ਅੰਮ੍ਰਿਤਸਰ ( ਰਣਜੀਤ ਸਿੰਘ ਮਸੌਣ ) ਪੰਜਾਬ ਭਾਜਪਾ ਦੇ ਪ੍ਰਧਾਨ ਬਣਨ ਤੋਂ ਬਾਅਦ ਪਹਿਲੀਵਾਰ ਅੱਜ ਸੁਨੀਲ ਜਾਖੜ ਅੰਮ੍ਰਿਤਸਰ ਪਹੁੰਚੇ। ਇੱਥੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵੀ ਨਜ਼ਰ ਆਈ। ਇਸ ਮੌਕੇ ਉਹਨਾਂ ਨਾਲ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ, ਤਰੁਣ ਚੁੱਘ, ਮਨਜਿੰਦਰ ਸਿੰਘ ਸਿਰਸਾ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈਇੰਦਰ ਕੌਰ, ਇਕਬਾਲ ਸਿੰਘ ਲਾਲਪੁਰਾ, ਜਗਮੋਹਨ ਸਿੰਘ ਰਾਜੂ, ਸੋਮ ਪ੍ਰਕਾਸ਼, ਵਿਜੇ ਸਾਂਪਲਾ, ਹਰਜੀਤ ਸਿੰਘ ਗਰੇਵਾਲ ਜਿਲਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ, ਮੀਤ ਪ੍ਰਧਾਨ ਪ੍ਰਮਜੀਤ ਸਿੰਘ ਬੱਤਰਾ ਅਤੇ ਸੂਬਾਈ ਲੀਡਰਸ਼ਿਪ ਸਮੇਤ ਪੰਜਾਬ ਦੇ ਕਈ ਸੀਨੀਅਰ ਆਗੂ ਵੀ ਮੌਜ਼ੂਦ ਸਨ।
ਸੁਨੀਲ ਜਾਖੜ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਪੱਤਰਕਾਰਾਂ ਗੱਲਬਾਤ ਦੌਰਾਨ ਆਖਿਆਂ ਕਿ ਭਾਜਪਾ ਪੰਜਾਬ ਅਤੇ ਪੰਜਾਬੀਅਤ ਲਈ ਲੜਨ ਲਈ ਦ੍ਰਿੜ ਹੈ ਅਤੇ ਇਸ ਲਈ ਸਾਰੇ ਮਿਲ ਕੇ ਕੰਮ ਕਰਾਂਗੇ। ਗੁਰੂ ਘਰ ਸ਼ੁਕਰਾਨਾ ਕਰਨ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਆਏ ਹਾਂ। ਮੈਂ ਗੁਰੂ ਮਹਾਰਾਜ ਅੱਗੇ ਬੇਨਤੀ ਕੀਤੀ ਹੈ ਕਿ ਪੰਜਾਬ ਦਾ ਭਲਾ ਹੋਵੇ। ਮੇਰੀ ਅਰਦਾਸ ਹੈ ਕਿ ਭਾਈਚਾਰਕ ਸਾਂਝ ਲਈ ਕੰਮ ਕੀਤਾ ਜਾਵੇ।
ਇਸ ਮੌਕੇ ਸੁਨੀਲ ਜਾਖੜ ਨਾਲ ਵਿਜੇ ਰੂਪਾਨੀ, ਮਨਜਿੰਦਰ ਸਿੰਘ ਸਿਰਸਾ ਅਤੇ ਹੋਰ ਸੀਨੀਅਰ ਆਗੂਆਂ ਨੇ ਸਪੱਸ਼ਟ ਕਿਹਾ ਕਿ 2024 ਵਿੱਚ ਭਾਜਪਾ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ।
ਇਸ ਮੌਕੇ ਵੱਖ-ਵੱਖ ਭਾਜਪਾ ਆਗੂਆਂ ਵੱਲੋਂ ਉਹਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ।