ਹੁਸ਼ਿਆਰਪੁਰ 3 ਜੁਲਾਈ ( ਤਰਸੇਮ ਦੀਵਾਨਾ ) ਸਰਤਾਜ ਸਿੰਘ ਚਾਹਲ ਆਈ ਪੀ ਐਸ ਸੀਨੀਅਰ ਪੁਲਿਸ ਕਪਤਾਨ, ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਪਰ, ਸਰਬਜੀਤ ਸਿੰਘ ਬਾਹੀਆ ਪੀ ਪੀ ਐਸ ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਅਤੇ ਸ ਪਰਮਿੰਦਰ ਸਿੰਘ ਪੀ ਪੀ ਐਸ ਉੱਪ ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਦੀ ਨਿਗਰਾਨੀ ਹੇਠ ਇੰਸਪੈਕਟਰ ਬਲਵਿੰਦਰ ਪਾਲ ਇੰਚਾਰਜ ਸੀ.ਆਈ.ਏ ਸਟਾਫ ਹੁਸ਼ਿਆਰਪੁਰ ਦੇ ਅਧੀਨ ਵਿਸ਼ੇਸ਼ ਟੀਮ ਵੱਲੋਂ ਜਿਲਾ ਹੁਸ਼ਿਆਰਪੁਰ ਦੇ ਵੱਖ ਵੱਖ ਥਾਣਿਆ ਵਿੱਚ ਦਰਜ ਹੇਠ ਲਿਖੇ ਮੁਕਦਮਿਆਂ ਵਿੱਚ ਲੜੀਂਦਾ ਭਗੌੜਾ ਕਾਬੂ ਕੀਤਾ ਉਹਨਾ ਕਿਹਾ ਗ੍ਰਿਫਤਾਰ ਕੀਤੇ ਗਏ ਵਿਅਕਤੀ ਨੇ ਆਪਣਾ ਨਾਮ ਜਤਿੰਦਰ ਕੁਮਾਰ ਉਰਫ ਪਟਵਾਰੀ ਪੁੱਤਰ ਬਲਵੀਰ ਚੰਦ ਵਾਸੀ ਮੁਹੱਲਾ ਫਤਹਿਗੜ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਦੱਸਿਆ ।