Home » ਜ਼ੀਰਾ ਹਲਕੇ ਦੇ ਹੜ ਪ੍ਰਭਾਵਿਤ ਇਲਾਕੇ ਦੇ ਲੋਕਾਂ ਦਾ ਵਿਧਾਇਕ ਨਰੇਸ਼ ਕਟਾਰੀਆ ਨੇ ਪੁੱਛਿਆ ਹਾਲ ਤੇ ਕੀਤੀ ਮਾਲੀ ਸਹਾਇਤਾ ਸ਼ਲਾਘਾਯੋਗ ਉਪਰਾਲਾ :- ਸਨੀ ਭੂਸ਼ਣ / ਸ਼ੰਮੀ ਜੈਨ

ਜ਼ੀਰਾ ਹਲਕੇ ਦੇ ਹੜ ਪ੍ਰਭਾਵਿਤ ਇਲਾਕੇ ਦੇ ਲੋਕਾਂ ਦਾ ਵਿਧਾਇਕ ਨਰੇਸ਼ ਕਟਾਰੀਆ ਨੇ ਪੁੱਛਿਆ ਹਾਲ ਤੇ ਕੀਤੀ ਮਾਲੀ ਸਹਾਇਤਾ ਸ਼ਲਾਘਾਯੋਗ ਉਪਰਾਲਾ :- ਸਨੀ ਭੂਸ਼ਣ / ਸ਼ੰਮੀ ਜੈਨ

by Rakha Prabh
43 views

ਜ਼ੀਰਾ/ ਫਿਰੋਜ਼ਪੁਰ 14 ਜੁਲਾਈ ( ਗੁਰਪ੍ਰੀਤ ਸਿੰਘ ਸਿੱਧੂ ) ਵਿਧਾਨ ਸਭਾ ਹਲਕਾ ਜ਼ੀਰਾ ਦੇ ਹੜ ਪ੍ਰਭਾਵਿਤ ਇਲਾਕੇ ਦੇ ਲੋਕਾਂ ਦਾ ਵਿਧਾਇਕ ਨਰੇਸ਼ ਕਟਾਰੀਆ ਨੇ ਹਾਲ ਪੁੱਛਿਆ ਅਤੇ ਮੌਕੇ ਤੇ ਹੀ ਉਨ੍ਹਾਂ ਦੀ ਕੀਤੀ ਗਈ ਮਾਲੀ ਸਹਾਇਤਾ ਸ਼ਲਾਘਾਯੋਗ ਉਪਰਾਲਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮ ਪਾਰਟੀ ਹਲਕਾ ਜ਼ੀਰਾ ਦੇ ਸੀਨੀਅਰ ਆਗੂ ਸਾਹਿਲ ਭੂਸ਼ਣ ਪ੍ਰਧਾਨ ਟਰੱਕ ਯੂਨੀਅਨ ਅਤੇ ਉਘੇ ਸਮਾਜ ਸੇਵੀ ਸ਼ੰਮੀ ਜੈਨ ਪ੍ਰਧਾਨ ਸ਼ੈਲਰ ਐਸੋਸੀਏਸ਼ਨ ਜ਼ੀਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਹੜ ਪ੍ਰਭਾਵਿਤ ਲੋਕਾਂ ਨੂੰ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੈਸ਼ਲ ਗੋਦਾਵਰੀ ਦਾ ਐਲਾਨ ਕਰਦਿਆਂ ਹਰ ਤਰ੍ਹਾਂ ਦੀ ਫ਼ਸਲ, ਘਰਾਂ ਅਤੇ ਪਸ਼ੂਆਂ ਤੋਂ ਇਲਾਵਾਂ ਹੜ ਨਾਲ ਹੋਈਆਂ ਮੌਤਾਂ ਤੇ ਦੁੱਖ਼ ਪ੍ਰਗਟ ਕਰਦਿਆਂ ਰਾਹਤ ਦੇਣ ਦੇ ਵੱਡੇ ਐਲਾਨ ਕੀਤੇ ਜੋ ਸ਼ਲਾਘਾਯੋਗ ਕਦਮ ਹੈ । ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਨਰੇਸ਼ ਕਟਾਰੀਆ ਜ਼ੀਰਾ ਵੱਲੋਂ ਆਪਣੀ ਟੀਮ ਸਮੇਤ ਜ਼ਮੀਨੀ ਪੱਧਰ ਤੇ ਪਹੁੰਚ ਕੇ ਹਲਕੇ ਦੇ ਹੜ ਪ੍ਰਭਾਵਿਤ ਲੋਕਾਂ ਦਾ ਜਿਥੇ ਹਾਲ ਚਾਲ ਪੁੱਛਿਆ ਉਥੇ ਲੋੜਵੰਦ ਲੋਕਾਂ ਨੂੰ ਮੌਕੇ ਤੇ ਆਪਣੀ ਜੇਬ ਵਿੱਚੋਂ ਮਾਲੀ ਸਹਾਇਤਾ ਵੀ ਦਿੱਤੀ ਜੋ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਵਿਰੋਧੀ ਧਿਰ ਨੂੰ ਅਪੀਲ ਕੀਤੀ ਕਿ ਉਹ ਸਿਆਸੀ ਰੋਟੀਆਂ ਸੇਕਣ ਦੀ ਜਗ੍ਹਾ ਵਿਧਾਇਕ ਨਰੇਸ਼ ਕਟਾਰੀਆ ਤੋਂ ਸੇਧ ਲੈਣ ਅਤੇ ਲੋਕਾਂ ਦੀ ਮਦਦ ਕਰਨ । ਉਨ੍ਹਾਂ ਹੜ ਪ੍ਰਭਾਵਿਤ ਲੋਕਾਂ ਦੀ ਮਤਦ ਕਰਨ ਵਾਲੀਆਂ ਸਮਾਜ ਸੇਵੀ ਸੰਸਥਾਵਾਂ ਦਾ ਧੰਨਵਾਦ ਕਰਦਿਆਂ ਸ਼ਲਾਘਾ ਕੀਤੀ।

Related Articles

Leave a Comment