Home » ਵਿਧਾਇਕ ਜਸਵਿੰਦਰ ਸਿੰਘ ਰਮਦਾਸ ਵੱਲੋਂ ਝੀੇਤੇ ਨਾਲ ਲੱਗਦੇ ਖੇਤਰਾਂ ਦਾ ਦੌਰਾ, ਸਥਿਤੀ ਦਾ ਲਿਆ ਜਾਇਜ਼ਾ

ਵਿਧਾਇਕ ਜਸਵਿੰਦਰ ਸਿੰਘ ਰਮਦਾਸ ਵੱਲੋਂ ਝੀੇਤੇ ਨਾਲ ਲੱਗਦੇ ਖੇਤਰਾਂ ਦਾ ਦੌਰਾ, ਸਥਿਤੀ ਦਾ ਲਿਆ ਜਾਇਜ਼ਾ

by Rakha Prabh
56 views
ਅੰਮਿ੍ਤਸਰ, 23 ਜੁਲਾਈ ( ਰਣਜੀਤ ਸਿੰਘ ਮਸੌਣ) ਅਟਾਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਕੱਲ 22 ਜੁਲਾਈ ਨੂੰ ਹੋਈ ਭਾਰੀ ਬਰਸਾਤ ਕਾਰਨ ਹੰਸਰੀ ਦਾ ਬੰਨ ਟੁੱਟਣ ਨਾਲ ਪਿੰਡ ਝੀਤੇ ਦਿਆਲ ਸਿੰਘ ਆਲਾ ਤੇ ਰੱਖ ਝੀਤੇ ਵਿਖੇ ਜਿਆਦਾ ਪਾਣੀ ਆਉਣ ਕਰਕੇ ਫਸਲਾਂ ਦਾ ਹੋਏ ਨੁਕਸਾਨ ਦਾ ਮੌਕੇ ਤੇ ਪਹੁੰਚ ਕੇ ਜਾਇਜ਼ਾ ਲਿਆ ਅਤੇ ਬੰਨ ਨੂੰ ਬੰਦ ਕਰਨ ਦੇ ਪੁਖਤਾ ਪ੍ਰਬੰਧ ਕਰਨ ਦੀਆਂ ਹਿਦਾਇਤਾਂ ਕੀਤੀਆਂ। ਉਨ੍ਹਾਂ ਕਿਹਾ ਕਿ ਪਾਣੀ ਟੁੱਟਣ ਕਰਕੇ ਨੇੜੇ ਬਣ ਰਹੀ ਕਲੋਨੀ ‘ਚ ਵੀ ਪਾਣੀ ਦਾਖਲ ਹੋ ਗਿਆ ਹੈ।
ਉਨ੍ਹਾਂ ਨੇ ਬੰਨ ਬੰਨਣ ਦੇ ਚੱਲ ਰਹੇ ਕਾਰਜਾਂ ਦੀ ਖ਼ੁਦ ਨਿਗਰਾਨੀ ਕੀਤੀ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਨਾਗਰਿਕਾਂ ਦੀ ਜਾਨ ਮਾਲ ਦੀ ਰੱਖਿਆ ਯਕੀਨੀ ਬਣਾਈ ਜਾਵੇ।
ਉਨ੍ਹਾਂ ਨੇ ਕਿਹਾ ਕਿ ਸਮੁੱਚੇ ਹਲਕੇ ਅੰਦਰਲੀਆਂ ਨਦੀਆਂ-ਨਾਲਿਆਂ ‘ਚ ਪਾਣੀ ਦੇ ਪੱਧਰ ‘ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਜਿਥੇ ਕਿਤੋਂ ਵੀ ਪਾਣੀ ਆਉਣ ਦੀ ਸੂਚਨਾ ਮਿਲਦੀ ਹੈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤੁਰੰਤ ਕਾਰਵਾਈ ਅਮਲ ‘ਚ ਲਿਆਂਦੀ ਜਾ ਰਹੀਂ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅਫ਼ਵਾਹਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ, ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਸੰਭਾਵਤ ਖ਼ਤਰੇ ਨਾਲ ਨਜਿੱਠਣ ਦੇ ਸਮਰੱਥ ਹੈ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਰਾਜ ਵਿੱਚ ਪੈਦਾ ਹੋਈ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ ਅਤੇ ਉਨ੍ਹਾਂ ਵੱਲੋਂ ਲਗਾਤਾਰ ਹਰੇਕ ਜਿਲੇ ਦੇ ਹਾਲਾਤ ਦਾ ਜਾਇਜ਼ਾ ਵੀ ਲਿਆ ਜਾ ਰਿਹਾ ਹੈ, ਉਨ੍ਹਾਂ ਨੇ ਸਥਾਨਕ ਵਸਨੀਕਾਂ ਨਾਲ ਗੱਲਬਾਤ ਵੀ ਕੀਤੀ ਤੇ ਹਰ ਤਰ੍ਹਾਂ ਦੀ ਮੱਦਦ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਲਗਾਤਾਰ ਬਰਸਾਤ ਪੈਣ ਕਰਕੇ ਅਤੇ ਪਿੱਛੋਂ ਪਾਣੀ ਆਉਣ ਕਰਕੇ ਹੰਸਰੀ ਵਿੱਚ ਪਾਣੀ ਆਇਆ ਹੈ ਅਤੇ ਨਿਕਟ ਭਵਿਖ ਵਿੱਚ ਇਸ ਦੇ ਬੰਨ ਦੇ ਪੱਕੇ ਇੰਤਜ਼ਾਮ ਕੀਤੇ ਜਾਣਗੇ।

Related Articles

Leave a Comment