Home » ਪੰਜਾਬੀਆਂ ਦਾ ਕੈਨੇਡਾ ‘ਚ ਸ਼ਰਮਨਾਕ ਕਾਰਾ, ਪੁਲਿਸ ਨੇ ਵਾਹਨ ਚੋਰੀ ਕਰਨ ਵਾਲੇ 15 ਪੰਜਾਬੀ ਦਬੋਚੇ, 90 ਲੱਖ ਡਾਲਰ ਦੀ ਜਾਇਦਾਦ ਜ਼ਬਤ

ਪੰਜਾਬੀਆਂ ਦਾ ਕੈਨੇਡਾ ‘ਚ ਸ਼ਰਮਨਾਕ ਕਾਰਾ, ਪੁਲਿਸ ਨੇ ਵਾਹਨ ਚੋਰੀ ਕਰਨ ਵਾਲੇ 15 ਪੰਜਾਬੀ ਦਬੋਚੇ, 90 ਲੱਖ ਡਾਲਰ ਦੀ ਜਾਇਦਾਦ ਜ਼ਬਤ

ਕੈਨੇਡਾ ਪੁਲਿਸ ਨੇ ਵਾਹਨ ਚੋਰੀ ਦੇ ਵੱਡੇ ਗਰੋਹ ਦਾ ਪਰਦਾਫਾਸ਼ ਕਰਦਿਆਂ ਭਾਰਤੀ ਮੂਲ ਦੇ 15 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਚੋਰੀ ਦੇ ਸਾਮਾਨ ਸਮੇਤ 90 ਲੱਖ ਡਾਲਰ ਤੋਂ ਵੱਧ ਦੀ ਜਾਇਦਾਦ ਜ਼ਬਤ ਕੀਤੀ ਹੈ।

by Rakha Prabh
100 views
ਪੰਜਾਬੀਆਂ ਨੇ ਕੈਨੇਡਾ ਵਿੱਚ ਸ਼ਰਮਨਾਕ ਕਾਰਾ ਕੀਤਾ ਹੈ। ਇਸ ਨਾਲ  ਵਿਦੇਸ਼ ਵਿੱਚ ਪੂਰੀ ਪੰਜਾਬੀ ਕੌਮ ਦਾ ਅਕਸ ਖਰਾਬ ਹੋਇਆ ਹੈ। ਕੈਨੇਡਾ ਪੁਲਿਸ ਨੇ ਵਾਹਨ ਚੋਰੀ ਦੇ ਵੱਡੇ ਗਰੋਹ ਦਾ ਪਰਦਾਫਾਸ਼ ਕਰਦਿਆਂ ਭਾਰਤੀ ਮੂਲ ਦੇ 15 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਚੋਰੀ ਦੇ ਸਾਮਾਨ ਸਮੇਤ 90 ਲੱਖ ਡਾਲਰ ਤੋਂ ਵੱਧ ਦੀ ਜਾਇਦਾਦ ਜ਼ਬਤ ਕੀਤੀ ਹੈ। ਦੁਖ ਦੀ ਗੱਲ ਹੈ ਕਿ ਇਹ ਸਾਰੇ ਮੁਲਜ਼ਮ ਪੰਜਾਬ ਨਾਲ ਸਬੰਧਤ ਹਨ।

ਪੀਲ ਰਿਜਨਲ ਪੁਲਿਸ ਨੇ ਦੱਸਿਆ ਕਿ ਪੀਲ ਰਿਜਨਲ ਨਗਰਪਾਲਿਕਾ ਖੇਤਰ ਤੇ ਗਰੇਟਰ ਟੋਰਾਂਟੋ ਏਰੀਆ (ਜੀਟੀਏ) ਵਿੱਚ ਕਈ ਟਰੈਕਟਰ-ਟਰੇਲਰ ਤੇ ਵਾਹਨਾਂ ਦੀ ਚੋਰੀ ਦੀਆਂ ਘਟਨਾਵਾਂ ਦੀ ਜਾਂਚ ਲਈ ਮਾਰਚ ਵਿੱਚ ਇੱਕ ਸਾਂਝੀ ਟਾਸਕ ਫੋਰਸ ਦਾ ਗਠਨ ਕੀਤਾ ਸੀ। ਜਾਂਚ ਵਿੱਚ ਇਸ ਨੂੰ ‘ਪ੍ਰਾਜੈਕਟ ਬਿੱਗ ਰਿਗ’ ਦਾ ਨਾਂ ਦਿੱਤਾ ਗਿਆ ਅਤੇ ਇਸ ਗਰੋਹ ਦਾ ਪਰਦਾਫਾਸ਼ ਕਰਕੇ ਜੀਟੀਏ ਵਿੱਚ ਵੱਖ ਵੱਖ ਸ਼ਹਿਰਾਂ ਤੋਂ ਭਾਰਤੀ ਮੂਲ ਦੇ 15 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਪੁਲਿਸ ਅਧਿਕਾਰੀ ਮਾਰਕ ਹੇਅਵੁੱਡ ਨੇ ਦੱਸਿਆ ਕਿ ਮੁਲਜ਼ਮ ਸੜਕ ਕਿਨਾਰਿਓਂ ਟਰੱਕ ਚੋਰੀ ਕਰਦੇ ਸਨ। ਪੀਲ ਪੁਲਿਸ ਦੇ ਜਾਂਚ ਪੜਤਾਲ ਅਤੇ ਐਮਰਜੈਂਸੀ ਸੇਵਾਵਾਂ ਦੇ ਡਿਪਟੀ ਚੀਫ ਨਿੱਕ ਮਿਲੀਨੋਵਿੱਚ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਬਲਕਾਰ ਸਿੰਘ (42), ਅਜੈ ਅਜੈ (26), ਮਨਜੀਤ ਪਾੜਾ (40), ਜਗਜੀਵਨ ਸਿੰਘ (25), ਅਮਨਦੀਪ ਬੈਦਵਾਣ (41), ਕਰਮਸ਼ੰਦ ਸਿੰਘ (58), ਜਸਵਿੰਦਰ ਅਟਵਾਲ (45), ਲਖਵੀਰ ਸਿੰਘ (45), ਜਗਪਾਲ ਸਿੰਘ (34), ਉਪਕਰਨ ਸੰਧੂ (31), ਸੁਖਵਿੰਦਰ ਸਿੰਘ (44), ਕੁਲਵੀਰ ਬੈਂਸ (39), ਬੰਸ਼ੀਧਰ ਲਾਲਸਰਨ (39), ਸ਼ੋਬਿਤ ਵਰਮਾ (23), ਸੁਖਨਿੰਦਰ ਢਿੱਲੋਂ (34) ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Articles

Leave a Comment