Home » ਦਸਤ ਰੋਕੂ ਪੰਦਰਵਾੜੇ ਤਹਿਤ ਬੱਚਿਆਂ ਨੂੰ ਵੰਡੇ ਓ ਆਰ ਐਸ ਪੈਕੇਟ

ਦਸਤ ਰੋਕੂ ਪੰਦਰਵਾੜੇ ਤਹਿਤ ਬੱਚਿਆਂ ਨੂੰ ਵੰਡੇ ਓ ਆਰ ਐਸ ਪੈਕੇਟ

by Rakha Prabh
12 views
ਲੌਂਗੋਵਾਲ, 6 ਜੁਲਾਈ, 2023: 0 ਤੋ 5 ਸਾਲ ਤੱਕ ਦੇ ਬੱਚਿਆਂ ਦੀਆਂ ਦਸਤਾਂ ਨਾਲ ਹੋਣ ਵਾਲੀਆਂ ਮੌਤਾਂ ਨੂੰ ਸਿਫ਼ਰ ਤੇ ਲਿਆਉਣ ਦੇ ਮਕਸਦ ਨਾਲ ਸਿਹਤ ਵਿਭਾਗ ਵੱਲੋਂ 4 ਤੋਂ 17 ਜੁਲਾਈ ਤੱਕ ਤੀਵਰ ਦਸਤ ਰੋਕੂ ਪੰਦਰਵਾੜਾ ਮਨਾਇਆ ਜਾ ਰਿਹਾ ਹੈ।ਇਸ ਪ੍ਰੋਗਰਾਮ ਤਹਿਤ ਪਿੰਡਾਂ ਵਿਚ ਆਸ਼ਾ ਵਰਕਰਾਂ ਵੱਲੋਂ ਘਰ ਘਰ ਜਾ ਕੇ 0- 5 ਸਾਲ ਤੱਕ ਦੇ ਬੱਚਿਆਂ ਨੂੰ ਓ.ਆਰ.ਐਸ ਪੈਕਟ ਵੰਡੇ ਜਾ ਰਹੇ ਹਨ।
ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਇੰ: ਸੀ ਐਚ ਸੀ ਲੌਂਗੋਵਾਲ ਡਾ. ਮਨਿਤਾ ਬਾਂਸਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਦਰਵਾੜੇ ਦੌਰਾਨ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਲੱਗਣ ਵਾਲੇ ਦਸਤ, ਦਸਤਾਂ ਦੀ ਰੋਕਥਾਮ, ਓ.ਆਰ.ਐਸ. ਦਾ ਘੋਲ ਤਿਆਰ ਕਰਨ, ਦਸਤ ਲੱਗਣ ਤੇ ਘੋਲ ਦੇਣ ਅਤੇ ਬੱਚੇ ਨੂੰ ਦਸਤ ਦੀ ਹਾਲਤ ਵਿਚ ਜਿੰਕ ਦੀਆਂ ਗੋਲੀਆਂ ਦੇਣ, ਸਾਫ ਸਫਾਈ ਸਬੰਧੀ ਪਰਿਵਾਰਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ।ਉਹਨਾਂ ਕਿਹਾ ਕਿ ਗਰਮੀ ਅਤੇ ਬਰਸਾਤ ਦਾ ਮੌਸਮ ਹੋਣ ਕਾਰਣ ਦਸਤ ਲੱਗਣ ਨਾਲ ਬੱਚਿਆਂ ਵਿੱਚ ਪਾਣੀ ਦੀ ਘਾਟ ਹੋਣ ਕਾਰਨ ਕਈ ਵਾਰੀ ਬੱਚਿਆਂ ਦੀ ਜਾਨ ਨੂੰ ਵੀ ਖਤਰਾ ਹੋ ਸਕਦਾ ਹੈ।
ਬੱਚਿਆਂ ਦੇ ਮਾਹਿਰ ਡਾ. ਸਾਕਸ਼ੀ ਜਿੰਦਲ ਨੇ ਦੱਸਿਆ ਕਿ ਦੇਸ਼ ਵਿੱਚ ਹਰ ਸਾਲ ਦਸਤ ਰੋਗ 0-5 ਸਾਲ ਦੇ ਇਕ ਲੱਖ ਤੋਂ ਵੱਧ ਬੱਚਿਆਂ ਦੀ ਜਾਨ ਲੈ ਲੈਂਦਾ ਹੈ।ਇਸ ਲਈ ਆਸ਼ਾ ਵੱਲੋ 5 ਸਾਲ ਤੱਕ ਦੇ ਬੱਚਿਆਂ ਦੀ ਗਿਣਤੀ ਦੇ ਓ.ਆਰ.ਐਸ ਦੇ ਪੈਕਟ ਪਰਿਵਾਰਾਂ ਨੂੰ ਦਿਤੇ ਜਾ ਰਹੇ ਹਨ ਤਾਂ ਜੋ ਬੱਚੇ ਨੂੰ ਦਸਤ ਲੱਗਣ ਤੇ ਤੁਰੰਤ ਓ.ਆਰ.ਐਸ ਦਾ ਘੋਲ ਦਿੱਤਾ ਜਾ ਸਕੇ।ਇਸ ਦੇ ਨਾਲ ਮਲਟੀਪਰਪਜ਼ ਹੈਲਥ ਵਰਕਰਾਂ ਅਤੇ ਆਸ਼ਾ ਵੱਲੋਂ ਮਾਵਾਂ ਨੂੰ ਨਵ-ਜੰਮਿਆਂ ਬੱਚਿਆਂ ਨੂੰ ਪਹਿਲੇ ਛੇ ਮਹੀਨੇ ਤੱਕ ਆਪਣਾ ਦੁੱਧ ਪਿਲਾਉਣ ਅਤੇ ਛੇ ਮਹੀਨੇ ਤੋਂ ਬਾਅਦ ਓਪਰੀ ਖੁਰਾਕ ਦੇਣ ਸਬੰਧੀ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ।
ਕੈਪਸ਼ਨ: ਐਚ ਡਬਲਿਊ ਸੀ ਦੁੱਗਾਂ ਵਿਖੇ ਓ ਆਰ ਐਸ ਘੋਲ ਬਣਾਉਣ ਸਬੰਧੀ ਜਾਣਕਾਰੀ ਦਿੰਦੇ ਹੋਏ ਏ ਐਨ ਐਮ ਨਵਦੀਪ ਕੌਰ ਅਤੇ ਪੂਨਮ ਜੋਸ਼ੀ ।

Related Articles

Leave a Comment