Home » ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਡਿਪਟੀ ਕਮਿਸ਼ਨਰ ਨੇ ਸਰਦੂਲਗੜ੍ਹ ਘੱਗਰ ਦਾ ਲਿਆ ਜਾਇਜ਼ਾ

ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਡਿਪਟੀ ਕਮਿਸ਼ਨਰ ਨੇ ਸਰਦੂਲਗੜ੍ਹ ਘੱਗਰ ਦਾ ਲਿਆ ਜਾਇਜ਼ਾ

by Rakha Prabh
54 views

*ਚਾਂਦਪੁਰਾ ਬੰਨ੍ਹ ਦੇ ਨਾਲ ਲਗਦੇ ਪਿੰਡਾਂ ਦੇ ਲੋਕਾਂ ਨੂੰ
ਚੌਕਸੀ ਵਰਤਣ ਦੀ ਅਪੀਲ
*ਲੋਕਾਂ ਅਫ਼ਵਾਹਾਂ ਤੋਂ ਸੁਚੇਤ ਰਹਿਣ, ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਜਾਨ ਮਾਲ ਦੀ
ਰਾਖੀ ਲਈ 24 ਘੰਟੇ ਮੁਸਤੈਦ-ਡੀ.ਸੀ.

ਮਾਨਸਾ, 10 ਜੁਲਾਈ  ਸੂਬੇ ਅੰਦਰ ਲਗਾਤਾਰ ਹੋ ਰਹੀ ਬਾਰਿਸ਼ ਅਤੇ
ਪਹਾੜੀ ਸਥਾਨਾਂ ਤੋਂ ਆਉਣ ਵਾਲੇ ਪਾਣੀ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਹਲਕਾ
ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ, ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਸਮੇਤ
ਐਸ.ਐਸ.ਐਸ. ਪੀ ਡਾ. ਨਾਨਕ ਸਿੰਘ ਨੇ ਸਰਦੂਲਗੜ੍ਹ ਘੱਗਰ ਦਾ ਜਾਇਜ਼ਾ ਲਿਆ। ਇਸ ਤੋਂ
ਪਹਿਲਾ ਡਿਪਟੀ ਕਮਿਸ਼ਨਰ ਨੇ ਚਾਂਦਪੁਰਾ ਬੰਨ੍ਹ ਸਮੇਤ ਆਲੇ-ਦੁਆਲੇ ਪਿੰਡਾਂ ਦਾ ਵੀ ਨਿਰੀਖਣ
ਕੀਤਾ।
ਡਿਪਟੀ ਕਮਿਸ਼ਨਰ ਨੇ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਚਾਂਦਪੁਰਾ ਬੰਨ੍ਹ ’ਤੇ ਪਾਣੀ ਦੇ
ਪੱਧਰ ’ਤੇ ਪੈਨੀ ਨਜ਼ਰ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ
ਨੂੰ ਅਗਾਊਂ ਤੌਰ ’ਤੇ ਡਾਕਟਰੀ ਟੀਮਾਂ ਤੈਨਾਤ ਕਰਨ ਸਮੇਤ ਐਂਟੀ ਸਨੇਕ ਵੈਨੁਮ ਦਵਾਈ
ਵੱਡੀ ਮਾਤਰਾ ਵਿਚ ਉਪਲੱਬਧ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਸਬੰਧਤ ਵਿਭਾਗਾਂ ਦੇ
ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਸੰਭਾਵਿਤ ਹੜ੍ਹ ਵਰਗੀ ਸਥਿਤੀ ਨਾਲ ਨਿਪਟਣ
ਲਈ ਪਹਿਲਾਂ ਤੋਂ ਹੀ ਤਿਆਰੀ ਰੱਖੀ ਜਾਵੇ ਤਾਂ ਜੋ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਉਨ੍ਹਾਂ ਕਿਹਾ ਕਿ ਪਾਣੀ ਆਉਣ ਦੀ ਸਥਿਤੀ ਵਿਚ ਲੋਕਾਂ ਨੂੰ ਠਹਿਰਾਉਣ ਸਮੇਤ
ਖਾਣਪੀਣ ਦੇ ਯੋਗ ਪ੍ਰਬੰਧ ਕਰ ਲਏ ਗਏ ਹਨ, ਜਿਸ ਦੇ ਲਈ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਨੂੰ ਵੀ
ਸਹਿਯੋਗ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਜੋ ਪਿੰਡ ਚਾਂਦਪੁਰਾ ਬੰਨ੍ਹ ਅਤੇ ਘੱਗਰ ਦਰਿਆ
ਸਰਦੂਲਗੜ੍ਹ ਦੇ ਨਾਲ ਲੱਗਦੇ ਹਨ, ਉਨ੍ਹਾਂ ’ਤੇ ਜ਼ਿਆਦਾ ਤਵੱਜੋ ਦਿੱਤੀ ਜਾਵੇ ਤਾਂ ਜੋ ਕੋਈ ਵੀ
ਜਾਨੀ ਮਾਲੀ ਨੁਕਸਾਨ ਨਾ ਹੋ ਸਕੇ।
ਉਨ੍ਹਾਂ ਪਿੰਡ ਕੁਲਰੀਆਂ ਵਿਖੇ ਵੱਖ-ਵੱਖ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਨਾਲ
ਗੱਲਬਾਤ ਕਰਦਿਆਂ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਚੌਕਸੀ ਵਰਤਣ ਦੀ
ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਦਰਿਆ ਦੇ ਕਿਨਾਰਿਆਂ ’ਤੇ ਨਰੋਈ ਸਿਹਤ ਵਾਲੇ ਬਾਲਗ
ਵਿਅਕਤੀ ਠੀਕਰੀ ਪਹਿਰਾ ਦੇਣ ਦੀ ਡਿਊਟੀ ਨਿਭਾਉਣ ਤਾਂ ਜੋ ਪਾਣੀ ਦੇ ਪੱਧਰ ’ਤੇ ਨਜ਼ਰ
ਰੱਖੀ ਜਾ ਸਕੇ। ਉਨ੍ਹਾਂ ਕਿਹਾ ਕਿ ਕੁੱਝ ਸ਼ਰਾਰਤੀ ਅਨਸਰ ਅਜਿਹੇ ਨਾਜ਼ੁਕ ਹਾਲਾਤਾਂ ਵਿਚ ਬੰਨ੍ਹ
ਵਗੈਰਾ ਨੂੰ ਤੋੜਨ ਦੀ ਕੋਸ਼ਿਸ਼ ਕਰਦੇ ਹਨ ਜਿਸ ਦੇ ਲਈ ਪੁਲਿਸ ਪਾਰਟੀਆਂ ਤੈਨਾਤ ਕੀਤੀਆਂ
ਗਈਆਂ ਹਨ, ਅਜਿਹੀ ਮਾੜੀ ਘਟਨਾ ’ਚ ਸ਼ਾਮਲ ਸ਼ਰਾਰਤੀ ਵਿਅਕਤੀਆਂ ਖਿਲਾਫ਼ ਕਾਨੂੰਨੀ
ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਉਨ੍ਹਾਂ ਕਿਹਾ ਕਿ ਫਿਲਹਾਲ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿਚ ਹੈ ਅਤੇ ਲੋਕਾਂ ਨੂੰ ਕਿਸੇ
ਵੀ ਘਬਰਾਹਟ ਵਿਚ ਆਉਣ ਦੀ ਲੋੜ ਨਹੀਂ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਜਾਨ
ਮਾਲ ਦੀ ਰਾਖੀ ਲਈ 24 ਘੰਟੇ ਹਰ ਸਥਿਤੀ ’ਤੇ ਨਜ਼ਰ ਰੱਖ ਰਿਹਾ ਹੈ, ਜਿਸ ਦੇ ਲਈ ਸਿਵਲ
ਅਤੇ ਪੁਲਿਸ ਅਧਿਕਾਰੀਆਂ ਸਮੇਤ ਸਮੁੱਚਾ ਅਮਲਾ ਕਾਰਜਸ਼ੀਲ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦੀ ਸੁਵਿਧਾ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ
ਗਏ ਹਨ। ਉਨ੍ਹਾਂ ਲੋਕਾਂ ਨੂੰ ਅਫਵਾਹਾਂ ’ਤੇ ਯਕੀਨ ਨਾ ਕਰਨ ਬਲਕਿ ਕਿਸੇ ਕਿਸਮ ਦੀ ਜਾਣਕਾਰੀ ਦੀ
ਲੋੜ ਪੈਣ ’ਤੇ ਹੜ੍ਹ ਕੰਟਰੋਲ ਰੂਮਾਂ ਦੇ ਟੈਲੀਫੋਨ ਨੰਬਰਾਂ ’ਤੇ ਸੰਪਰਕ ਕਰਨ ਲਈ ਕਿਹਾ। ਉਨ੍ਹਾਂ
ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮਾਨਸਾ ਵਿਖੇ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤਾ
ਗਿਆ ਹੈ ਜਿਸ ਦਾ ਨੰਬਰ 01652-229082 ਹੈ। ਇਸੇ ਤਰ੍ਹਾਂ ਬੁਢਲਾਡਾ ਵਿਖੇ ਤਹਿਸੀਲ ਦਫ਼ਤਰ
’ਚ ਹੜ੍ਹ ਕੰਟਰੋਲ ਰੂਮ ਬਣਾਇਆ ਗਿਆ ਹੈ ਜਿਸ ਦਾ ਨੰਬਰ 01652-253482 ਅਤੇ ਸਰਦੂਲਗੜ੍ਹ
ਦੇ ਤਹਿਸੀਲ ਦਫ਼ਤਰ ਵਿੱਚ ਬਣੇ ਕੰਟਰੋਲ ਰੂਮ ਦਾ ਨੰਬਰ 01659-250366 ਹੈ।
ਇਸ ਤੋਂ ਇਲਾਵਾ ਐਸ.ਐਸ.ਪੀ. ਦਫ਼ਤਰ ਮਾਨਸਾ ਵਿਖੇ 01652-227036, 97800-
05307, ਸਿਵਲ ਸਰਜਨ ਮਾਨਸਾ ਵਿਖੇ 01652-227056, ਕਾਰਜਕਾਰੀ
ਇੰਜੀਨੀਅਰ/ਮਾਨਸਾ ਜਲ ਨਿਕਾਸ-ਕਮ-ਮਾਈਨਿੰਗ ਅਤੇ ਜਿਉਲੋਜੀ ਮੰਡਲ, ਜਲ ਸਰੋਤ ਵਿਭਾਗ,
ਪੰਜਾਬ ਵਿਖੇ 01652-227716 ਕੰਟਰੋਲ ਰੂਮ ਨੰਬਰ ਸਥਾਪਿਤ ਕੀਤੇ ਗਏ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਵਿੰਦਰ ਕੁਮਾਰ, ਐਸ.ਡੀ.ਐਮ. ਮਾਨਸਾ ਤੇ
ਬੁਢਲਾਡਾ ਪ੍ਰਮੋਦ ਸਿੰਗਲਾ, ਐਸ.ਡੀ.ਐਮ. ਸਰਦੂਲਗੜ੍ਹ ਅਮਰਿੰਦਰ ਸਿੰਘ ਮੱਲ੍ਹੀ ਸਮੇਤ ਵੱਖ ਵੱਖ
ਵਿਭਾਗਾਂ ਦੇ ਅਧਿਕਾਰੀ ਅਤੇ ਵੱਖ ਵੱਖ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਸਮੇਤ ਪੰਚ ਸਰਪੰਚ
ਹਾਜ਼ਰ ਸਨ।

Related Articles

Leave a Comment