Home » ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਰੁਕਨੇ ਵਾਲਾ ਵਿਖੇ ਪ੍ਰਾਇਮਰੀ ਹੈਲਥ ਸੈਂਟਰ ਦਾ ਉਦਘਾਟਨ ਕੀਤਾ

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਰੁਕਨੇ ਵਾਲਾ ਵਿਖੇ ਪ੍ਰਾਇਮਰੀ ਹੈਲਥ ਸੈਂਟਰ ਦਾ ਉਦਘਾਟਨ ਕੀਤਾ

ਸਿਹਤ ਤੇ ਸਿੱਖਿਆ ਖੇਤਰਾਂ ਦਾ ਹੋ ਰਿਹਾ ਤਰਜੀਹੀ ਤੌਰ ‘ਤੇ ਵਿਕਾਸ : ਭੁੱਲਰ

by Rakha Prabh
85 views

ਮਾਨ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ

ਫਿ਼ਰੋਜ਼ਪੁਰ, 6 ਜੁਲਾਈ 2023.

           ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਯੋਗ ਅਗਵਾਈ ਵਿੱਚ ਰਾਜ ਸਰਕਾਰ ਆਪਣੇ ਕੀਤੇ ਵਾਅਦੇ ਅਨੁਸਾਰ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ ਅਤੇ ਮੁਫ਼ਤ ਤੇ ਮਿਆਰੀ ਸਿਹਤ ਸੇਵਾਵਾਂ ਪਿੰਡ ਪੱਧਰ ਤੱਕ ਆਮ ਲੋਕਾਂ ਨੂੰ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫਿਰੋਜ਼ਪੁਰ ਸ਼ਹਿਰੀ ਤੋਂ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੱਲੋਂ ਪਿੰਡ ਰੁਕਨੇ ਵਾਲਾ ਵਿਖੇ ਪ੍ਰਾਇਮਰੀ ਹੈਲਥ ਸੈਂਟਰ ਦਾ ਉਦਘਾਟਨ ਕਰਨ ਉਪਰੰਤ ਕੀਤਾ ਗਿਆ।

        ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਰਾਜ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਉਨ੍ਹਾਂ ਵਲੋਂ ਵੀ ਆਪਣੇ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਹਲਕੇ ਵਿਚ ਹਰ ਤਰ੍ਹਾਂ ਦੀਆਂ ਸਹੂਲਤਾਂ ਲੋਕਾਂ ਨੂੰ ਮੁਹੱਈਆ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿਹਤ ਤੇ ਸਿੱਖਿਆ ਨੂੰ ਤਰਜੀਹੀ ਖੇਤਰਾਂ ਵਜੋਂ ਵਿਕਸਿਤ ਕਰ ਰਹੀ ਹੈ ਤੇ ਪੂਰੇ ਰਾਜ ਵਿੱਚ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਹੁਣ ਤੱਕ ਲਗਪਗ 580 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਜਿੱਥੇ ਲੋਕਾਂ ਨੂੰ ਮੁਫ਼ਤ ਦਵਾਈਆਂ, ਟੈਸਟਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ।

          ਇਸ ਮੌਕੇ ਸਰਪੰਚ ਪਰਮਜੀਤ ਸਿੰਘ ਪੰਮਾ, ਗੁਰਜੀਤ ਸਿੰਘ ਚੀਮਾ, ਲਾਲਜੀਤ ਸਿੰਘ ਭੁੱਲਰ, ਸੁਖਦੇਵ ਸਿੰਘ ਭੱਦਰੂ, ਦਵਿੰਦਰ ਸਿੰਘ, ਜੱਜ ਕਮਾਲੇਵਾਲਾ, ਦਿਲਬਾਗ ਸਿੰਘ, ਬਲਦੇਵ ਸਿੰਘ, ਪਿੱਪਲ ਸਿੰਘ ਸਰਕਲ ਪ੍ਰਧਾਨ, ਜਸਬੀਰ ਸਿੰਘ, ਸੁਖਵਿੰਦਰ ਸਿੰਘ, ਕੈਪਟਨ ਭੁਪਿੰਦਰ ਸਿੰਘ ਭੁੱਲਰ, ਕੁਲਦੀਪ ਸਿੰਘ ਚੀਮਾ, ਸੁਰਜੀਤ ਸਿੰਘ, ਮਨਪ੍ਰੀਤ ਸਿੰਘ, ਜੇ.ਈ. ਗੁਰਪ੍ਰੀਤ, ਗੁਰਭੇਜ ਸਿੰਘ ਅਤੇ ਹਿਮਾਂਸ਼ੂ ਠੱਕਰ ਤੋਂ ਇਲਾਵਾ ਸੀਨੀਅਰ ਮੈਡੀਕਲ ਅਫਸਰ ਡਾ ਰੇਖਾ ਭੱਟੀ, ਬਲਾਕ ਐਜੂਕੇਟਰ ਅੰਕੁਸ਼ ਭੰਡਾਰੀ, ਸੀ ਐਚ ਓ ਪ੍ਰਤਿਭਾ, ਲਖਵਿੰਦਰ ਸਿੰਘ, ਸਮੂਹ ਆਸ਼ਾ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।

Related Articles

Leave a Comment