ਜ਼ੀਰਾ/ਮੱਲਾਂਵਾਲਾ, ( ਗੁਰਪ੍ਰੀਤ ਸਿੰਘ ਸਿੱਧੂ/ਗੁਰਦੇਵ ਸਿੰਘ ਗਿੱਲ)-ਭਾਰੀ ਬਾਰਿਸ਼ ਮਗਰੋਂ ਪੰਜਾਬ ਵਿੱਚ ਕਈ ਥਾਈਂ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਯਤਨ ਜਾਰੀ ਹਨ। ਇਸ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਮੁਆਇਨਾ ਕੀਤਾ। ਸੀਐਮ ਭਗਵੰਤ ਮਾਨ ਨੇ ਅੱਜ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕੀਤਾ ਕੀਤਾ।ਮੁੱਖ ਮੰਤਰੀ ਭਗਵੰਤ ਮਾਨ ਫ਼ੌਜ ਦੀ ਕਿਸ਼ਤੀ ਵਿੱਚ ਬੈਠ ਕੇ ਖੇਤਾਂ ਤੇ ਪਿੰਡਾਂ ਦੇ ਆਸਪਾਸ ਭਰੇ ਪਾਣੀ ਦਾ ਜਾਇਜ਼ਾ ਲਿਆ ਗਿਆ ਹੈ। ਮਾਨ ਨੇ ਬੀਐਸਐਫ ਤੇ ਫ਼ੌਜ ਵੱਲੋਂ ਕੀਤੇ ਗਏ ਬਚਾਅ ਕਾਰਜ ਦੀ ਸ਼ਲਾਘਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਦਿਲਾਸਾ ਦਿੰਦੇ ਹੋਏ ਸਰਕਾਰ ਵੱਲੋਂ ਹਰ ਮਦਦ ਦਾ ਭਰੋਸਾ ਦਿੱਤਾ। ਇਸ ਦੌਰਾਨ ਲੋਕਾਂ ਨੇ ਹੜ੍ਹ ਦੌਰਾਨ ਹੋਏ ਮਾਲੀ ਨੁਕਸਾਨ ਦੀ ਜਾਣਕਾਰੀ ਦਿੱਤੀ।ਇਸ ਦੌਰਾਨ ਉਨ੍ਹਾਂ ਨੇ ਪਿੰਡ ਨਿਹਾਲਾ ਲਵੇਰ ਵਿੱਚ ਪੀੜਤ ਲੋਕਾਂ ਨਾਲ ਗੱਲਬਾਤ ਵੀ ਕੀਤੀ