Home » ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਨੂੰ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੀਤਾ ਗ੍ਰਿਫਤਾਰ

ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਨੂੰ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੀਤਾ ਗ੍ਰਿਫਤਾਰ

by Rakha Prabh
13 views
ਅੰਮ੍ਰਿਤਸਰ (ਰਣਜੀਤ ਸਿੰਘ ਮਸੌਣ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਐਤਵਾਰ ਨੂੰ ਚੰਡੀਗੜ੍ਹ ਤੋਂ ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਨੂੰ ਸਾਲ 2016 ਤੋਂ 2022 ਦੇ ਸਮੇਂ ਦੌਰਾਨ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
            ਪੜਤਾਲ ਵਿੱਚ ਪਾਇਆ ਗਿਆ ਕਿ ਦੋਸ਼ੀ ਸਾਬਕਾ ਉੱਪ ਮੁੱਖ ਮੰਤਰੀ ਓ.ਪੀ. ਸੋਨੀ ਨੇ ਆਪਣੀ ਆਮਦਨ ਦੇ ਸਰੋਤਾਂ ਤੋਂ ਵੱਧ 7.96 ਕਰੋੜ ਰੁਪਏ ਖਰਚ ਕੀਤੇ।
        ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆਂ ਕਿ ਐਫ.ਆਈ.ਆਰ. ਨੰ. 20, ਮਿਤੀ 9/7/2023 ਨੂੰ ਸਾਬਕਾ ਉੱਪ ਮੁੱਖ ਮੰਤਰੀ ਓ.ਪੀ. ਸੋਨੀ ਦੇ ਖਿਲਾਫ਼ ਪੁਲਿਸ ਸਟੇਸ਼ਨ ਪੰਜਾਬ ਵਿਜ਼ੀਲੈਂਸ ਬਿਉਰੋ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 13 (1) (ਬੀ) ਅਤੇ 13 (2) ਦੇ ਤਹਿਤ ਜਾਂਚ ਪੜਤਾਲ ਕਰਨ ਤੋਂ ਬਾਅਦ ਦਰਜ ਕੀਤਾ ਗਿਆ ਹੈ।
ਹੋਰ ਵੇਰਵਾ ਦਿੰਦਿਆਂ ਉਨ੍ਹਾਂ ਦੱਸਿਆਂ ਕਿ 1 ਅਪ੍ਰੈਲ, 2016 ਤੋਂ 31 ਮਾਰਚ, 2022 ਤੱਕ ਦੇ ਸਮੇਂ ਦੌਰਾਨ ਸਾਬਕਾ ਉੱਪ ਮੁੱਖ ਮੰਤਰੀ ਓ.ਪੀ. ਸੋਨੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 4,52,18,771 ਰੁਪਏ ਜਦਕਿ ਖਰਚਾ 12,48,42,692 ਰੁਪਏ ਸੀ। ਜੋ ਕਿ 7,96,23,921 ਰੁਪਏ ਜਾਂ ਉੱਪ ਮੁੱਖ ਮੰਤਰੀ ਓ.ਪੀ. ਸੋਨੀ ਦੀ ਆਮਦਨ ਦੇ ਸਰੋਤਾਂ ਨਾਲੋਂ 176.08 ਪ੍ਰਤੀਸ਼ਤ ਵੱਧ ਸੀ।
      ਇਸ ਦੌਰਾਨ ਉੱਪ ਮੁੱਖ ਮੰਤਰੀ ਓ.ਪੀ ਸੋਨੀ ਨੇ ਆਪਣੀ ਪਤਨੀ ਸੁਮਨ ਸੋਨੀ ਅਤੇ ਬੇਟੇ ਰਾਘਵ ਸੋਨੀ ਦੇ ਨਾਂ ‘ਤੇ ਜਾਇਦਾਦਾਂ ਬਣਾ ਲਈਆਂ ਸਨ। ਵਿਜੀਲੈਂਸ ਬਿਊਰੋ ਦੇ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Related Articles

Leave a Comment