ਚੰਡੀਗੜ੍ਹ, 10 ਜੁਲਾਈ, 2023: ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 13 ਜੁਲਾਈ 2023 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।