Home » ਮੁੱਖ ਸਕੱਤਰ ਪੰਜਾਬ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋਏ

ਮੁੱਖ ਸਕੱਤਰ ਪੰਜਾਬ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋਏ

ਐਸ.ਡੀ.ਐਮ. ਵੱਜੋਂ ਬਾਬਾ ਬਕਾਲਾ ਸਾਹਿਬ ਤੋਂ ਹੀ ਕੀਤੀ ਸੀ ਕੈਰੀਅਰ ਦੀ ਸ਼ੁਰੂਆਤ

by Rakha Prabh
22 views
ਬਾਬਾ ਬਕਾਲਾ ਸਾਹਿਬ, 2 ਜੁਲਾਈ ( ਰਣਜੀਤ ਸਿੰਘ ਮਸੌਣ)
ਮੁੱਖ ਸਕੱਤਰ ਪੰਜਾਬ ਅਨੁਰਾਗ ਵਰਮਾ ਨੇ ਅੱਜ ਪਰਿਵਾਰ ਸਮੇਤ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਬੀਤੇ ਸਮੇਂ, ਜਦੋਂ ਉਹ ਬਤੌਰ ਐਸ.ਡੀ.ਐਮ. ਬਾਬਾ ਬਕਾਲਾ ਸਾਹਿਬ ਵਿਖੇ ਤਾਇਨਾਤ ਰਹੇ ਦੇ ਦਿਨਾਂ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ। ਉਹ ਇਸ ਉਪਰੰਤ ਪੁਰਾਣੇ ਐਸ.ਡੀ.ਐਮ. ਦਫਤਰ ( ਜਿੱਥੇ ਕਿ ਉਹ ਬਤੌਰ ਐਸ.ਡੀ.ਐਮ. ਕੰਮ ਕਰਦੇ ਰਹੇ ਹਨ ) ਵਿੱਚ ਵੀ ਗਏ। ਦੱਸਣਯੋਗ ਹੈ ਕਿ ਤਹਿਸੀਲ ਕੰਪਲੈਕਸ ਦੀ ਨਵੀਂ ਇਮਾਰਤ ਬਣਨ ਮਗਰੋਂ ਇਸ ਦਫਤਰ ਵਿੱਚ ਹੁਣ ਸੀ.ਡੀ.ਪੀ.ਓ. ਦਫ਼ਤਰ ਤਬਦੀਲ ਹੋ ਚੁੱਕਾ ਹੈ।
ਸ੍ਰੀ ਵਰਮਾ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਬਾਬਾ ਬਕਾਲਾ ਸਾਹਿਬ ਦੀ ਧਰਤੀ ਉਤੇ ਸਿਰ ਝੁਕਾਉਂਦੇ ਗੁਰੂ ਸਾਹਿਬ ਦੀ ਕੁਰਬਾਨੀ ਨੂੰ ਯਾਦ ਕੀਤਾ ਅਤੇ ਅਸ਼ੀਰਵਾਦ ਲਿਆ। ਸ੍ਰੀ ਵਰਮਾ ਦੇ ਨਾਲ ਉਨ੍ਹਾਂ ਦੇ ਧਰਮਪਤਨੀ ਸ੍ਰੀਮਤੀ ਨਵਦੀਪ ਵਰਮਾ ਅਤੇ ਪੁੱਤਰ ਆਇਨ ਵਰਮਾ ਵੀ ਇਸ ਮੌਕੇ ਉਨ੍ਹਾਂ ਦੇ ਨਾਲ ਸਨ।
ਜ਼ਿਲਾਂ ਪ੍ਸਾਸ਼ਨ ਵੱਲੋਂ ਇਸ ਮੌਕੇ ਡਿਪਟੀ ਕਮਿਸ਼ਨਰ ਕਮ ਕਮਿਸ਼ਨਰ ਸੰਦੀਪ ਰਿਸ਼ੀ, ਐਸ.ਐਸ.ਪੀ. ਸਤਿੰਦਰ ਸਿੰਘ, ਐਸ.ਡੀ.ਐਮ ਸਿਮਰਦੀਪ ਸਿੰਘ, ਐਸ.ਡੀ.ਐਮ. ਅਲਕਾ ਕਾਲੀਆ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
 ਗੁਰਦੁਆਰਾ ਸਾਹਿਬ ਵਿਖੇ ਮੈਨੇਜਰ ਸ ਗੁਰਵਿੰਦਰ ਸਿੰਘ ਦੇਵੀਦਾਸਪੁਰ ਨੇ ਸ੍ਰੀ ਵਰਮਾ ਨੂੰ ਸਨਮਾਨਿਤ ਕੀਤਾ। ਹੋਰਨਾਂ ਤੋਂ ਇਲਾਵਾ ਇਸ ਮੌਕੇ ਸਾਬਕਾ ਵਿਧਾਇਕ ਸ ਬਲਜੀਤ ਸਿੰਘ ਜਲਾਲਉਸਮਾ, ਡੀ ਐਸ ਪੀ ਸ੍ਰੀ ਹਰਿਕਿ੍ਸ਼ਨ ਸਿੰਘ ਵੀ ਹਾਜ਼ਰ ਸਨ।

Related Articles

Leave a Comment