ਸੰਗਰੂਰ, 4 ਜੁਲਾਈ, 2023: ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਜੁਲਾਈ ਨੂੰ ਡੇਂਗੂ ਵਿਰੋਧੀ ਮਹੀਨਾ ਵਜੋਂ ਮਨਾਇਆ ਜਾ ਰਿਹਾ ਹੈ ਜਿਸ ਤਹਿਤ ਅੱਜ ਸਿਵਲ ਸਰਜਨ ਡਾ. ਪਰਮਿੰਦਰ ਕੌਰ ਵੱਲੋਂ ਡੇਂਗੂ ਜਾਗਰੂਕਤਾ ਲਈ ਟੀਮਾਂ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਜਿਲ੍ਹਾ ਸੰਗਰੂਰ ਵਿੱਚ 42 ਟੀਮਾਂ ਦਾ ਗਠਨ ਕੀਤਾ ਗਿਆ ਹੈ ਜਿੰਨਾ ਵੱਲੋਂ ਜ਼ਿਲ੍ਹੇ ਭਰ ‘ਚ ਆਮ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮਾਸ ਮੀਡੀਆ ਵਿੰਗ, ਮਲਟੀਪਰਪਜ ਕੇਡਰ ਤੋਂ ਇਲਾਵਾ ਆਸ਼ਾ ਵੱਲੋਂ ਵੀ ਲੋਕਾਂ ਨੂੰ ਵੈਕਟਰ ਬੌਰਨ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਜਿਲ੍ਹਾ ਨੋਡਲ ਅਫ਼ਸਰ ਡਾ: ਉਪਾਸਨਾ ਬਿੰਦਰਾ ਨੇ ਦੱਸਿਆ ਕਿ ਤੇਜ਼ ਬੁਖਾਰ, ਸਿਰ ਦਰਦ, ਮਾਸ ਪੇਸ਼ੀਆਂ ‘ਚ ਦਰਦ, ਚਮੜੀ ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ‘ਚ ਦਰਦ ਤੇ ਨੱਕ ਜਾਂ ਮਸੂੜਿਆਂ ‘ਚੋਂ ਖੂਨ ਵਗਣਾ ਆਦਿ ਲੱਛਣ ਹੋਣ ਤਾਂ ਨੇੜੇ ਦੇ ਸਿਹਤ ਕੇਂਦਰ ਜਾਂ ਸਰਕਾਰੀ ਹਸਪਤਾਲ ‘ਚ ਚੈੱਕਅਪ ਕਰਾਉਣਾ ਚਾਹੀਦਾ ਹੈ। ਇਸ ਦਾ ਟੈਸਟ ਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ‘ਚ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਜ਼ਿਲ੍ਹਾ ਸੰਗਰੂਰ ਦੇ ਸਾਰੇ ਸਿਹਤ ਕੇਂਦਰਾਂ ‘ਚ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਸਹਿਰੀ ਖੇਤਰਾਂ ਵਿੱਚ ਮੁਨਿਆਦੀ ਕਰਵਾ ਕੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ ਖੜੇ ਪਾਣੀ ‘ਚ ਪਲਦਾ ਹੈ ਤੇ ਦਿਨ ਵੇਲੇ ਕੱਟਦਾ ਹੈ। ਇਸ ਦਾ ਮੱਛਰ ਹਫਤੇ ‘ਚ ਆਂਡੇ ਤੋਂ ਪੂਰਾ ਮੱਛਰ ਬਣਦਾ ਹੈ। ਇਸ ਲਈ ਹਰੇਕ ਸ਼ੁਕਰਵਾਰ ਨੂੰ ਖੁਸਕ ਦਿਨ ਮਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੱਛਰ ਦੇ ਕੱਟਣ ਤੋਂ ਬਚਣ ਲਈ ਪੂਰਾ ਸ਼ਰੀਰ ਢੱਕਣ ਵਾਲੇ ਕੱਪੜੇ ਪਾਏ ਜਾਣ, ਸੌਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ, ਤੇਲ ਆਦਿ ਦੀ ਵਰਤੋਂ ਕੀਤੀ ਜਾਵੇ। ਟੁੱਟੇ ਬਰਤਨ , ਡਰੰਮ , ਟਾਇਰਾਂ ਆਦਿ ਨੂੰ ਖੁੱਲ੍ਹੇ ‘ਚ ਨਾ ਸੁੱਟਿਆ ਜਾਵੇ। ਇਸ ਮੌਕੇ ਜਿਲ੍ਹਾ ਸਿਹਤ ਅਫਸਰ ਡਾ: ਬਲਜੀਤ ਸਿੰਘ,ਜਿਲ੍ਹਾ ਐੀਡੀਮੋਲੋਜਿਸਟ ਡਾ: ਉਪਾਸਨਾ ਬਿੰਦਰਾ, ਜਿਲ੍ਹਾ ਸਮੂਹ ਸਿੱਖਿਆਂ ਅਤੇ ਸੂਚਨਾਂ ਅਫਸਰ ਕਰਨੈਲ ਸਿੰਘ ਤੋਂ ਇਲਾਵਾ ਸਮੂਹ ਏ ਐੱਮ ਓ , ਐੱਸ ਆਈ ਅਤੇ ਸਿਹਤ ਕਰਮਾਰੀ ਹਾਜ਼ਰ ਸਨ।