ਕੋਟ ਈਸੇ ਖਾਂ-22 ਜੁਲਾਈ -( ਨਿਰਮਲ ਸਿੰਘ ਕਾਲੜਾ )-ਪਾਥਵੇਅਜ ਗਲੋਬਲ ਸਕੂਲ ਕੋਟ ਈਸੇ ਖਾਂ ਜੋ ਇਲਾਕੇ ਦਾ ਨਾਮਵਾਰ ਆਈ ਸੀ ਐਸ ਈ ਦਿੱਲੀ ਬੋਰਡ ਤੋ ਮਾਨਤਾ ਪ੍ਰਾਪਤ ਸਕੂਲ ਹੈ ਅਤੇ ਆਪਣੇ ਬੱਚਿਆ ਨੂੰ ਵਰਲਡ ਕਲਾਸ ਦੀ ਐਜੂਕੇਸ਼ਨ ਦੇ ਰਿਹਾ ਹੈ, ਵਿਖੇ ਅੱਜ “ਲਿਖਣ ਕਲਾ ਕੌਸ਼ਲ ਮੁਕਾਬਲੇ” ਕਰਵਾਏ ਗਏ ।
ਲਿਖਣ ਕਲਾ ਕੌਸ਼ਲ ਨੂੰ ਹੋਰ ਵਿਕਸਿਤ ਕਰਨ ਵਾਸਤੇ ਪ੍ਰਾਇਮਰੀ ਵਿੰਗ ਵਿੱਚ ਜਮਾਤ ਪਹਿਲੀ ਤੋਂ ਪੰਜਵੀਂ ਤੱਕ ਦੇ ਵਿਦਿਆਰਥੀਆਂ ਦੌਰਾਨ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਪਹਿਲਾਂ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਗਏ। ਜਮਾਤ ਛੇਵੀਂ ਤੋਂ ਬਾਰਵੀਂ ਤੱਕ ਦੇ ਵਿਦਿਆਰਥੀਆ ਵਿੱਚ ਅੰਤਰ ਹਾਊਸ ਪੰਜਾਬੀ ਪ੍ਰਸ਼ਨ ਮੁਕਾਬਲਾ ਕਰਵਾਇਆ ।ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਦਿੱਤੇ ਗਏ। ।
ਇਸ ਮੌਕੇ ਸਕੂਲ ਦੇ ਮਾਣਯੋਗ ਪ੍ਰਿੰਸੀਪਲ ਸ. ਹਰਵੰਤ ਸਿੰਘ, ਸਕੂਲ ਦੇ ਕਮੇਟੀ ਮੈਂਬਰ ਮਾਨਯੋਗ ਚੇਅਰਮੈਨ ਸ. ਸੁਰਜੀਤ ਸਿੰਘ ਸਿੱਧੂ, ਪ੍ਰੈਜੀਡੈਂਟ ਡਾ. ਅਨਿਲਜੀਤ ਕੰਬੋਜ਼, ਵਾਈਸ-ਚੇਅਰਮੈਨ ਸ. ਅਵਤਾਰ ਸਿੰਘ ਸੋਂਧ ਨੇ ਇੰਨਾ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦਾ ਹੌਸਲਾ ਵਧਾਇਆ ਤੇ ਇਹੋ ਜਿਹੇ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ।