Home » ਵਿਧਾਇਕ ਗੁਪਤਾ ਨੇ ਵਾਰਡ ਨੰ: 61 ਵਿੱਚ ਟਿਊਬਵੈਲ ਦਾ ਕੀਤਾ ਉਦਘਾਟਨ

ਵਿਧਾਇਕ ਗੁਪਤਾ ਨੇ ਵਾਰਡ ਨੰ: 61 ਵਿੱਚ ਟਿਊਬਵੈਲ ਦਾ ਕੀਤਾ ਉਦਘਾਟਨ

by Rakha Prabh
16 views
ਮ੍ਰਿਤਸਰ 3 ਜੁਲਾਈ ( ਰਣਜੀਤ ਸਿੰਘ ਮਸੌਣ) ਵਿਧਾਨ ਸਭਾ ਹਲਕਾ ਕੇਂਦਰੀ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਬਿਜਲੀ ਪਾਣੀ ਅਤੇ ਸੀਵਰੇਜ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪਹਿਲ ਦੇ ਆਧਾਰ ’ਤੇ ਉਨਾਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾਵੇਗਾ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਕੇਂਦਰੀ ਅੰਮ੍ਰਿਤਸਰ ਦੇ ਵਿਧਾਇਕ ਡਾ. ਅਜੈ ਗੁਪਤਾ ਨੇ ਵਾਰਡ ਨੰ: 61 ਅਧੀਨ ਪੈਂਦੇ ਇਲਾਕੇ ਛੱਤੀ ਖੁਹੀ ਚੌਂਕ ਵਿਖੇ ਲਗਣ ਵਾਲੇ ਨਵੇਂ ਟਿਊਬਵੈਲ ਦਾ ਉਦਘਾਟਨ ਕਰਨ ਉਪਰੰਤ ਕੀਤਾ। ਉਨਾਂ ਦੱਸਿਆਂ ਕਿ ਇਲਾਕਾ ਵਾਸੀਆਂ ਦੀ ਬਹੁਤ ਚਿਰਾਂ ਤੋਂ ਮੰਗ ਸੀ ਕਿ ਪਾਣੀ ਦੀ ਕਿੱਲਤ ਨੂੰ ਦੇਖਦੇ ਹੋਏ ਇਥੇ ਇਕ ਨਵਾਂ ਟਿਊਬਵੈਲ ਲਗਾਇਆ ਜਾਵੇ। ਉਨਾਂ ਕਿਹਾ ਕਿ ਲੋਕਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਅੱਜ ਨਵੇਂ ਟਿਊਬਵੈਲ ਦਾ ਉਦਘਾਟਨ ਕਰ ਦਿੱਤਾ ਦਿੱਤਾ ਗਿਆ ਹੈ। ਜੋ ਕਿ ਛੇਤੀ ਹੀ ਚਾਲੂ ਹੋ ਜਾਵੇਗਾ। ਉਨਾਂ ਦੱਸਿਆਂ ਕਿ ਇਸ ਟਿਊਬਵੈਲ ਦੇ 17 ਲੱਖ ਰੁਪਏ ਦੀ ਲਾਗਤ ਆਵੇਗੀ।
ਇਸ ਮੌਕੇ ਵਾਰਡ ਇੰਚਾਰਜ਼ ਰਿਸ਼ੀ ਕਪੂਰ, ਵਿਕਰਮ ਬੱਗਾ, ਗੁਰਮੀਤ ਕਾਲੜਾ, ਸੁਦੇਸ਼ ਕੁਮਾਰ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ

Related Articles

Leave a Comment