Home » ਮਰੀਜ਼ਾ ਨੂੰ ਸਿਵਲ ਹਸਪਤਾਲ ਵਿੱਚ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀ ਆਉਣ ਦਿੱਤੀ ਜਾਵੇਗੀ : ਸਿਵਲ ਸਰਜਨ ਬਲਵਿੰਦਰ ਕੁਮਾਰ ਡਮਾਣਾ

ਮਰੀਜ਼ਾ ਨੂੰ ਸਿਵਲ ਹਸਪਤਾਲ ਵਿੱਚ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀ ਆਉਣ ਦਿੱਤੀ ਜਾਵੇਗੀ : ਸਿਵਲ ਸਰਜਨ ਬਲਵਿੰਦਰ ਕੁਮਾਰ ਡਮਾਣਾ

by Rakha Prabh
16 views

ਹੁਸ਼ਿਆਰਪੁਰ 10 ਜੁਲਾਈ (ਤਰਸੇਮ ਦੀਵਾਨਾ ) ਬਰਸਾਤਾਂ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਸਿਵਲ ਸਰਜਨ ਹੁਸ਼ਿਆਰਪੁਰ ਡਾ.ਬਲਵਿੰਦਰ ਕੁਮਾਰ ਡਮਾਣਾ ਨੇ ਜਿਲਾ ਹਸਪਤਾਲ ਵਿਖੇ ਮਰੀਜਾਂ ਨੂੰ  ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਐਮਰਜੈਂਸੀ ਵਿੱਚ ਮਰੀਜ਼ਾਂ ਦੇ  ਪ੍ਰਬੰਧਨ ਲਈ ਕੀਤੀਆਂ ਜਾ ਰਹੀਆਂ  ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਚਨਚੇਤ ਦੌਰਾ ਕੀਤਾ ਤਾਂ ਜੋ ਆਮ ਲੋਕਾਂ ਨੂੰ ਉੱਥੇ ਮਿਲਣ ਵਾਲੀਆਂ ਸਹੂਲਤਾਂ ਦਾ ਨਿਰੀਖਣ ਕਰਕੇ ਹੋਰ ਬਿਹਤਰ ਬਣਾਇਆ ਜਾ ਸਕੇ ਅਤੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ।  ਉਹਨਾਂ ਨੇ ਐਮਰਜੈਂਸੀ ਵਾਰਡ, ਮੈਡੀਕਲ ਵਾਰਡ ਅਤੇ ਡੇਂਗੂ ਵਾਰਡ ਦਾ ਮੁਆਇਨਾ ਕੀਤਾ। ਉਹਨਾਂ ਵਾਰਡ ਦਾ ਦੌਰਾ ਕਰਕੇ ਦਾਖਲ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ ਅਤੇ ਉਹਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਬਾਰੇ ਜਾਣਕਾਰੀ ਹਾਸਲ ਕੀਤੀ।  ਉਹਨਾਂ ਸਮੂਹ ਸਟਾਫ ਦੀ ਹਾਜ਼ਰੀ ਚੈਕ ਕੀਤੀ ਅਤੇ ਹਾਜ਼ਰ ਸਟਾਫ ਨੂੰ ਮਰੀਜ਼ਾਂ ਦੇ ਰਿਕਾਰਡ ਦੇ ਰੱਖ ਰਖਾਵ ਸੰਬੰਧੀ ਵੀ ਹਦਾਇਤ ਦਿੰਦੇ ਹੋਏ ਮਰੀਜਾਂ ਦਾ ਰਿਕਾਰਡ ਮੇਨਟੇਨ ਰੱਖਣ ਸੰਬੰਧੀ ਕਿਹਾ। ਉਹਨਾਂ ਸਟਾਫ਼ ਨੂੰ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ, ਮਰੀਜ਼ਾਂ ਪ੍ਰਤੀ ਪਿਆਰ ਵਾਲਾ ਰਵੱਈਆ ਅਪਨਾਉਣ ਲਈ ਕਿਹਾ ਅਤੇ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਦੌਰਾਨ ਸਿਹਤ ਸੰਸਥਾ ਵਿਚ ਆਏ ਮਰੀਜ਼ਾਂ ਨੂੰ ਗੰਭੀਰਤਾ ਨਾਲ ਲਏ ਜਾਣ ਦੀ ਹਦਾਇਤ ਕੀਤੀ। ਇਸ ਉਪਰੰਤ ਉਹਨਾਂ ਨੇ ਬਾਥਰੂਮ ਵੀ ਚੈੱਕ ਕੀਤੇ ਅਤੇ ਸਟਾਫ ਨੂੰ ਵਾਰਡਾਂ ਅਤੇ ਖਾਸ ਕਰ ਕੇ ਬਾਥਰੂਮਾਂ ਦੀ ਉੱਚਿਤ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਲਈ ਹਦਾਇਤਾਂ ਜਾਰੀ ਕੀਤੀਆਂ। ਉਹਨਾ  ਮਰੀਜਾਂ ਲਈ ਜਰੂਰੀ ਦਵਾਈਆਂ ਦੀ ਉਪਲਭਦਤਾ ਯਕੀਨੀ ਬਣਾਉਣ ਲਈ ਆਖਿਆ ਤਾਂ ਜੋ  ਮਰੀਜ਼ਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਹੋਵੇ। ਇਸ ਮੌਕੇ ਉਹਨਾਂ ਦੇ ਨਾਲ ਆਸ਼ਾ ਰਾਣੀ ਅਤੇ ਭੁਪਿੰਦਰ ਸਿੰਘ ਵੀ ਹਾਜ਼ਰ ਸਨ ।

Related Articles

Leave a Comment