Home » ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਵਿਖੇ ਡਰੇਨ ਦਾ ਜਾਇਜ਼ਾ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਵਿਖੇ ਡਰੇਨ ਦਾ ਜਾਇਜ਼ਾ

ਫਿਲਹਾਲ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ, ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ: ਹਰਪਾਲ ਸਿੰਘ ਚੀਮਾ

by Rakha Prabh
17 views
ਦਿੜ੍ਹਬਾ, 9 ਜੁਲਾਈ, 2023: ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਤੋਂ ਪਾਤੜਾਂ ਰੋਡ ਤੇ ਸਥਿਤ ਡਰੇਨ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਭਾਰੀ ਬਾਰਸ਼ ਦੇ ਜਾਰੀ ਐਲਰਟ ਨੂੰ ਦੇਖਦਿਆਂ ਪ੍ਰਸ਼ਾਸਨ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ ਅਤੇ ਹਲਕਾ ਦਿੜ੍ਹਬਾ ਦੇ ਬਰਸਾਤੀ ਨਾਲਿਆਂ, ਚੋਆਂ ਆਦਿ ਦੀ ਸਾਫ਼ ਸਫ਼ਾਈ ਪ੍ਰਕਿਰਿਆ ਪਹਿਲਾਂ ਹੀ ਮੁਕੰਮਲ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਲੋਕਾਂ ਨੂੰ ਕਿਸੇ ਵੀ ਘਬਰਾਹਟ ਵਿਚ ਆਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਇਸ ਸਬੰਧੀ ਅਧਿਕਾਰੀਆਂ ਦੇ ਨਾਲ ਸੰਪਰਕ ਵਿੱਚ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਦੀ ਹਦਾਇਤ ਕੀਤੀ ਗਈ ਹੈ ਅਤੇ ਜੇਕਰ ਕਿਸੇ ਵੀ ਚੋਅ ਜਾਂ ਨਾਲੇ ਦੀ ਮੁਰੰਮਤ ਆਦਿ ਦੀ ਲੋੜ ਪਵੇਗੀ ਤਾਂ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਅਮਲ ਵਿੱਚ ਲਿਆਉਣ ਲਈ ਕਿਹਾ ਗਿਆ ਹੈ। ਇਸ ਮੌਕੇ ਕੈਬਨਿਟ ਮੰਤਰੀ ਦੇ ਓਐਸਡੀ ਤਪਿੰਦਰ ਸਿੰਘ ਸੋਹੀ ਵੀ ਹਾਜ਼ਰ ਸਨ।

Related Articles

Leave a Comment