Home » ਹੜ੍ਹ ਪੀੜ੍ਹਤ ਪਰਿਵਾਰਾਂ ਨੂੰ ਮਿਲੀਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜਪੁਰ ਦੀਆਂ ਟੀਮਾਂ

ਹੜ੍ਹ ਪੀੜ੍ਹਤ ਪਰਿਵਾਰਾਂ ਨੂੰ ਮਿਲੀਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜਪੁਰ ਦੀਆਂ ਟੀਮਾਂ

ਹੜ ਪੀੜ੍ਹਤਾਂ ਨੂੰ ਹਰ ਸੰਭਵ ਮਦਦ ਦੇਣ ਦਾ ਦਵਾਇਆ ਭਰੋਸਾ

by Rakha Prabh
10 views

ਫਿਰੋਜ਼ਪੁਰ 21 ਜੁਲਾਈ ( ਗੁਰਪ੍ਰੀਤ ਸਿੰਘ ਸਿੱਧੂ ) ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਵੀਰਇੰਦਰ ਅਗਰਵਾਲ ਦੀ ਰਹਿਨੁਮਾਈ ਹੇਠ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜੁਪੁਰ ਮੈਡਮ ਏਕਤਾ ਉੱਪਲ ਵੱਲੋਂ ਜ਼ਿਲ੍ਹਾ ਫਿਰੋਜਪੁਰ ਦੇ ਪਿੰਡ ਧੀਰਾ ਘਾਰਾ, ਗੱਟੀ ਰਾਜੋ ਕੇ, ਆਲੇ ਵਾਲਾ, ਫੱਤੇ ਵਾਲਾ, ਹਜ਼ਾਰਾ ਸਿੰਘ ਵਾਲਾ, ਆਸ਼ੀਕੇ, ਨਿਹਾਲਾ ਲਾਵੇਰਾ ਆਦਿ ਪਿੰਡਾਂ ਵਿੱਚ ਪੈਨਲ ਐਡਵੋਕੇਟ ਅਤੇ ਪੈਰਾ ਲੀਗਲ ਵਲੰਟੀਅਰਾਂ ਦੀਆਂ ਟੀਮਾਂ ਭੇਜ਼ ਕੇ ਦੌਰਾ ਕਰਵਾਇਆ ਗਿਆ।

      ਇਸ ਦੌਰਾਨ ਟੀਮਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਫਿਰੋਜਪੁਰ ਅਤੇ ਐੱਨ.ਜੀ.ਓਜ਼ ਦੀ ਮੱਦਦ ਨਾਲ ਹੜ੍ਹ ਪੀੜ੍ਹਤਾਂ ਨੂੰ ਖਾਣ ਲਈ ਰਾਸ਼ਨ ਅਤੇ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਗਿਆ। ਟੀਮਾਂ ਨੇ ਹੜ੍ਹ ਪੀੜ੍ਹਤ ਪਰਿਵਾਰਾਂ ਨੂੰ ਕਿਹਾ ਕਿ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਫਿਰੋਜਪੁਰ ਉਹਨਾਂ ਦੇ ਨਾਲ ਹੈ ਅਤੇ ਇਸ ਕੁਦਰਤੀ ਆਫਤ ਵਿੱਚ ਹਰ ਪੱਖੋਂ ਉਹਨਾਂ ਦੀ ਮਦਦ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਥੇ ਲੋਕਾਂ ਨੂੰ ਦਫਤਰ ਦੇ ਟੈਲੀਫੋਨ ਨੰਬਰ ਅਤੇ ਟੋਲ ਫ੍ਰੀ ਹੈਲਪਲਾਈਨ ਨੰਬਰਾਂ ਬਾਰੇ ਜਾਣੂ ਕਰਵਾਇਆ ਗਿਆ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਮੱਦਦ ਦੀ ਜਰੂਰਤ ਹੋਵੇ ਤਾਂ ਉਹ ਇਹਨਾਂ ਨੰਬਰਾਂ ਤੇ ਫੋਨ ਕਰਕੇ ਆਪਣੀ ਮੁਸ਼ਕਲ ਦੱਸ ਸਕਣ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜਪੁਰ ਵੱਲੋਂ ਉਹਨਾਂ ਦੀ ਮਦਦ ਕੀਤੀ ਜਾ ਸਕੇ।

Related Articles

Leave a Comment