ਲੁਧਿਆਣਾ ( ਕਰਨੈਲ ਸਿੰਘ ਐੱਮ ਏ)
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਨਿਊ ਸੁਭਾਸ਼ ਨਗਰ, ਬਸਤੀ ਜੋਧੇਵਾਲ ਵਿਖੇ ਮੀਰੀ ਪੀਰੀ ਦੇ ਮਾਲਕ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਿਰਜਣ ਹਾਰ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਨੁੱਖਤਾ ਦੇ ਭਲੇ ਲਈ ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ) ਵਲੋਂ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ 645ਵਾਂ ਮਹਾਨ ਖੂਨਦਾਨ ਕੈਂਪ ਗੁਰਦੂਆਰਾ ਸਾਹਿਬ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਮੌਕੇ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਕਿਹਾ ਆਪਣੇ ਸ਼ਰੀਰ ਦੇ ਹਿੱਸੇ ਵਿੱਚੋ ਖੂਨਦਾਨ ਨਾਲ ਮਰੀਜ਼ ਨੂੰ ਮੋਤ ਦੇ ਮੂੰਹ ਕਡ ਕੇ ਨਵੀਂ ਜ਼ਿੰਦਗੀ ਦੇਣ ਵਾਲੇ ਫ਼ਰਿਸ਼ਤੇ ਹਨ ਇਸ ਮੌਕੇ ਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਦਸਿਆ ਖੂਨਦਾਨ ਕੈਂਪ ਦੌਰਾਨ 50 ਨੌਜਵਾਨਾਂ ਦਾ ਖੂਨ ਛਾਬੜਾ ਹਸਪਤਾਲ ਦੇ ਸਹਿਯੋਗ ਨਾਲ ਇਕਤਰ ਕੀਤਾ ਅਤੇ ਖੂਨਦਾਨ ਕਰਨ ਵਾਲਿਆ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਅਤੇ ਮਰੀਜ਼ਾਂ ਨੂੰ ਖੂਨ ਨਿਸ਼ਕਾਮ ਰੂਪ ਵਿਚ ਲੈਕੇ ਦਿੱਤਾ ਜਾਵੇਗਾ। ਖੂਨਦਾਨ ਕੈਂਪ ਨੂੰ ਸਫ਼ਲ ਬਣਾਉਣ ਲਈ ਹੀਰਕ ਚੋਪੜਾ ਐਚ.ਡੀ.ਐਫ.ਸੀ ਬੈਂਕ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਇਸ ਮੌਕੇ ਤੇ ਗੁਰਦੀਪ ਸਿੰਘ, ਸੁਖਚੈਨ ਸਿੰਘ, ਮੋਹਨ ਸਿੰਘ, ਪਿਆਰਾ ਸਿੰਘ ਮਨੀ ਸਿੰਘ,ਤਾਰਾ ਸਿੰਘ, ਮਹਿੰਦਰ ਸਿੰਘ, ਗੁਰਭਗਵੰਤ ਸਿੰਘ, ਮਲਵਿੰਦਰ ਸਿੰਘ, ਚਰਨਜੀਤ ਸਿੰਘ, ਗਜਨ ਸਿੰਘ ਮੈਂਬਰ ਹਾਜ਼ਰ ਸਨ