ਫਗਵਾੜਾ 3 ਜੁਲਾਈ (ਸ਼ਿਵ ਕੋੜਾ) ਆਮ ਆਦਮੀ ਪਾਰਟੀ ਹਲਕਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਅੱਜ ਡੇਰਾ ਸ਼ੀਲਾ ਮਹੰਤ ਭਗਤਪੁਰਾ ਫਗਵਾੜਾ ਵਿਖੇ ਸਾਲਾਨਾ ਉਰਸ ਦੌਰਾਨ ਨਤਮਸਤਕ ਹੋ ਕੇ ਅਸ਼ੀਰਵਾਦ ਲਿਆ। ਇਸ ਦੌਰਾਨ ਡੇਰੇ ਦੀ ਸੰਚਾਲਕ ਸੋਨੀਆ ਮਹੰਤ ਵੱਲੋਂ ਉਨ੍ਹਾਂ ਨੂੰ ਦੁਸ਼ਾਲਾ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਜੋਗਿੰਦਰ ਸਿੰਘ ਮਾਨ ਨੇ ਸਲਾਨਾ ਉਰਸ ਮੌਕੇ ਸਾਰਿਆਂ ਨੂੰ ਸ਼ੁੱਭ ਇੱਛਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ, ਫਕੀਰਾਂ ਅਤੇ ਮਹਾਂਪੁਰਖਾਂ ਦੀ ਜਨਮ ਤੇ ਕਰਮ ਭੂਮੀ ਹੈ। ਇੱਥੋਂ ਦੇ ਹਰੇਕ ਪਿੰਡ ਅਤੇ ਹਰ ਸ਼ਹਿਰ ਵਿੱਚ ਅਨੇਕਾਂ ਧਾਰਮਿਕ ਅਸਥਾਨ ਹਨ ਜਿੱਥੇ ਹਮੇਸ਼ਾ ਕੋਈ ਨਾ ਕੋਈ ਤਿਉਹਾਰ ਮਨਾਇਆ ਜਾਂਦਾ ਹੈ। ਇਹੋ ਕਾਰਨ ਹੈ ਕਿ ਪੰਜਾਬ ਦੀ ਇਸ ਪਵਿੱਤਰ ਧਰੀ ’ਤੇ ਪਰਮਾਤਮਾ ਦੀ ਵਿਸ਼ੇਸ਼ ਕਿਰਪਾ ਹਮੇਸ਼ਾ ਬਣੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰੇ ਤਿਉਹਾਰ ਰਲ-ਮਿਲ ਕੇ ਮਨਾਉਣੇ ਚਾਹੀਦੇ ਹਨ ਤਾਂ ਜੋ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਬਣੀ ਰਹੇ। ਇਸ ਮੌਕੇ ’ਆਪ’ ਆਗੂ ਹਰਮੇਸ਼ ਪਾਠਕ, ਨਰੇਸ਼ ਸ਼ਰਮਾ, ਪ੍ਰਿਤਪਾਲ ਕੌਰ ਤੁਲੀ, ਗੁਰਦੀਪ ਸਿੰਘ ਤੁਲੀ, ਰਣਜੀਤ ਬਾਵਾ ਅਤੇ ਹੋਰ ਪਤਵੰਤੇ ਹਾਜ਼ਰ ਸਨ।