ਅੰਮਿ੍ਤਸਰ, 10 ਜੁਲਾਈ ( ਰਣਜੀਤ ਸਿੰਘ ਮਸੌਣ) ਜੰਡਿਆਲਾ ਸ਼ਹਿਰ ਵਿੱਚ ਬੀਤੇ ਦਿਨ ਅੱਗ ਲੱਗਣ ਨਾਲ ਬੁਰੀ ਤਰ੍ਹਾਂ ਨੁਕਸਾਨੀ ਗਈ ਠਠਿਆਰ ਦੀ ਦੁਕਾਨ ਦੇ ਮਾਲਕ ਦੁਕਾਨਦਾਰ ਨੂੰ ਅੱਜ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ 25 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਹੈ। ਦੱਸਣਯੋਗ ਹੈ ਕਿ ਬੀਤੇ ਦਿਨ ਉਕਤ ਦੁਕਾਨਦਾਰ ਨਾਲ ਹਮਦਰਦੀ ਜਤਾਉਣ ਲਈ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਅਤੇ ਡਿਪਟੀ ਕਮਿਸ਼ਨਰ ਜੰਡਿਆਲਾ ਗੁਰੂ ਗਏ ਸਨ, ਜਿੰਨਾ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਮੁਹੱਇਆ ਕਰਵਾਈ ਜਾਵੇਗੀ।
ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਉਕਤ ਦੁਕਾਨਦਾਰ ਨੂੰ ਸਹਾਇਤਾ ਦਿੰਦੇ ਕਿਹਾ ਕਿ ਤੁਹਾਡਾ ਕੇਸ ਮੁੱਖ ਮੰਤਰੀ ਦਫ਼ਤਰ ਨੂੰ ਵੀ ਭੇਜਿਆ ਜਾ ਰਿਹਾ ਹੈ, ਤਾਂ ਜੋ ਉਥੋਂ ਵੀ ਸਹਾਇਤਾ ਕਰਵਾਈ ਜਾ ਸਕੇ।
ਜੰਡਿਆਲਾ ਗੁਰੂ ਵਿਖੇ ਅੱਗ ਨਾਲ ਸੜੀ ਦੁਕਾਨ ਦੇ ਮਾਲਕ ਦੁਕਾਨਦਾਰ ਨੂੰ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਸਹਾਇਤਾ ਰਾਸ਼ੀ ਦਿੰਦੇ ਹੋਏ।