Home » ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 05 ਜੁਲਾਈ ਨੂੰ ਲੱਗੇਗਾ ਪਲੇਸਮੈਂਟ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 05 ਜੁਲਾਈ ਨੂੰ ਲੱਗੇਗਾ ਪਲੇਸਮੈਂਟ

by Rakha Prabh
77 views

ਮਾਨਸਾ, 03 ਜੁਲਾਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ
05 ਜੁਲਾਈ, 2023 ਦਿਨ ਬੁੱਧਵਾਰ ਨੂੰ ‘ਐਜਾਈਲ ਹਰਬਲ ਪ੍ਰਾਈਵੇਟ ਲਿਮਟਡ’ ਵੱਲੋਂ
‘ਕਸਟਮਰ ਐਗਜ਼ੀਕਿਊਟਿਵ’ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ
ਹੈ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ
ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 12ਵੀਂ ਪਾਸ
ਲੜਕੀਆਂ ਭਾਗ ਲੈ ਸਕਦੀਆਂ ਹਨ, ਜਿੰਨ੍ਹਾਂ ਦੀ ਉਮਰ ਸੀਮਾ 18 ਤੋਂ 26 ਸਾਲ ਤੱਕ ਹੋਣੀ
ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ।
ਉਨ੍ਹਾਂ ਦੱਸਿਆ ਕਿ ਕੈਂਪ ਵਿਚ ਭਾਗ ਲੈਣ ਦੇ ਚਾਹਵਾਨ ਪ੍ਰਾਰਥੀ ਆਪਣੇ
ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਅਤੇ ਰਜ਼ਿਊਮ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ
ਦਫ਼ਤਰ, ਮਾਨਸਾ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੇ ਉੱਪਰ) ਕੈਂਪ ਵਾਲੇ ਦਿਨ
ਸਵੇਰੇ 10:00 ਵਜੇ ਪਹੁੰਚਣ।
ਉਨ੍ਹਾਂ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 8000 ਰੁਪਏ ਤੋਂ
15000 ਰੁਪਏ ਦੇ ਕਰੀਬ ਮਿਲਣਯੋਗ ਹੋਵੇਗੀ। ਅਸਾਮੀਆਂ ਦੀ ਗਿਣਤੀ 100 ਹੈ।
ਇੰਟਰਵਿਊ ਦਾ ਸਮਾਂ ਸਵੇਰੇ 10:30 ਵਜੇ ਤੋਂ ਬਾਅਦ ਦੁਪਹਿਰ 01:00 ਵਜੇ ਤੱਕ
ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 70872-98800 ’ਤੇ
ਸੰਪਰਕ ਕੀਤਾ ਜਾ ਸਕਦਾ ਹੈ।

You Might Be Interested In

Related Articles

Leave a Comment