ਫਿਰੋਜ਼ਪੁਰ/ਜ਼ੀਰਾ 13 ਜੁਲਾਈ ( ਗੁਰਪ੍ਰੀਤ ਸਿੰਘ ਸਿੱਧੂ) ਉਘੇ ਸਮਾਜ ਸੇਵੀ ਸੁਖਦੇਵ ਸਿੰਘ ਬਿੱਟੂ ਵਿੱਜ ਸਾਬਕਾ ਪ੍ਰਧਾਨ ਨਗਰ ਕੌਂਸਲ ਜ਼ੀਰਾ ਦੀ ਧਰਮਪਤਨੀ ਸਵ ਸੀਮਾ ਵਿੱਜ ਸਾਬਕਾ ਕੌਸਲਰ ਦੀ ਨਿੱਘੀ ਯਾਦ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਐਨ.ਜੀ.ਓ.ਕੋ- ਆਰਡੀਨੇਸਨ ਕਮੇਟੀ ਬਲਾਕ ਜ਼ੀਰਾ ਵੱਲੋਂ ਇੱਕ ਵਿਸ਼ਾਲ ਖੂਨਦਾਨ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਘੇ ਸਮਾਜ ਸੇਵੀ ਸੁਖਦੇਵ ਸਿੰਘ ਬਿੱਟੂ ਵਿੱਜ ਸਾਬਕਾ ਪ੍ਰਧਾਨ ਨਗਰ ਕੌਂਸਲ ਜ਼ੀਰਾ ਨੇ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਐਨ.ਜੀ.ਓ.ਕੋ- ਆਰਡੀਨੇਸਨ ਕਮੇਟੀ ਬਲਾਕ ਜ਼ੀਰਾ ਵੱਲੋਂ ਹਰ ਸਾਲ ਦੀ ਤਰ੍ਹਾਂ ਉਨ੍ਹਾਂ ਦੀ ਧਰਮਪਤਨੀ ਸਵ ਸੀਮਾ ਵਿੱਜ ਸਾਬਕਾ ਕੌਸਲਰ ਦੀ ਨਿੱਘੀ ਯਾਦ ਵਿੱਚ ਇੱਕ ਵਿਸ਼ਾਲ ਖੂਨਦਾਨ ਕੈਂਪ ਮਿਤੀ 15 ਜੁਲਾਈ 2023 ਦਿਨ ਸ਼ਨੀਵਾਰ ਨੂੰ ਸ਼ਿਵਾਲਾ ਮੰਦਰ ਨੇੜੇ ਟੈਲੀਫੋਨ ਐਕਸਚੇਂਜ ਜ਼ੀਰਾ ਵਿਖੇ ਸਵੇਰੇ 8 ਵਜੇ ਤੋ ਆਰੰਭ ਹੋਵੇਗਾ। ਉਨ੍ਹਾਂ ਖੂਨਦਾਨੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਖ਼ੂਨਦਾਨ ਕੈਂਪ ਵਿੱਚ ਪਹੁੰਚ ਕੇ ਆਪਣਾਂ ਖੂਨਦਾਨ ਦੇ ਕੇ ਕਿਸੇ ਵਿਅਕਤੀ ਦੀ ਜਾਨ ਬਚਾਉਣ ਦਾ ਪੁਨ ਪ੍ਰਾਪਤ ਕਰਨ ਅਤੇ ਆਪਣਾ ਸਹਿਯੋਗ ਦੇਣ।