Home » ਮਾਨ ਨੇ ਬਰਸਾਤ ਦੇ ਮੱਦੇਨਜ਼ਰ ਪਿੰਡਾਂ ਦਾ ਦੌਰਾ ਕਰਕੇ ਨਹਿਰਾਂ ਦੀ ਹਾਲਤ ਦਾ ਲਿਆ ਜਾਇਜ਼ਾ

ਮਾਨ ਨੇ ਬਰਸਾਤ ਦੇ ਮੱਦੇਨਜ਼ਰ ਪਿੰਡਾਂ ਦਾ ਦੌਰਾ ਕਰਕੇ ਨਹਿਰਾਂ ਦੀ ਹਾਲਤ ਦਾ ਲਿਆ ਜਾਇਜ਼ਾ

by Rakha Prabh
27 views

ਫਗਵਾੜਾ 6 ਜੁਲਾਈ (ਸ਼ਿਵ ਕੋੜਾ) ਬਰਸਾਤ ਦੇ ਮੌਸਮ ਦੌਰਾਨ ਫਗਵਾੜਾ ਖੇਤਰ ਦੇ ਕਈ ਪਿੰਡਾਂ ਵਿੱਚੋਂ ਲੰਘਦੀਆਂ ਨਹਿਰਾਂ ਦੇ ਟੁੱਟਣ ਸਬੰਧੀ ਪਿੰਡ ਵਾਸੀਆਂ ਵੱਲੋਂ ਜਤਾਏ ਖਦਸ਼ੇ ਦੇ ਮੱਦੇਨਜ਼ਰ ਅੱਜ ਆਮ ਆਦਮੀ ਪਾਰਟੀ ੇ ਹਲਕਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਨਹਿਰੀ ਵਿਭਾਗ ਦੇ ਅਧਿਕਾਰੀਆਂ ਨਾਲ ਪਿੰਡ ਨੰਗਲ ਮੱਝਾ ਤੇ ਪਲਾਹੀ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਕੱਲ੍ਹ ਤੇ ਅੱਜ ਹੋਈ ਭਾਰੀ ਬਰਸਾਤ ਤੋਂ ਬਾਅਦ ਨਹਿਰਾਂ ਦੀ ਤਾਜ਼ਾ ਸਥਿਤੀ ਦਾ ਜਾਇਜ਼ਾ ਲਿਆ। ਮਾਨ ਨੇ ਜਿੱਥੇ ਅਧਿਕਾਰੀਆਂ ਨੂੰ ਨਹਿਰਾਂ ਵਿੱਚ ਪਈਆਂ ਦਰਾਰਾਂ ਦੀ ਸਮਾਂ ਰਹਿੰਦੇ ਮੁਰੰਮਤ ਕਰਵਾਉਣ ਲਈ ਕਿਹਾ, ਉੱਥੇ ਹੀ ਪਿੰਡ ਪਲਾਹੀ ਵਿੱਚ ਇੱਕ ਥਾਂ ’ਤੇ ਬੋਰੀਆਂ ਆਦਿ ਨਾਲ ਸੁਰਾਖ ਤੋਂ ਪਾਣੀ ਦੇ ਵਹਾਅ ’ਤੇ ਰੋਕ ਲਗਵਾਈ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਨਹਿਰਾਂ ਦੀ ਸਮੇਂ ਸਿਰ ਮੁਰੰਮਤ ਕਰਵਾਈ ਜਾਵੇਗੀ ਅਤੇ ਫ਼ਸਲਾਂ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। ਫਿਰ ਵੀ ਜੇਕਰ ਕਿਸਾਨਾਂ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਉਸ ਦੀ ਭਰਪਾਈ ਕਰੇਗੀ। ਇਸ ਦੌਰਾਨ ਉਨ੍ਹਾਂ ਦੇ ਨਾਲ ਨਹਿਰੀ ਵਿਭਾਗ ਦੇ ਐਸ.ਡੀ.ਓ. ਜਸਵਿੰਦਰ ਪਾਲ ਸਿੰਘ ਅਤੇ ਹੋਰ ਅਧਿਕਾਰੀਆਂ ਤੋਂ ਇਲਾਵਾ ਮਨੋਹਰ ਸਿੰਘ ਪਲਾਹੀ, ਫੌਜੀ ਸ਼ੇਰਗਿੱਲ, ਲਾਡੀ ਨੰਗਲ ਮਾਝਾ ਤੇ ਹੋਰ ਪਤਵੰਤੇ ਹਾਜ਼ਰ ਸਨ।

Related Articles

Leave a Comment