ਜ਼ੀਰਾ/ ਫਿਰੋਜ਼ਪੁਰ 14 ਜੁਲਾਈ ( ਗੁਰਪ੍ਰੀਤ ਸਿੰਘ ਸਿੱਧੂ )ਪੰਜਾਬ ਵਿੱਚ ਹੜਾ ਨਾਲ ਪ੍ਰਭਾਵਿਤ ਖੇਤਰਾਂ ਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਬੰਧਿਤ ਮੰਤਰੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਜਾਇਜ਼ਾ ਲੈਣ ਮੌਕੇ ਸਪੈਸ਼ਲ ਗੋਦਾਵਰੀ ਦਾ ਐਲਾਨ ਕਰਨਾ ਸ਼ਲਾਘਾਯੋਗ ਉਪਰਾਲਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੋਸ਼ਲ ਮੀਡੀਆ ਕੋਆਰਡੀਨੇਟਰ ਸਰਬਜੀਤ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਹੜ ਪ੍ਰਭਾਵਿਤ ਲੋਕਾਂ ਨੂੰ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੈਸ਼ਲ ਗੋਦਾਵਰੀ ਦਾ ਐਲਾਨ ਕਰਦਿਆਂ ਹਰ ਤਰ੍ਹਾਂ ਦੀ ਫ਼ਸਲ, ਘਰਾਂ ਅਤੇ ਪਸ਼ੂਆਂ ਤੋਂ ਇਲਾਵਾਂ ਹੜ ਨਾਲ ਹੋਈਆਂ ਮੌਤਾਂ ਤੇ ਦੁੱਖ਼ ਪ੍ਰਗਟ ਕਰਦਿਆਂ ਰਾਹਤ ਦੇਣ ਦੇ ਵੱਡੇ ਐਲਾਨ ਕੀਤੇ ਹਨ ਅਤੇ ਪ੍ਰਸ਼ਾਸਨ ਵੱਲੋਂ ਬੰਨਾ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਨਰੇਸ਼ ਕਟਾਰੀਆ ਜ਼ੀਰਾ ਵੱਲੋਂ ਆਪਣੀ ਟੀਮ ਸਮੇਤ ਜੀਰੋ ਗਰਾਊਂਡ ਤੇ ਪਹੁੰਚ ਕੇ ਹੜ ਪ੍ਰਭਾਵਿਤ ਲੋਕਾਂ ਦਾ ਹਾਲ ਚਾਲ ਪੁੱਛਿਆ ਅਤੇ ਲੋੜਵੰਦ ਲੋਕਾਂ ਨੂੰ ਮੌਕੇ ਤੇ ਮਾਲੀ ਸਹਾਇਤਾ ਵੀ ਦਿੱਤੀ ਜੋ ਸ਼ਲਾਘਾਯੋਗ ਹੈ। ਉਨ੍ਹਾਂ ਵਿਰੋਧੀ ਧਿਰ ਨੂੰ ਹੜਾ ਤੇ ਸਿਆਸਤ ਨਾ ਕਰਨ ਦੀ ਸਲਾਹ ਦਿਦਿਆ ਕਿਹਾ ਕਿ ਪੰਜਾਬ ਦੇ ਹੜ ਪ੍ਰਭਾਵਿਤ ਲੋਕਾਂ ਨੂੰ ਸੰਭਾਲਣ ਦੀ ਲੋੜ ਹੈ ਨਾ ਕਿ ਸਿਆਸਤ ਦੀ ਲੋੜ ਹੈ। ਉਨ੍ਹਾਂ ਹੜ ਪ੍ਰਭਾਵਿਤ ਲੋਕਾਂ ਦੀ ਮਤਦ ਕ,ਨ ਦੀ ਸਮਾਜ ਸੇਵੀ ਸੰਸਥਾਵਾਂ ਦਾ ਧੰਨਵਾਦ ਕਰਦਿਆਂ ਸ਼ਲਾਘਾ ਕੀਤੀ।