ਅੰਮ੍ਰਿਤਸਰ (ਰਣਜੀਤ ਸਿੰਘ ਮਸੌਣ) ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਉੱਪ ਮੁੱਖ ਮੰਤਰੀ ਉ.ਪੀ. ਸੋਨੀ ਨੂੰ ਅੱਜ ਮਾਨਯੋਗ ਅਦਾਲਤ ਅੰਮ੍ਰਿਤਸਰ ’ਚ ਪੇਸ਼ ਕੀਤਾ ਗਿਆ। ਉ.ਪੀ ਸੋਨੀ ਨੂੰ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਗ੍ਰਿਫ਼ਤਾਰ ਕਰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਦਾ ਮਾਮਲਾ ਦਰਜ ਕੀਤਾ ਗਿਆ ਹੈ, ਮਾਨਯੋਗ ਅਦਾਲਤ ਨੇ ਸਾਬਕਾ ਉੱਪ ਮੁੱਖ ਮੰਤਰੀ ਦਾ 2 ਦਿਨ ਦਾ ਰਿਮਾਂਡ ਵਿਜੀਲੈਂਸ ਬਿਊਰੋ ਨੂੰ ਦੇ ਦਿੱਤਾ ਹੈ। 12 ਜੁਲਾਈ ਨੂੰ ਮੁੜ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਮਾਨਯੋਗ ਅਦਾਲਤ ਵਿੱਚ ਪੇਸ਼ ਕੀਤੇ ਜਾਣ ਦੌਰਾਨ ਕਾਂਗਰਸੀ ਵਰਕਰ ਵੀ ਉਨ੍ਹਾਂ ਦੇ ਸਮਰਥਨ ਵਿੱਚ ਇਕੱਠੇ ਹੋਏ।
ਸਾਬਕਾ ਉੱਪ ਮੁੱਖ ਮੰਤਰੀ ਉ.ਪੀ. ਸੋਨੀ ਨੂੰ ਵਿਜੀਲੈਂਸ ਨੇ ਅਦਾਲਤ ‘ਚ ਕੀਤਾ ਪੇਸ਼, ਮਿਲਿਆਂ ਦੋ ਦਿਨਾਂ ਰਿਮਾਂਡ
previous post