ਫਗਵਾੜਾ 21 ਜੁਲਾਈ (ਸ਼ਿਵ ਕੋੜਾ) ਕੌਮੀ ਸੇਵਕ ਰਾਮਲੀਲਾ ਉਤਸਵ ਕਮੇਟੀ ਪੱਕਾ ਰਾਵਣ ਦੀ ਤਰਫੋਂ ਸ਼੍ਰੀ ਹਨੂੰਮਾਨਗੜ੍ਹੀ ਮੰਦਿਰ ਵਿਖੇ ਮੰਗਲਵਾਰ ਸ਼ਾਮ ਨੂੰ ਹਫਤਾਵਾਰੀ ਲੰਗਰ ਬੜੀ ਸ਼ਰਧਾ ਭਾਵਨਾ ਨਾਲ ਲਗਾਇਆ ਗਿਆ। ਅੱਜ ਦਾ ਲੰਗਰ ਸਾਉਣ ਮਹੀਨੇ ਦੇ ਜੇਠੇ ਮੰਗਲਵਾਰ ਨੂੰ ਸਮਰਪਿਤ ਸੀ। ਇਸ ਦੌਰਾਨ ਹਜ਼ਾਰਾਂ ਦੀ ਗਿਣਤੀ ’ਚ ਹਾਜ਼ਰ ਸੰਗਤਾਂ ਨੇ ਖੀਰ ਅਤੇ ਮਾਲ ਪੂੜੇ ਤੋਂ ਇਲਾਵਾ ਕੜ੍ਹਾਹ ਪ੍ਰਸ਼ਾਦ ਛਕਿਆ। ਲੰਗਰ ਦੌਰਾਨ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕੈਂਥ ਦੀ ਧਰਮ ਪਤਨੀ ਸ੍ਰੀਮਤੀ ਅਨੀਤਾ ਸੋਮ ਪ੍ਰਕਾਸ਼ ਅਤੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਤੋਂ ਇਲਾਵਾ ਗੁਰਪ੍ਰੀਤ ਸਿੰਘ ਐਸ.ਪੀ ਫਗਵਾੜਾ, ਡੀ.ਐਸ.ਪੀ ਜਸਪ੍ਰੀਤ ਸਿੰਘ ਅਤੇ ਹੋਰ ਪਤਵੰਤਿਆਂ ਨੇ ਮੰਦਿਰ ਵਿਚ ਸਥਾਪਿਤ ਭਗਵਾਨ ਹਨੂੰਮਾਨ ਜੀ ਦੀ ਵਿਸ਼ਾਲ ਮੂਰਤੀ ਅੱਗੇ ਮੱਥਾ ਟੇਕ ਕੇ ਅਸ਼ੀਰਵਾਦ ਲਿਆ ਅਤੇ ਲੰਗਰ ਵਰਤਾਉਣ ਦੀ ਸ਼ੁਰੂਆਤ ਕੀਤੀ। ਕੌਮੀ ਸੇਵਕ ਰਾਮਲੀਲਾ ਉਤਸਵ ਕਮੇਟੀ ਦੇ ਸਰਪ੍ਰਸਤ ਰਾਕੇਸ਼ ਬਾਂਸਲ ਅਤੇ ਪ੍ਰਧਾਨ ਅਰੁਣ ਖੋਸਲਾ ਨੇ ਪਤਵੰਤਿਆਂ ਦਾ ਸਵਾਗਤ ਕੀਤਾ। ਉਨ੍ਹਾਂ ਦੱਸਿਆ ਕਿ ਮੰਦਿਰ ਵਿੱਚ ਆਧੁਨਿਕ ਸਹੂਲਤਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਜਿਸ ਤਹਿਤ ਛੇ ਲੱਖ ਰੁਪਏ ਦੀ ਲਾਗਤ ਨਾਲ ਸ਼ਰਧਾਲੂਆਂ ਦੀ ਸਹੂਲਤ ਲਈ ਸੋਲਰ ਸਿਸਟਮ ਅਤੇ ਸ਼ੈੱਡ ਲਗਾਉਣ ਦਾ ਕੰਮ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਕੰਮ ਕਰਵਾਏ ਜਾ ਰਹੇ ਹਨ। ਖੋਸਲਾ ਅਨੁਸਾਰ ਪਿਛਲੇ ਸਾਲ ਸਤੰਬਰ ਤੋਂ ਹਰ ਮੰਗਲਵਾਰ ਸ਼ਾਮ ਨੂੰ ਲੰਗਰ ਵਰਤਾਇਆ ਜਾ ਰਿਹਾ ਹੈ। ਜਿਸ ਵਿੱਚ ਸ਼ਹਿਰ ਵਾਸੀਆਂ ਵੱਲੋਂ ਭਰਪੂਰ ਸਹਿਯੋਗ ਮਿਲਦਾ ਹੈ। ਅੱਜ ਦਾ ਲੰਗਰ ਡੇਰਾ ਸ਼ੀਲਾ ਮਹੰਤ ਭਗਤਪੁਰਾ ਦੇ ਮੁੱਖ ਸੇਵਾਦਾਰ ਸੋਨੀਆ ਮਹੰਤ ਵਲੋਂ ਪ੍ਰਾਪਤ ਹੋਏ ਆਰਥਿਕ ਸਹਿਯੋਗ ਨਾਲ ਲਗਾਇਆ ਗਿਆ। ਇਸ ਮੌਕੇ ਸ਼ਿਵ ਸੈਨਾ ਆਗੂ ਇੰਦਰਜੀਤ ਕਰਵਲ, ਵਿਨੋਦ ਸੂਦ, ਬਲਰਾਮ ਸ਼ਰਮਾ, ਬਿੱਲੂ, ਸ਼ਾਮ ਲਾਲ ਗੁਪਤਾ, ਸ਼ਿਵ ਕਨੌਜੀਆ, ਰਾਜੂ ਸ਼ਰਮਾ ਸਮੇਤ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ।