Home » ਪਾਥਵੇਅਜ ਗਲੋਬਲ ਸਕੂਲ ਵਿਖੇ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੂਰਬ ਮਨਾਏ ਗਏ।

ਪਾਥਵੇਅਜ ਗਲੋਬਲ ਸਕੂਲ ਵਿਖੇ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੂਰਬ ਮਨਾਏ ਗਏ।

by Rakha Prabh
60 views

ਕੋਟ ਈਸੇ ਖਾਂ-11 ਜੁਲਾਈ -( ਜੀ ਐਸ ਸਿੱਧੂ) )-ਪਾਥਵੇਅਜ ਗਲੋਬਲ ਸਕੂਲ ਕੋਟ ਈਸੇ ਖਾਂ ਜੋ ਇਲਾਕੇ ਦਾ ਨਾਮਵਾਰ ਆਈ ਸੀ ਐਸ ਈ ਦਿੱਲੀ ਬੋਰਡ ਤੋ ਮਾਨਤਾ ਪ੍ਰਾਪਤ ਸਕੂਲ ਹੈ ਅਤੇ ਆਪਣੇ ਬੱਚਿਆ ਨੂੰ ਵਰਲਡ ਕਲਾਸ ਦੀ ਐਜੂਕੇਸ਼ਨ ਦੇ ਰਿਹਾ ਹੈ, ਵਿਖੇ ਅੱਜ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮਨਾਇਆ ਗਿਆ ।
ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਸਿੱਖ ਧਰਮ ਵਿਚ ਸਭ ਤੋਂ ਛੋਟੀ ਉਮਰ ਦੇ ਗੁਰੂ ਸਨ ਉਨ੍ਹਾਂ ਨੂੰ ਬਾਲਾ ਪ੍ਰੀਤਮ ਅਤੇ ਅਸ਼ਟਮ ਬਲਬੀਰਾ ਨਾਵਾਂ ਨਾਲ ਵੀ ਯਾਦ ਕੀਤਾ ਜਾਂਦਾ ਹੈ | ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੋਤ ਦੇ 8ਵੇਂ ਵਾਰਸ ਸਨ । ਆਪ ਜੀ ਦਾ ਜਨਮ ਸ੍ਰੀ ਗੁਰੂ ਹਰ ਰਾਏ ਜੀ ਦੇ ਘਰ ਮਾਤਾ ਕ੍ਰਿਸ਼ਨ ਕੌਰ ਜੀ ਦੀ ਕੁੱਖੋਂ ਹੋਇਆ । ਸ੍ਰੀ ਗੁਰੂ ਹਰਕ੍ਰਿਸ਼ਨ ਜੀ ਨੇ ਬਾਲ ਗੁਰਿਆਈ ਦੇ ਤਿੰਨ ਸਾਲਾਂ ਦੇ ਸਮੇਂ ਵਿੱਚ ਆਪਣੀ ਸੂਝ ਸਿਆਣਪ ਦ੍ਰਿੜਤਾ ਅਤੇ ਦਲੇਰੀ ਨਾਲ ਸਿੱਖ ਪੰਥ ਦੀ ਅਗਵਾਈ ਕੀਤੀ। ਗੁਰੂ ਸਾਹਿਬ ਨੇ ਗੁਰੂ ਨਾਨਕ ਸਾਹਿਬ ਦੇ ਸੰਦੇਸ਼ ਨੂੰ ਫੈਲਾਉਣਾ ਜਾਰੀ ਰੱਖਿਆ ਅਤੇ ਸਿੱਖਾਂ ਨੂੰ ਆਪਣੇ ਕੀਮਤੀ ਵਿਚਾਰ ਪ੍ਰਦਾਨ ਕੀਤੇ। ਗੁਰੂ ਸਾਹਿਬ ਜਦੋਂ 1663 ਵਿੱਚ ਦਿੱਲੀ ਵਿੱਚ ਸਨ ਤਾਂ ਪਲੇਗ ਅਤੇ ਚੇਚਕ ਪੂਰੇ ਦਿੱਲੀ ਵਿੱਚ ਫੈਲ ਗਈ ਸੀ। ਉਹਨਾਂ ਆਪਣੇ ਆਸ਼ੀਰਵਾਦ ਨਾਲ ਬਹੁਤ ਸਾਰੇ ਲੋਕਾਂ ਨੂੰ ਠੀਕ ਕੀਤਾ, ਪਰ ਅੰਤ ਵਿੱਚ ਚੇਚਕ ਦੀ ਬਿਮਾਰੀ ਨਾਲ ਜੋਤੀ ਜੋਤ ਸਮਾ ਗਏ। ਸ੍ਰੀ ਗੁਰੂ ਹਰਕ੍ਰਿਸ਼ਨ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਕੂਲ ਦੇ ਮਾਣਯੋਗ ਪ੍ਰਿੰਸੀਪਲ ਸ. ਹਰਵੰਤ ਸਿੰਘ, ਸਕੂਲ ਦੇ ਕਮੇਟੀ ਮੈਂਬਰ ਮਾਨਯੋਗ ਚੇਅਰਮੈਨ ਸੁਰਜੀਤ ਸਿੰਘ ਸਿੱਧੂ ਪ੍ਰਧਾਨ ਡਾ ਅਨਿਲਜੀਤ ਕੰਬੋਜ ਵਾਈਸ ਚੇਅਰਮੈਨ ਅਵਤਾਰ ਸਿੰਘ ਸੌਂਦ, ਚਾਹਤ ਕੰਬੋਜ, ਸਤਨਾਮ ਸਿੰਘ ਸੌਂਦ, ਗੁਰਪ੍ਰੀਤ ਸਿੰਘ ਸਿੱਧੂ ਕੌਸਲਰ , ਜੋਗਿੰਦਰ ਸਿੰਘ ਸਰਪੰਚ, ਜਸਵਿੰਦਰ ਸਿੰਘ ਸਿੱਧੂ ਜੀ ਨੇ ਪਿਆਰੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਅਤੇ ਇਲਾਕਾ ਨਿਵਾਸੀਆਂ ਨੂੰ ਲੱਖ ਲੱਖ ਵਧਾਈ ਦਿੰਦਿਆਂ, ਉਨ੍ਹਾਂ ਨੇ ਗੁਰੂ ਸਾਹਿਬ ਦੁਆਰਾ ਦਿਖਾਏ ਮਾਰਗ ਤੇ ਚੱਲਣ ਅਤੇ ਗੁਰਬਾਣੀ ਨਾਲ ਜੁੜਨ ਦੀ ਪ੍ਰੇਰਣਾ ਦਿੱਤੀ।

Related Articles

Leave a Comment