ਪੰਜਾਬ ਦੇ ਮੋਗਾ ਵਿੱਚ ਬੀਤੀ ਰਾਤ 1 ਵਜੇ ਦੇ ਕਰੀਬ ਹਰਿਦੁਆਰ ਤੋਂ ਆਏ ਕਾਵੜੀਏ ਜੋ ਮੋਗਾ ਬਾਈਪਾਸ ਤੋਂ ਬਾਘਾਪੁਰਾਣਾ ਜਾ ਰਹੇ ਸਨ ਤਾਂ ਉਸ ਸਮੇਂ ਦੌਰਾਨ ਇੱਕ ਪੁਲਿਸ ਮੁਲਾਜ਼ਮ ਦੀ ਕਾਰ ਨੇ ਕਾਵੜੀਆਂ ਨੂੰ ਟੱਕਰ ਮਾਰ ਦਿੱਤੀ ਤੇ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਜਿਸ ਤੋਂ ਬਾਅਦ ਕਾਵੜੀਆਂ ਨੇ ਕਾਰ ਚਾਲਕ ਨੂੰ ਮੌਕੇ ਤੇ ਫੜ ਲਿਆ ਤੇ ਉਸ ਦੀ ਕੁੱਟਮਾਰ ਕੀਤੀ ਗਈ। ਜਦੋਂ ਪੁਲਿਸ ਨੂੰ ਪਤਾ ਲੱਗਾ ਤਾਂ ਉਨ੍ਹਾਂ ਘਟਨਾ ਸਥਾਨ ਤੇ ਪਹੁੰਚ ਕੇ ਦੇਖਿਆ ਤਾਂ ਕਾਫੀ ਹੰਗਾਮਾਂ ਹੋ ਰਿਹਾ ਸੀ। ਇਹ ਵੀ ਪਤਾ ਲੱਗਾ ਹੈ ਕਿ ਉਸ ਮੌਕੇ ਕਿਸੇ ਗੱਲ ਨੂੰ ਲੈ ਕੇ ਕਾਵੜੀਆਂ ਅਤੇ ਪੁਲਿਸ ਵਿੱਚ ਹੱਥੋਪਾਈ ਹੋ ਗਈ। ਜਿਸ ਦੌਰਾਨ ਸਥਿਤੀ ਨੂੰ ਕਾਬੂ ਕਰਨ ਲਈ ਪੁਲਿਸ ਨੇ ਕਾਵੜੀਆਂ ਤੇ ਹਲਕਾ ਲਾਠੀਚਾਰਜ ਕੀਤਾ। ਪੁਲਿਸ ਨੇ ਜ਼ਖ਼ਮੀ ਹੋਏ ਕਾਵੜੀਆਂ ਨੂੰ ਹਸਪਤਾਲ ਪਹੁੰਚਾਇਆ ਤੇ ਹੰਗਾਮਾ ਕਰਨ ਵਾਲੇ ਕਾਵੜੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।