ਜ਼ੀਰਾ/ ਫਿਰੋਜ਼ਪੁਰ 6 ਜੁਲਾਈ (ਗੁਰਪ੍ਰੀਤ ਸਿੰਘ ਸਿੱਧੂ) ਇਤਹਾਸਕ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾ ਹੇਠ ਚਲ ਰਹੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਠੱਠਾ ਸਾਹਿਬ ਜੀ ਦੇ ਮੁੱਖ ਮੈਨੇਜਰ ਭਾਈ ਬੂਟਾ ਸਿੰਘ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ ਜਦ ਉਨ੍ਹਾਂ ਦੇ ਤਾਇਆ ਸਰਦਾਰ ਜੋਗਿੰਦਰ ਸਿੰਘ ਅਤੇ ਸੁਖਰਾਜ ਸਿੰਘ, ਜਗਰੂਪ ਸਿੰਘ ਦੇ ਪਿਤਾ ਸਰਦਾਰ ਜੋਗਿੰਦਰ ਸਿੰਘ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ। ਇਸ ਮੌਕੇ ਪਰਿਵਾਰਕ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆ ਜਨਮੇਜਾ ਸਿੰਘ ਸੇਖੋਂ ਸਾਬਕਾ ਮੰਤਰੀ ਪੰਜਾਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਗੁਰਮੀਤ ਸਿੰਘ ਬੂਹ, ਭਾਈ ਸੱਤਪਾਲ ਸਿੰਘ ਤਲਵੰਡੀ ਭਾਈ ਮੈਂਬਰ ਐਸ ਜੀ ਪੀ ਸੀ , ਪ੍ਰਧਾਨ ਤੇਜਾ ਸਿੰਘ ਗੁਰਦੁਆਰਾ ਠੱਠਾ ਸਾਹਿਬ,ਸੁਖਬੀਰ ਸਿੰਘ ਸੁਲਤਾਨਵਿੰਡ, ਬਾਬਾ ਬਖਸ਼ੀਸ਼ ਸਿੰਘ ਮਰਹਾਣਾ, ਬਾਬਾ ਗੁਰਸੇਵਕ ਸਿੰਘ ਸ਼ੀਹਣੀ ਸਹਿਬ, ਗਿਆਨੀ ਭੁਪਿੰਦਰ ਸਿੰਘ ਸੱਦਰਵਾਲਾ , ਬਾਬਾ ਰੇਸ਼ਮ ਸਿੰਘ ਖੁਖਰਾਣਾ,ਮਹਿੰਦਰ ਸਿੰਘ ਲਹਿਰਾ, ਸ਼ਮਸ਼ੇਰ ਸਿੰਘ ਲਹਿਰਾ ਸਾਬਕਾ ਸਰਪੰਚ, ਸੁਖਮੰਦਰ ਸਿੰਘ,ਗੁਰਦੇਵ ਸਿੰਘ ਸਿੱਧੂ ਜਿਲ੍ਹਾ ਪ੍ਰਧਾਨ ਪਸਸਫ ਫਿਰੋਜ਼ਪੁਰ, ਰਾਜੇਸ਼ ਢੰਡ ਪ੍ਰਧਾਨ ਪ੍ਰੈਸ ਕਲੱਬ ਜ਼ੀਰਾ, ਬਲਵਿੰਦਰ ਸਿੰਘ ਭੁੱਟੋ ਜ਼ਿਲ੍ਹਾ ਪ੍ਰਧਾਨ ਜੀਟੀਯੂ ਆਦਿ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣਾ ਅਤੇ ਪਿਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣਾ। ਇਸ ਮੌਕੇ ਭਾਈ ਬੂਟਾ ਸਿੰਘ ਨੇ ਦੱਸਿਆ ਕਿ ਤਾਇਆਂ ਸਰਦਾਰ ਜੋਗਿੰਦਰ ਸਿੰਘ ਜੀ ਦੀ ਆਤਮਿਕ ਸ਼ਾਂਤੀ ਲਈ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਮਿਤੀ 9 ਦਿਨ ਐਤਵਾਰ ਦੁਪਹਿਰ 12 ਤੋਂ 1 ਵਜੇ ਗੁਰਦੁਆਰਾ ਸਾਹਿਬ ਪਿੰਡ ਲਹਿਰਾ ਬੇਟ (ਮੱਖੂ) ਵਿਖੇ ਪਾਏ ਜਾਣਗੇ।
