Home » ਹੜ੍ਹ ਪ੍ਰਭਾਵਿਤਾਂ ਲਈ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਲਗਾਇਆ

ਹੜ੍ਹ ਪ੍ਰਭਾਵਿਤਾਂ ਲਈ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਲਗਾਇਆ

ਕੈਂਪ ਦੌਰਾਨ 84 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਤੇ ਮੁਫਤ ਦਵਾਈਆਂ ਵੰਡੀਆਂ

by Rakha Prabh
37 views
ਫਿਰੋਜ਼ਪੁਰ, 24 ਜੁਲਾਈ 2023 :
ਹੈਲਥ ਵੈਲਨੈਸ ਸੈਂਟਰ ਗੱਟੀ ਰਾਜੋ ਕੇ ਅਧੀਨ ਆਉਂਦੇ ਪਿੰਡ ਟੇਂਡੀ ਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਅੱਖਾਂ ਦੀ ਜਾਂਚ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿਚ 84 ਦੇ ਕਰੀਬ ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਅਤੇ ਮੁਫਤ ਦਵਾਈਆਂ ਵੰਡੀਆਂ ਗਈਆਂ।
ਇਸ ਬਾਰੇ ਜਾਣਕਾਰੀ ਦਿੰਦਿਆਂ ਕਮਿਊਨਿਟੀ ਹੈਲਥ ਅਫਸਰ ਨਰਿੰਦਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਲਗਾਤਾਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਅਤੇ ਅੱਜ ਲੋਕਾਂ ਦੀ ਮੰਗ ਤੇ ਹੈਲਥ ਵੈਲਨੈਸ ਸੈਂਟਰ ਗੱਟੀ ਰਾਜੋ ਕੇ ਅਧੀਨ ਆਉਂਦੇ ਪਿੰਡ ਟੇਂਡੀ ਵਾਲਾ ਵਿਖੇ ਅੱਖਾਂ ਦਾ ਮੁਫਤ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਸਿਵਲ ਹਸਪਤਾਲ ਜ਼ੀਰਾ ਦੇ ਅੱਖਾਂ ਦੇ ਰੋਗਾਂ ਦੇ ਮਾਹਰ ਡਾ. ਰਣਜੀਤ ਸਿੰਘ ਕਰੀਰ ਵੱਲੋਂ 84 ਦੇ ਕਰੀਬ ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਅਤੇ ਉਨ੍ਹਾਂ ਨੂੰ ਮੁਫਤ ਦਵਾਈਆਂ ਵੰਡੀਆਂ ਗਈਆਂ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਗੱਟੀ ਰਾਜੋ ਕੇ ਵਿਖੇ ਵੀ ਹੜ੍ਹ ਪ੍ਰਭਾਵਿਤਾਂ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾਂਦਾ ਹੈ।
ਕੈਂਪ ਦੌਰਾਨ ਕਮਿਊਨਿਟੀ ਹੈਲਥ ਅਫਸਰ ਰਾਜਵਿੰਦਰ ਕੌਰ, ਆਸ਼ਾ ਵਰਕਰ ਜੋਤੀ ਤੇ ਜਸਵਿੰਦਰ ਕੌਰ ਨੇ ਵੀ ਅਪਣੀਆਂ ਸੇਵਾਵਾਂ ਦਿੱਤੀਆਂ।

Related Articles

Leave a Comment