Home » ਜਵਾਹਰ ਨਵੋਦਿਆ ਵਿੱਦਿਆਲਿਆ ਦੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਮਿਤੀ 22 ਜੁਲਾਈ ਨੂੰ ਧਾਰਾ 144 ਲਾਗੂ

ਜਵਾਹਰ ਨਵੋਦਿਆ ਵਿੱਦਿਆਲਿਆ ਦੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਮਿਤੀ 22 ਜੁਲਾਈ ਨੂੰ ਧਾਰਾ 144 ਲਾਗੂ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫਿਰੋਜ਼ਪੁਰ

by Rakha Prabh
10 views
ਫਿਰੋਜ਼ਪੁਰ, 21 ਜੁਲਾਈ 2023 ( ਗੁਰਪ੍ਰੀਤ ਸਿੰਘ ਸਿੱਧੂ ):
ਜਵਾਹਰ ਨਵੋਦਿਆ ਵਿੱਦਿਆਲਿਆ ਮਹੀਆਂਵਾਲਾ ਕਲਾਂ, ਤਹਿਸੀਲ ਜ਼ੀਰਾ ਵਿਖੇ *ਗਿਆਰਵੀਂ ਕਲਾਸ* ਲਈ ਲੈਟਰਲ ਐਂਟਰੀ ਸਿਲੈਕਸ਼ਨ ਟੈਸਟ ਲਈ 22 ਜੁਲਾਈ, 2023 ਨੂੰ ਪ੍ਰਵੇਸ਼ ਪ੍ਰੀਖਿਆ ਕਰਵਾਈ ਜਾ ਰਹੀ ਹੈ। ਇਸ ਨੂੰ ਨਿਰਵਿਘਨ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਵੱਲੋਂ ਫੌਜਦਾਰੀ ਜਾਬਤਾ, ਸੰਘਤਾ 1973 (2 ਆਫ 1972) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਮਿਤੀ 22 ਜੁਲਾਈ, 2023 ਨੂੰ ਦਫਾ 144 ਸੀ.ਆਰ.ਪੀ.ਸੀ. ਲਗਵਾਉਣ ਦੇ ਹੁਕਮ ਜਾਰੀ ਕੀਤੇ ਹਨ।
ਇਹ ਹੁਕਮ ਇਨ੍ਹਾਂ ਪ੍ਰੀਖਿਆਂਵਾਂ ‘ਤੇ ਡਿਊਟੀ ਦੇ ਰਹੇ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਵਾਹਨਾਂ ‘ਤੇ ਲਾਗੂ ਨਹੀਂ ਹੋਣਗੇ।

Related Articles

Leave a Comment