ਫਿਰੋਜ਼ਪੁਰ ਘੱਲ ਖੁਰਦ 12 ਜੁਲਾਈ ( ਗੁਰਪ੍ਰੀਤ ਸਿੰਘ ਸਿੱਧੂ)ਪੰਚਾਇਤ ਵਿਭਾਗ ਬਲਾਕ ਘੱਲ ਖੁਰਦ ਵਿਖੇ ਪੰਚਾਇਤ ਸਕੱਤਰਾਂ ਅਤੇ ਗ੍ਰਾਮ ਸੇਵਕਾਂ ਦੀ ਇੱਕ ਸਾਂਝੀ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਪੰਚਾਇਤ ਸਕੱਤਰਾਂ ਅਤੇ ਗ੍ਰਾਮ ਸੇਵਕਾਂ ਨੂੰ ਆਉਂਦੀਆਂ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਪੰਚਾਇਤਾਂ ਦੇ ਕੰਮਕਾਜ ਵਿਚ ਤੇਜ਼ੀ ਲਿਆਉਣ ਲਈ ਮਤਾ ਪਾਸ ਕਰਦਿਆ ਸਮੂਹ ਲੋਕਾਂ ਦਾ ਦਫਤਰ ਵਿਚ ਪਹਿਲ ਦੇ ਆਧਾਰ ਤੇ ਕੰਮ ਕਰਦਿਆਂ ਬਣਦਾ ਸਤਿਕਾਰ ਦਿੱਤਾ ਜਾਵੇਗਾ । ਇਸ ਦੌਰਾਨ ਸਰਬਸੰਮਤੀ ਨਾਲ ਪੰਚਾਇਤ ਸਕੱਤਰ ਗ੍ਰਾਮ ਸੇਵਕ ਸਾਂਝੀ ਯੂਨੀਅਨ ਦਾ ਗਠਨ ਕੀਤਾ ਗਿਆ ਅਤੇ ਸਰਬਸਮਤੀ ਨਾਲ ਪੰਚਾਇਤ ਸਕੱਤਰ ਗ੍ਰਾਮ ਸੇਵਕ ਸਾਂਝੀ ਯੂਨੀਅਨ ਬਲਾਕ ਘੱਲ ਖੁਰਦ ਦਾ ਪ੍ਰਧਾਨ ਪੁਸ਼ਪਿੰਦਰ ਸਿੰਘ ਅਤੇ ਜਰਨਲ ਸਕੱਤਰ ਰੇਸ਼ਮ ਸਿੰਘ ਨੂੰ ਨਿਯੁਕਤ ਕੀਤਾ ਗਿਆ । ਇਸ ਦੌਰਾਨ ਸੀਨੀਅਰ ਮੀਤ ਪ੍ਰਧਾਨ ਨਿਰਮਲਜੀਤ ਸਿੰਘ, ਪਰਮਪਾਲ ਸਿੰਘ ਵਿੱਤ ਸਕੱਤਰ, ਰਾਜਿੰਦਰ ਬੰਸੀਵਾਲ ਪ੍ਰੈਸ ਸਕੱਤਰ, ਮਹਿੰਦਰ ਸਿੰਘ ਸਰਪ੍ਰਸਤ, ਹਰਦੀਪ ਸਿੰਘ ਮੀਤ ਪ੍ਰਧਾਨ, ਗੁਰਪ੍ਰੀਤ ਸਿੰਘ ਮੀਡੀਆ ਸਲਾਹਕਾਰ ਆਦਿ ਨਿਯੁਕਤ ਕੀਤਾ ਗਿਆ।ਇਸ ਮੌਕੇ ਮੀਟਿੰਗ ਵਿੱਚ ਜਗਦੀਪ ਸਿੰਘ, ਬਲਜਿੰਦਰ ਸਿੰਘ, ਸੱਤਪਾਲ ਸਿੰਘ, ਕ੍ਰਿਸ਼ਨ ਕੁਮਾਰ, ਕੁਲਵੰਤ ਸਿੰਘ, ਜਗੀਰ ਰਾਮ, ਜਗਪਾਲ ਸਿੰਘ , ਜਗਜੀਤ ਸਿੰਘ, ਕੁਲਵਿੰਦਰ ਸਿੰਘ ਆਦਿ ਪੰਚਾਇਤ ਸਕੱਤਰ ਅਤੇ ਗ੍ਰਾਮ ਸੇਵਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ।