Home » ਮੰਤਰੀ ਬਲਕਾਰ ਸਿੰਘ ਪਰਿਵਾਰ ਸਮੇਂਤ ਭਗਵਾਨ ਵਾਲਮੀਕਿ ਤੀਰਥ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਮੰਤਰੀ ਬਲਕਾਰ ਸਿੰਘ ਪਰਿਵਾਰ ਸਮੇਂਤ ਭਗਵਾਨ ਵਾਲਮੀਕਿ ਤੀਰਥ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਤਰਸ ਦੇ ਆਧਾਰ ਤੇ ਸਫ਼ਾਈ ਸੇਵਕਾਂ ਨੂੰ ਜਲਦ ਦਿੱਤੇ ਜਾਣਗੇ ਨਿਯੁਕਤੀ ਪੱਤਰ - ਮੰਤਰੀ ਸਥਾਨਕ ਸਰਕਾਰਾਂ

by Rakha Prabh
14 views

ਲਵ-ਕੁਸ਼ ਦੇ ਜਨਮ ਦਿਹਾੜੇ ਮੌਕੇ ਭਗਵਾਨ ਵਾਲਮੀਕਿ ਤੀਰਥ ਵਿਖੇ ਕੱਟਿਆ ਕੇਕ

ਅੰਮ੍ਰਿਤਸਰ 5 ਜੁਲਾਈ ( ਰਣਜੀਤ ਸਿੰਘ ਮਸੌਣ)  ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵਾਲਮੀਕਿ ਭਾਈਚਾਰੇ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰੇਗੀ ਅਤੇ ਜਲਦ ਹੀ ਇੱਕ ਸਮਾਗਮ ਕਰਕੇ ਤਰਸ ਦੇ ਆਧਾਰ ਤੇ ਨਿਯੁਕਤ ਹੋਣ ਵਾਲੇ ਸਫ਼ਾਈ ਸੇਵਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਅੰਮ੍ਰਿਤਸਰ ਵਿਖੇ ਪੁੱਜੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕੀਤਾ। ਅੰਮ੍ਰਿਤਸਰ ਵਿਖੇ ਪੁੱਜਣ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਪੁਲਿਸ ਦੀ ਟੁੱਕੜੀ ਵੱਲੋਂ ਬਲਕਾਰ ਸਿੰਘ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।
ਇਸ ਉਪਰੰਤ ਮੰਤਰੀ ਬਲਕਾਰ ਸਿੰਘ ਅਤੇ ਧੂੰਨਾ ਸਾਹਿਬ ਟਰਸੱਟ ਵੱਲੋਂ ਸ੍ਰੀ ਵਾਲਮੀਕਿ ਤੀਰਥ ਵਿਖੇ ਭਗਵਾਨ ਰਾਮ ਦੇ ਪੁੱਤਰ ਲਵ-ਕੁਸ਼ ਦੇ ਜਨਮ ਦਿਹਾੜੇ ਮੌਕੇਂ ਕੇਕ ਕੱਟਿਆ। ਉਨਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੇ ਚੱਲ ਕੇ ਅਸੀਂ ਆਪਣੀ ਜਿੰਦਗੀ ਨੂੰ ਸਫ਼ਲ ਬਣਾ ਸਕਦੇ ਹਾਂ। ਉਨਾਂ ਕਿਹਾ ਕਿ ਸਾਡਾ ਸਭ ਦਾ ਫ਼ਰਜ਼ ਬਣਦਾ ਹੈ ਕਿ ਸਮਾਜ ਵਿੱਚ ਬਿਨਾਂ ਜਾਤ-ਪਾਤ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਬਣਾ ਕੇ ਰੱਖੀਏ। ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਗੁਰੂਆਂ ਪੀਰਾਂ ਦੀ ਧਰਤੀ ਹੈ ਅਤੇ ਅਸੀਂ ਸਾਰੇ ਬੜੇ ਭਾਗਸ਼ਾਲੀ ਹਾਂ ਕਿ ਭਗਵਾਨ ਵਾਲਮੀਕਿ ਜੀ ਨੇ ਇਸ ਧਰਤੀ ’ਤੇ ਬੈਠ ਕੇ ਰਮਾਇਣ ਦੀ ਰਚਨਾ ਕੀਤੀ। ਇਸ ਮੌਕੇ ਧੂਨਾ ਸਾਹਿਬ ਟਰੱਸਟ ਵੱਲੋਂ ਕੈਬਨਿਟ ਮੰਤਰੀ ਬਲਕਾਰ ਸਿੰਘ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਉਪਰੰਤ ਕੈਬਨਿਟ ਮੰਤਰੀ ਬਲਕਾਰ ਸਿੰਘ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਉਨਾਂ ਕਿਹਾ ਕਿ ਮੈਂ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਨ ਆਇਆ ਹਾਂ ਕਿ ਮੈਨੂੰ ਜੋ ਇੰਨੀ ਵੱਡੀ ਜਿੰਮੇਵਾਰੀ ਸੌਂਪੀ ਗਈ ਹੈ, ਉਸ ’ਤੇ ਖਰਾ ਉੱਤਰ ਸਕਾਂ।
ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ, ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ, ਐਸ.ਡੀ.ਐਮ. ਰਾਜੇਸ਼ ਸ਼ਰਮਾ, ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਜਸਪ੍ਰੀਤ ਸਿੰਘ, ਸੰਤ ਮਲਕੀਤ ਨਾਥ, ਰਵਿੰਦਰ ਹੰਸ, ਓ.ਪੀ. ਗੱਬਰ, ਸੰਨੀ ਸਹੋਤਾ ਤੋਂ ਇਲਾਵਾਂ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।
ਕੈਪਸ਼ਨ :
ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਪੁਲਿਸ ਦੀ ਟੁੱਕੜੀ ਵਲੋਂ ਸਥਾਨਕ ਸਰਕਾਰਾ ਬਾਰੇ ਮੰਤਰੀ ਸ੍ਰੀ ਬਲਕਾਰ ਸਿੰਘ ਨੂੰ ਗਾਰਡ ਆਫ਼ ਆਨਰ ਦਿੰਦੇ ਹੋਏ
ਸਥਾਨਕ ਸਰਕਾਰਾ ਬਾਰੇ ਮੰਤਰੀ ਸ੍ਰੀ ਬਲਕਾਰ ਸਿੰਘ ਸ੍ਰੀ ਵਾਲਮੀਕਿ ਤੀਰਥ ਵਿਖੇ ਲਵ -ਕੁਸ਼ ਦੇ ਜਨਮ ਦਿਹਾੜੇ ਮੌਕੇ ਕੇਕ ਕੱਟਦੇ ਹੋਏ।
ਸਥਾਨਕ ਸਰਕਾਰਾ ਬਾਰੇ ਮੰਤਰੀ ਸ੍ਰੀ ਬਲਕਾਰ ਸਿੰਘ ਸ੍ਰੀ ਵਾਲਮੀਕਿ ਤੀਰਥ ਵਿਖੇ ਮੱਥਾ ਟੇਕਦੇ ਹੋਏ।
ਧੂਨਾ ਸਾਹਿਬ ਟਰੱਸਟ ਵਲੋਂ ਕੈਬਨਿਟ ਮੰਤਰੀ ਸ: ਬਲਕਾਰ ਸਿੰਘ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਤ ਕਰਦੇ ਹੋਏ।
ਕੈਬਨਿਟ ਮੰਤਰੀ ਸ: ਬਲਕਾਰ ਸਿੰਘ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੁੰਦੇ ਹੋਏ।

Related Articles

Leave a Comment