ਅੰਮ੍ਰਿਤਸਰ ( ਰਣਜੀਤ ਸਿੰਘ ਮਸੌਣ) ਮੁੱਖ ਅਫ਼ਸਰ ਥਾਣਾ ਛੇਹਰਟਾ ਅੰਮ੍ਰਿਤਸਰ ਦੇ ਇੰਸਪੈਕਟਰ ਗੁਰਵਿੰਦਰ ਸਿੰਘ ਦੀ ਨਿਗਰਾਨੀ ਹੇਠ ਐਸ.ਆਈ ਬਲਵਿੰਦਰ ਸਿੰਘ ਇੰਚਾਰਜ਼ ਪੁਲਿਸ ਚੌਂਕੀ ਗੁਰੂ ਕੀ ਵਡਾਲੀ, ਸਮੇਤ ਪੁਲਿਸ ਪਾਰਟੀ ਵੱਲੋਂ ਗਸ਼ਤ ਦੌਰਾਨ ਨੇੜੇ ਮੌੜ ਪਿੰਡ ਭੈਣੀ ਵਿਖੇ ਚੈਕਿੰਗ ਕਰਦੇ ਸਮੇਂ ਦੋਸ਼ੀ ਗੁਰਜੰਟ ਸਿੰਘ ਉਰਫ਼ ਗੱਟੂ ਪੁੱਤਰ ਹੀਰਾ ਸਿੰਘ ਵਾਸੀ ਪਿੰਡ ਬਾਸਰਕੇ ਭੈਣੀ, ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਨੂੰ ਕਾਬੂ ਕਰਕੇ ਇਸ ਪਾਸੋਂ 55 ਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ ਗਈ। ਇਸਨੇ ਜਿੰਨਾਂ 2 ਵਿਅਕਤੀਆਂ ਪਾਸੋਂ ਹੈਰੋਇੰਨ ਖਰੀਦ ਕੀਤੀ ਹੈ, ਉਹਨਾਂ ਨੂੰ ਮੁਕੱਦਮਾਂ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹਨਾਂ ਤੇ ਮੁਕੱਦਮਾ ਨੰਬਰ 133 ਮਿਤੀ 2-7-2023 ਜੁਰਮ 21-ਬੀ/61/85 ਐਨ.ਡੀ.ਪੀ.ਐਸ ਐਕਟ, ਥਾਣਾ ਛੇਹਰਟਾ ਅੰਮ੍ਰਿਤਸਰ ਵਿਖੇ ਦਰਜ ਕੀਤਾ ਗਿਆ ਹੈ। ਗ੍ਰਿਫ਼ਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਸ ਪਾਸੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ ਤੇ ਇਸਦੇ ਬੈਕਵਰਡ ਤੇ ਫਾਰਵਰਡ ਲਿੰਕ ਬਾਰੇ ਪਤਾ ਕੀਤਾ ਜਾਵੇਗਾ।