ਸ੍ਰੀ ਅੰਮ੍ਰਿਤਸਰ 21 ਜੁਲਾਈ ( ਰਾਖਾ ਪ੍ਰਭ ਬਿਉਰੋ) ਪੰਜਾਬ ਵਣ ਵਿਭਾਗ ਡਰਾਇਵਰ ਐਸੋਸੀਏਸ਼ਨ ਵੱਲੋਂ ਪੰਜਾਬ ਪ੍ਰਧਾਨ ਮਹਿਲ ਸਿੰਘ ਫਿਰੋਜ਼ਪੁਰ ਦੀ ਪ੍ਰਧਾਨਗੀ ਹੇਠ ਵਣ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਸਰਕਾਰੀ ਡਰਾਇਵਰਾ ਨੂੰ ਆਉਂਦੀਆਂ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਵਣ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਵਣ ਮੰਡਲ ਅਫ਼ਸਰ ਸ੍ਰੀ ਆਮਿ੍ਤਸਰ ਨੂੰ ਇਕ ਵਫ਼ਦ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਵਣ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵਣ ਮੰਡਲ ਅਫ਼ਸਰ
ਸ੍ਰੀ ਅੰਮ੍ਰਿਤਸਰ ਅਮਨੀਤ ਸਿੰਘ ਨਾਲ ਹੋਈ ਮੀਟਿੰਗ ਵਿੱਚ ਵਣ ਵਿਭਾਗ ਦੇ ਡਰਾਈਵਰਾਂ ਨੂੰ ਆਉਂਦੀਆਂ ਦਰਪੇਸ਼ ਮੁਸ਼ਕਲਾਂ ਮੁਸ਼ਕਲਾਂ ਸਬੰਧੀ ਦੱਸਿਆ ਕਿ ਡਰਾਇਵਰਾ ਨੂੰ ਸਮਾਂਬੱਧ ਤਨਖਾਹ ਦਿੱਤੀ ਜਾਵੇ ਅਤੇ ਰਹਿਣ ਲਈ ਸਰਕਾਰੀ ਕੁਆਟਰ ਮੁਹਈਆਂ ਕਰਵਾਏ ਜਾਣ , ਸਮੇਂ ਸਿਰ ਸਰਕਾਰੀ ਗੱਡੀਆਂ ਦੀ ਸਰਵਿਸ ਕਰਵਾਈ ਜਾਵੇ ਅਤੇ ਉਨ੍ਹਾਂ ਦੇ ਸੁਰੱਖਿਆ ਬੀਮੇ ਕਰਵਾਏ ਜਾਣ ਦੀ ਮੰਗ ਕੀਤੀ ਗਈ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਮਹਿਲ ਸਿੰਘ ਨੇ ਦੱਸਿਆ ਕਿ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਅੰਮ੍ਰਿਤਸਰ ਵਣ ਮੰਡਲ ਅਫ਼ਸਰ ਅਮਨੀਤ ਸਿੰਘ ਨੇ ਡਰਾਈਵਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੂੰ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਮੰਗਾ ਦਾ ਜਲਦੀ ਹਲ ਕਰਨ ਦਾ ਭਰੋਸਾ ਦਿੱਤਾ ਹੈ। ਇਸ ਮੌਕੇ ਮੀਟਿੰਗ ਵਿੱਚ ਸੂਬਾ ਪ੍ਰਧਾਨ ਮਹਿਲ ਸਿੰਘ, ਸੂਬਾ ਜਨਰਲ ਸਕੱਤਰ ਜਗਦੀਪ ਸਿੰਘ,ਰਾਜਾ ਰਾਮ, ਗੁਰਵਿੰਦਰ ਸਿੰਘ, ਲਵਪ੍ਰੀਤ ਸਿੰਘ, ਗੁਰਦੀਪ ਰਾਮ, ਲਖਬੀਰ ਸਿੰਘ ਆਦਿ ਹਾਜ਼ਰ ਸਨ।