ਅੰਮ੍ਰਿਤਸਰ, 14 ਜੁਲਾਈ ( ਰਣਜੀਤ ਸਿੰਘ ਮਸੌਣ) ਸੂਬੇ ਵਿੱਚ ਆਈ ਕੁਦਰਤੀ ਆਫਤ ਦਾ ਮੁਕਾਬਲਾ ਕਰਨ ਲਈ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਸਾਰੇ ਮੰਤਰੀਆਂ, ਵਿਧਾਇਕਾਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਸਾਡੀ ਸਰਕਾਰ ਜਮੀਨੀ ਪੱਧਰ ਤੇ ਇਸ ਕੁਦਰਤੀਂ ਆਫ਼ਤ ਦਾ ਮੁਕਾਬਲਾ ਕਰਨ ਲਈ ਕੰਮ ਕਰ ਰਹੀ ਹੈ ਨਾ ਕਿ ਵਿਰੋਧੀ ਪਾਰਟੀਆਂ ਵਾਂਗ ਭਲਵਾਨੀ ਗੇੜੇ ਮਾਰ ਕੇ ਆਪਣਾ ਨਾਮ ਚਮਕਾਇਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਨਵਾਂ ਕੋਟ, ਦੇਵੀਦਾਸ ਪੁਰਾ, ਵਡਾਲਾ ਜੌਹਲ, ਨਰਾਇਣਗੜ੍ਹ ਅਤੇ ਮੱਲੀਆਂ ਦਾ ਦੌਰਾ ਕਰਨ ਉਪਰੰਤ ਕੀਤਾ। ਮੰਤਰੀ ਈ.ਟੀ.ਓ ਸਭ ਤੋਂ ਪਹਿਲਾਂ ਪਿੰਡ ਨਵਾਂ ਕੋਟ ਵਿਖੇ ਪੁੱਜੇ ਅਤੇ ਮੀਂਹ ਕਾਰਨ ਇਕੱਠੇ ਹੋਏ ਪਾਣੀ ਨੂੰ ਸਾਫ਼ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ। ਉਨ੍ਹਾਂ ਦੱਸਿਆਂ ਕਿ ਨਹਿਰੀ ਵਿਭਾਗ ਵੱਲੋਂ ਜੰਡਿਆਲਾ ਗੁਰੂ ਹਲਕੇ ਵਿੱਚ 5 ਪੁਲਕਿਨ ਸਫ਼ਾਈ ਵਾਲੀਆਂ ਮਸ਼ੀਨਾਂ ਲਗਾਈਆਂ ਗਈਆਂ ਹਨ ਜੋ ਕਿ ਡਰੇਨਾਂ ਅਤੇ ਛੱਪੜਾਂ ਦੀ ਸਫ਼ਾਈ ਕਰ ਰਹੀਆਂ ਹਨ। ਉਨ੍ਹਾਂ ਇਸ ਮੌਕੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਵੀ ਸੁਣਿਆ ਅਤੇ ਪਹਿਲ ਦੇ ਅਧਾਰ ਤੇ ਸ਼ਿਕਾਇਤਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਮੰਤਰੀ ਈ.ਟੀ.ਓ ਵੱਲੋਂ ਪਿੰਡ ਨਵਾਂ ਕੋਟ ਵਿਖੇ ਬਣੇ ਗੁਰਦੁਆਰੇ ਵਿੱਚ ਮੱਥਾ ਟੇਕਿਆ ਅਤੇ ਗੁਰੂਦੁਆਰਾ ਕਮੇਟੀ ਵੱਲੋਂ ਸਿਰੋਪਾਓ ਪਾ ਕੇ ਸਨਮਾਨਤ ਕੀਤਾ। ਇਸ ਉਪਰੰਤ ਮੰਤਰੀ ਈ.ਟੀ.ਓ ਵੱਲੋਂ ਦੇਵੀਦਾਸ ਪੁਰਾ, ਵਡਾਲਾ ਜੌਹਲ, ਨਰਾਇਣਗੜ੍ਹ ਅਤੇ ਮੱਲੀਆਂ ਦੇ ਦੌਰੇ ਦੌਰਾਨ ਮੀਂਹ ਤੋਂ ਪ੍ਰਭਾਵਿਤ ਹੋਏ ਘਰਾਂ ਵਿੱਚ ਜਾ ਕੇ ਮੌਕਾ ਦੇਖਿਆ ਅਤੇ ਭਰੋਸਾ ਦਿੱਤਾ ਕਿ ਸਰਕਾਰ ਵੱਲੋਂ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਨੇ ਲੋਕਾਂ ਭਰੋਸਾ ਦਿੰਦਿਆਂ ਕਿਹਾ ਕਿ ਸਾਡੀ ਸਰਕਾਰ ਤੁਹਾਡੇ ਨਾਲ ਖੜ੍ਹੀ ਹੈ ਅਤੇ ਤੁਹਾਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿ ਇਸ ਕੁਦਰਤੀਂ ਆਫ਼ਤ ਦਾ ਸਾਨੂੰ ਮਿਲ ਕੇ ਮੁਕਾਬਲਾ ਕਰਨਾ ਚਾਹੀਦਾ ਹੈ ਅਤੇ ਸਰਕਾਰ ਵੱਧ ਤੋਂ ਵੱਧ ਪੀੜਤ ਲੋਕਾਂ ਦੀ ਸਹਾਇਤਾ ਕਰੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਆਪਣੇ 16 ਮਹੀਨਿਆਂ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਸਹੂਲਤਾਂ ਦੇਣ ਦਾ ਕੰਮ ਕੀਤਾ ਹੈ। ਆਪਣੇ ਦੌਰੇ ਦੌਰਾਨ ਮੰਤਰੀ ਈ.ਟੀ.ਓ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਡਰੇਨਾਂ ਅਤੇ ਛੱਪੜਾਂ ਦੀ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਪਿੰਡਾਂ ਵਿੱਚੋਂ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਵੀ ਯਕੀਨੀ ਬਣੇ। ਉਨ੍ਹਾਂ ਕਿਹਾ ਕਿ ਜਿੰਨਾਂ ਲੋਕਾਂ ਦੇ ਘਰ ਮੀਂਹ ਨਾਲ ਪ੍ਰਭਾਵਿਤ ਹੋਏ ਹਨ ਦੀਆਂ ਲਿਸਟਾਂ ਤਿਆਰ ਕਰਕੇ ਭੇਜੀਆਂ ਜਾਣ ਤਾਂ ਜੋ ਬਣਦਾ ਮੁਆਵਜਾ ਦਿੱਤਾ ਜਾ ਸਕੇ।
ਇਸ ਮੌਕੇ ਚੇਅਰਮੈਨ ਗਹਿਰੀ ਮੰਡੀ ਸ਼ਨਾਖ ਸਿੰਘ, ਐਕਸੀਅਨ ਇੰਦਰਜੀਤ ਸਿੰਘ, ਐਸ.ਈ ਕੁਲਵਿੰਦਰ ਸਿੰਘ, ਐਕਸੀਅਨ ਵਿਸ਼ਾਲ ਮਹਿਤਾ, ਸਤਿੰਦਰ ਸਿੰਘ, ਸੁਖਵਿੰਦਰ ਸਿੰਘ, ਖਜ਼ਾਨ ਸਿੰਘ ਮਿਹਰਬਾਨਪੁਰਾ, ਨਰੇਸ਼ ਪਾਠਕ, ਸਰਬਜੀਤ ਸਿੰਘ, ਹਰਪ੍ਰੀਤ ਸਿੰਘ, ਹੀਰਾ ਲਾਲ ਜੌਹਲ, ਹਰਜਿੰਦਰ ਸਿੰਘ ਥਿੰਦ, ਬਲਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।