ਅੰਮ੍ਰਿਤਸਰ 23 ਜੁਲਾਈ (ਰਣਜੀਤ ਸਿੰਘ ਮਸੌਣ)- ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਪ੍ਰਦੇਸ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਦੀ ਰਹਿਨੁਮਾਈ ਹੇਠ ਲੁਧਿਆਣਾ ਦੀ ਦਾਣਾ ਮੰਡੀ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਕੀਤੀ ਜਾ ਰਹੀ ਲੋਕਤੰਤਰ ਦੀ ਹੱਤਿਆ ਵਿਰੁੱਧ ਕਰਵਾਏ ਗਏ ਮੌਨ ਸਤਿਆਗ੍ਰਹਿ ਵਿੱਚ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਸ਼ਾਮਲ ਹੋਏ। ਇਸ ਮੌਕੇ ਸੁੱਖਬਿੰਦਰ ਸਿੰਘ ਸਰਕਾਰੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਰਤ ਵਿੱਚ ਲੋਕਤੰਤਰ ਹੱਤਿਆ ਕੀਤੀ ਜਾ ਰਹੀ ਹੈ। ਕਾਂਗਰਸ ਪਾਰਟੀ ਲੋਕਤੰਤਰ ਨੂੰ ਬਚਾਉਣ ਲਈ ਆਪਣੀ ਪੂਰੀ ਵਾਹ ਲਗਾਵੇਗੀ। ਇਸ ਮੌਕੇ ਦਿਲਰਾਜ ਸਿੰਘ ਸਰਕਾਰੀਆ ਚੇਅਰਮੈਨ ਜਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ, ਰਵੀ ਕੁਮਾਰ ਪੀ.ਏ ਸਰਕਾਰੀਆ, ਅਮਨਦੀਪ ਸਿੰਘ ਕੱਕੜ ਮੀਡੀਆ ਸਲਾਹਕਾਰ ਵਿਧਾਇਕ ਸੁੱਖਬਿੰਦਰ ਸਿੰਘ ਸਰਕਾਰੀਆ ਅਤੇ ਬੁਲਾਰਾ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ, ਸਰਪੰਚ ਲਖਵਿੰਦਰ ਸਿੰਘ ਝੰਜੋਟੀ ਬਲਾਕ ਪ੍ਰਧਾਨ ਹਰਸਾ ਛੀਨਾ, ਗੁਰਭੇਜ ਸਿੰਘ ਵਣੀਏਕੇ ਬਲਾਕ ਪ੍ਰਧਾਨ ਚੌਗਾਵਾਂ, ਜਸਪਾਲ ਸਿੰਘ ਭੱਟੀ ਰਾਜਾਸਾਂਸੀ ਮੀਤ ਪ੍ਰਧਾਨ, ਜਸਕਰਨ ਸਿੰਘ ਕੋਹਰੀ ਯੂਥ ਕਾਂਗਰਸ ਪ੍ਰਧਾਨ ਰਾਜਾਸਾਂਸੀ, ਸ਼ਮਸ਼ੇਰ ਸਿੰਘ ਚੋਗਾਵਾਂ ਜਨਰਲ ਸਕੱਤਰ, ਅਮਰਜੀਤ ਸਿੰਘ ਨੇਪਾਲ, ਸਰਪੰਚ ਸ਼ਮਸ਼ੇਰ ਸਿੰਘ ਸਾਰੰਗੜਾ, ਸਰਪੰਚ ਮਿੰਟੂ ਪੰਡੋਰੀ, ਸਰਪੰਚ ਸੁਖਦੇਵ ਸਿੰਘ ਚੈਨਪੁਰ, ਸਰਪੰਚ ਅਮਨਦੀਪ ਸਿੰਘ ਕੋਹਾਲਾ, ਸਰਪੰਚ ਰਾਜੂ ਲਾਵੇਂ, ਸੂਬਾ ਸਿੰਘ ਵਣੀਏਕੇ, ਗੁਰਪ੍ਰੀਤ ਸਿੰਘ ਪੰਜੂਰਾਏ, ਸੁਖਦੇਵ ਸਿੰਘ ਨੱਥੂਪੁਰ, ਗੁਰਚਰਨ ਸਿੰਘ ਬੱਬੀ ਕੱਕੜ, ਸਿਕੰਦਰ ਸਿੰਘ ਚੋਗਾਵਾਂ, ਮੇਜਰ ਸਿੰਘ ਚੋਗਾਵਾਂ, ਜਸਕਰਨ ਸਿੰਘ ਚੈਨਪੁਰ ਆਦਿ ਹਾਜ਼ਰ ਸਨ।
ਫ਼ੋਟੋ ਕੈਪਸ਼ਨ – ਲੁਧਿਆਣਾ ਵਿਖੇ ਮੌਨ ਸਤਿਆਗ੍ਰਹਿ ਵਿੱਚ ਸ਼ਾਮਲ ਹੋਣ ਲਈ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ ਦੀ ਅਗਵਾਈ ਵਿੱਚ ਰਵਾਨਾ ਹੋਣ ਮੌਕੇ ਨਾਲ ਹਨ ਅਮਨਦੀਪ ਸਿੰਘ ਕੱਕੜ ਮੀਡੀਆ ਸਲਾਹਕਾਰ ਵਿਧਾਇਕ ਸ੍ਰ ਸੁੱਖਬਿੰਦਰ ਸਿੰਘ ਸਰਕਾਰੀਆ, ਰਵੀ ਕੁਮਾਰ ਪੀ ਏ, ਜਸਕਰਨ ਸਿੰਘ ਕੋਹਰੀ ਅਤੇ ਹੋਰ।