Home » ਉਰਦੂ ਆਮੋਜ਼ ਕਲਾਸ ਦੇ ਦਾਖ਼ਲੇ ਦੀ ਆਖ਼ਰੀ ਮਿਤੀ ਵਿੱਚ 11 ਜੁਲਾਈ 2023 ਤੱਕ ਵਾਧਾ

ਉਰਦੂ ਆਮੋਜ਼ ਕਲਾਸ ਦੇ ਦਾਖ਼ਲੇ ਦੀ ਆਖ਼ਰੀ ਮਿਤੀ ਵਿੱਚ 11 ਜੁਲਾਈ 2023 ਤੱਕ ਵਾਧਾ

by Rakha Prabh
111 views

ਫਿਰੋਜ਼ਪੁਰ, 3 ਜੁਲਾਈ 2023.

You Might Be Interested In

          ਦਫਤਰ ਜ਼ਿਲ੍ਹਾ ਭਾਸ਼ਾ ਅਫਸਰ ਫਿਰੋਜ਼ਪੁਰ ਵਿਖੇ ਉਰਦੂ ਅਮੋਜ਼ ਦੀ ਸਿਖਲਾਈ ਲਈ ਨਵੀਂ ਸ਼੍ਰੇਣੀ ਵਿੱਚ ਦਾਖਲੇ ਦੀ ਅੰਤਿਮ ਮਿਤੀ ਵਿੱਚ ਵਾਧਾ ਕਰਕੇ 11 ਜੁਲਾਈ 2023 ਕੀਤੀ ਗਈ ਹੈ। ਇਹ ਜਾਣਕਾਰੀ ਜ਼ਿਲ੍ਹਾ ਭਾਸ਼ਾ ਅਫ਼ਸਰ ਜਗਦੀਪ ਸਿੰਘ ਸੰਧੂ ਨੇ ਦਿੱਤੀ।

      ਉਨ੍ਹਾਂ ਦੱਸਿਆ ਕਿ ਨਵੀਂ ਜ਼ਮਾਤ ਲਈ ਦਾਖ਼ਲੇ ਦੀ ਮਿਤੀ ਵਿੱਚ 11 ਜੁਲਾਈ 2023 ਤੱਕ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਸ਼ਾ ਵਿਭਾਗ ਪੰਜਾਬ ਵੱਲੋਂ ਉਰਦੂ ਸਿਖਾਉਣ ਲਈ ਛੇ ਮਹੀਨੇ ਦੇ ਉਰਦੂ ਆਮੋਜ਼ ਕੋਰਸ ਲਈ 03 ਜੁਲਾਈ 2023 ਤੋਂ ਨਵਾਂ ਸੈਸ਼ਨ ਸ਼ੁਰੂ ਹੋ ਗਿਆ ਹੈ। ਕੋਰਸ ਪੂਰਾ ਹੋਣ ਉਪਰੰਤ ਪ੍ਰੀਖਿਆ ਵਿੱਚੋਂ ਪਾਸ ਹੋਏ ਸਿੱਖਿਆਰਥੀਆਂ ਨੂੰ ਵਿਭਾਗ ਵੱਲੋਂ ਸਰਟੀਫਿਕੇਟ ਵੀ ਜਾਰੀ ਕੀਤਾ ਜਾਵੇਗਾ। ਇਹ ਜਮਾਤਾਂ ਸ਼ਾਮ 5:15 ਤੋਂ ਸ਼ਾਮ 6:15 ਵਜੇ ਤੱਕ ਦਫ਼ਤਰੀ ਕੰਮ ਵਾਲੇ ਦਿਨ ਲੱਗਣਗੀਆਂ। ਉਨ੍ਹਾਂ ਕਿਹਾ ਕਿ ਦਾਖ਼ਲਾ ਫਾਰਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬੀ-ਬਲਾਕ ਦੂਜੀ ਮੰਜ਼ਿਲ, ਕਮਰਾ ਨੰ: ਬੀ-209 ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਦੇ ਨਾਲ-ਨਾਲ ਉਰਦੂ ਭਾਸ਼ਾ ਦੇ ਪ੍ਰਸਾਰ ਲਈ ਵੀ ਭਾਸ਼ਾ ਵਿਭਾਗ ਵਚਨਬੱਧ ਹੈ। ਉਨ੍ਹਾਂ ਸਿਖਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਉਰਦੂ ਭਾਸ਼ਾ ਦੀ ਤਾਲੀਮ ਹਾਸਲ ਕਰਨ ਲਈ ਦਾਖਲਾ ਲੈਣ ਅਤੇ ਉਦਰੂ ਭਾਸ਼ਾ ਸਿੱਖ ਕਿ ਆਪਣੇ ਗਿਆਨ ਵਿੱਚ ਹੋਰ ਵਾਧਾ ਕਰਨ।

Related Articles

Leave a Comment