Home » ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਮਕਸਦ ਨਾਲ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨਾਲ ਮੀਟਿੰਗਕਿਹਾ, ਪਿੰਡਾਂ ਦੀਆਂ ਪੰਚਾਇਤੀ ਜ਼ਮੀਨਾਂ ਵਿੱਚ ਖੇਡ ਮੈਦਾਨ ਬਣਾਏ ਜਾਣ ਤਾਂ ਜੋ ਨੌਜਵਾਨ ਵਰਗ ਖੇਡਾਂ ਪ੍ਰਤੀ ਆਕਰਸ਼ਿਤ ਹੋਵੇ

ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਮਕਸਦ ਨਾਲ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨਾਲ ਮੀਟਿੰਗਕਿਹਾ, ਪਿੰਡਾਂ ਦੀਆਂ ਪੰਚਾਇਤੀ ਜ਼ਮੀਨਾਂ ਵਿੱਚ ਖੇਡ ਮੈਦਾਨ ਬਣਾਏ ਜਾਣ ਤਾਂ ਜੋ ਨੌਜਵਾਨ ਵਰਗ ਖੇਡਾਂ ਪ੍ਰਤੀ ਆਕਰਸ਼ਿਤ ਹੋਵੇ

ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਇਸ ਸਾਲ ਆਪਣੀ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

by Rakha Prabh
15 views

ਫਿਰੋਜ਼ਪੁਰ 6 ਜੁਲਾਈ 2023

ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐੱਸ. ਵੱਲੋਂ ਜ਼ਿਲ੍ਹੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਮਕਸਦ ਨਾਲ ਜ਼ਿਲ੍ਹੇ ਦੇ ਸਰਪੰਚਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਸਬੰਧਿਤ ਵਿਭਾਗੀ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਪਿੰਡਾਂ ਦੇ ਸਾਂਝੇ ਅਤੇ ਹੋਰ ਚੱਲ ਰਹੇ ਵਿਕਾਸ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਪੂਰਾ ਕੀਤਾ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਕੁਮਾਰ ਸ਼ਰਮਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਜਸਵੰਤ ਸਿੰਘ ਬੜੈਚ ਵੀ ਮੌਜੂਦ ਸਨ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਪਿੰਡਾਂ ਦੇ ਸਰਪੰਚਾਂ ਨੂੰ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਹਰੇਕ ਪਿੰਡ ਵਿੱਚ ਬੂਟੇ ਲਗਾਉਣ ਲਈ ਕਿਹਾ ਗਿਆ ਹੈ ਤੇ ਪਿੰਡਾਂ ਦੀਆਂ ਪੰਚਾਇਤਾਂ, ਆਮ ਲੋਕ ਤੇ ਸਮਾਜ ਸੇਵੀ ਸੰਸਥਾਵਾਂ ਜੰਗਲਾਤ ਵਿਭਾਗ ਵੱਲੋਂ ਮਨਜੂਰਸ਼ੁਦਾ ਨਰਸਰੀਆਂ ਤੋਂ ਬਿਲਕੁਲ ਮੁਫਤ ਬੂਟੇ ਪ੍ਰਾਪਤ ਕਰ ਸਕਦੀਆਂ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜੰਗਲਾਤ ਵਿਭਾਗ ਫਿਰੋਜ਼ਪੁਰ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਸਰਪੰਚਾਂ ਤੋਂ ਪਿੰਡਾਂ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ ਤੇ ਮੁਸ਼ਕਲਾਂ ਦੇ ਹੱਲ ਦਾ ਭਰੋਸਾ ਵੀ ਦਿਵਾਇਆ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪੱਧਰ ਤੇ 7 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਸਟੇਡੀਅਮ ਵਿੱਚ ਯੋਗਦਾਨ ਪਾਉਣ ਲਈ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਕੀਤੇ ਸਹਿਯੋਗ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਅਜਿਹਾ ਖੇਡ ਸਟੇਡੀਆਂ ਇਲਾਕੇ ਵਿੱਚ ਪਹਿਲਾ ਨਹੀਂ ਹੈ ਤੇ ਇਸ ਸਟੇਡੀਅਮ ਦੇ ਬਣਨ ਨਾਲ ਨੌਜਵਾਨਾਂ ਦੀ ਖੇਡਾਂ ਪ੍ਰਤੀ ਰੁਚੀ ਵਧੇਗੀ ਅਤੇ ਉਹ ਨਸ਼ਿਆਂ ਤੋਂ ਦੂਰ ਰਹਿਣ। ਉਨ੍ਹਾਂ ਕਿਹਾ ਕਿ ਪੰਚਾਇਤੀ ਜ਼ਮੀਨਾਂ ਵਿੱਚ ਖੇਡ ਮੈਦਾਨ ਅਤੇ ਪਾਰਕ ਬਣਾਏ ਜਾਣ ਤਾਂ ਜੋ ਨੌਜਵਾਨ ਵਰਗ ਖੇਡਾਂ ਪ੍ਰਤੀ ਆਕਰਸ਼ਿਤ ਹੋਵੇ ਅਤੇ ਨਸ਼ਿਆਂ ਤੋਂ ਦੂਰ ਰਹੇ ਅਤੇ ਪਿੰਡ ਵਾਸੀ ਪਾਰਕਾਂ ਵਿੱਚ ਸੈਰ ਦਾ ਆਨੰਦ ਮਾਣ ਸਕਣ। ਇਸ ਦੌਰਾਨ ਉਨ੍ਹਾਂ ਪੰਚਾਇਤਾਂ ਵੱਲੋਂ ਨਸ਼ੇ ਦੀ ਰੋਕਥਾਮ ਲਈ ਚੁੱਕੇ ਕਦਮਾਂ ਤੇ ਪੰਚਾਇਤਾਂ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਸਬੰਧਿਤ ਵਿਭਾਗ ਨੂੰ ਹਦਾਇਤ ਕੀਤੀ ਕਿ ਅੰਗਹੀਣ ਵਿਅਕਤੀਆਂ ਦੀ ਸੂਚੀ ਤਿਆਰ ਕਰਕੇ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਨਕਲੀ ਅੰਗ ਤੇ ਬਣਦੀ ਸਹਾਇਤਾ ਦਿੱਤੀ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਵਿੱਚ ਜੇਕਰ ਉਨ੍ਹਾਂ ਨੂੰ ਕਿਸੇ ਪ੍ਰਕਾਰ ਦੀ ਮਦਦ ਦੀ ਜ਼ਰੂਰਤ ਹੈ ਤਾਂ ਉਹ ਬੇਝਿਜਕ ਹੋ ਕੇ ਸਬੰਧਿਤ ਵਿਭਾਗੀ ਅਧਿਕਾਰੀ ਅਤੇ ਉਨ੍ਹਾਂ ਨੂੰ ਦੱਸ ਸਕਦੇ ਹਨ।

ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਪਿੰਡਾਂ ਨੂੰ ਪਲਾਸਟਿਕ ਮੁਕਤ ਕਰਨ ਵਿੱਚ ਆਪਣਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਕਿਸਾਨ ਇਸ ਸਾਲ ਫਸਲ ਦੀ ਕਟਾਈ ਉਪਰੰਤ ਬਚੀ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਹੀ ਵਾਹੁਣ ਜਾਂ ਫਿਰ ਪਰਾਲੀ ਦੀਆਂ ਗੱਠਾਂ ਬਣਾ ਕੇ ਚੁਕਵਾਉਣ ਉਪਰੰਤ ਕਣਕ ਦੀ ਬਿਜਾਈ ਕਰਨ। ਅਜਿਹਾ ਕਰਨ ਨਾਲ ਜਿੱਥੇ ਜਮੀਨ ਦੀ ਉਪਜਾਊ ਸਕਤੀ ਵਧੇਗੀ ਉੱਥੇ ਵਾਤਾਵਰਨ ਵੀ ਪ੍ਰਦੂਸਿਤ ਨਹੀਂ ਹੋਵੇਗਾ ਤੇ ਕਿਸਾਨਾਂ ਦੀ ਆਮਦਨ ਵਧੇਗੀ।

Related Articles

Leave a Comment