Home » ਕਿਸਾਨਾਂ ਦੀਆਂ ਮੰਗਾਂ ਮੁਸ਼ਕਲਾਂ ਨੂੰ ਸਰਕਾਰ ਪਹਿਲ ਦੇ ਅਧਾਰ ਤੇ ਹੱਲ ਕਰੇ: ਰਘਵੀਰ ਸਿੰਘ ਬੈਨੀਪਾਲ

ਕਿਸਾਨਾਂ ਦੀਆਂ ਮੰਗਾਂ ਮੁਸ਼ਕਲਾਂ ਨੂੰ ਸਰਕਾਰ ਪਹਿਲ ਦੇ ਅਧਾਰ ਤੇ ਹੱਲ ਕਰੇ: ਰਘਵੀਰ ਸਿੰਘ ਬੈਨੀਪਾਲ

ਜਮਹੂਰੀ ਕਿਸਾਨ ਸਭਾ ਪੰਜਾਬ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸੰਗਰੂਰ ਵਿੱਚ ਹੋਈ

by Rakha Prabh
39 views
ਸੰਗਰੂਰ, 24 ਜੁਲਾਈ, 2023: ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਜ਼ਿਲ੍ਹਾ ਹੈੱਡ ਕੁਆਟਰ ਸੰਗਰੂਰ ਵਿਖੇ ਊਧਮ ਸਿੰਘ ਸੰਤੋਖਪੁਰਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ ਨੇ ਆਖਿਆ ਕਿ ਸਰਕਾਰ ਨੂੰ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਜਲਦੀ ਨਾਲ ਲਾਗੂ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਹੜਾ ਦੇ ਪਾਣੀ ਨਾਲ ਖਰਾਬ ਹੋਈਆਂ ਫਸਲਾਂ ਦੀ ਗਦਾਵਰੀ ਕਰਕੇ ਉਹਨਾਂ ਦਾ ਸੌ ਪ੍ਰਤੀਸ਼ਤ ਮੁਆਵਜ਼ਾ ਕਿਸਾਨਾਂ ਨੂੰ ਦਿੱਤਾ ਜਾਵੇ। ਜਿਹੜੇ ਅਫਸਰਾਂ ਵੱਲੋਂ ਬਰਸਾਤਾਂ ਤੋਂ ਪਹਿਲਾਂ ਨਦੀਆਂ, ਨਾਲਿਆਂ, ਨਹਿਰਾਂ ਦੀ ਸਫਾਈ ਤੇ ਬੰਨਾ ਦੀ ਮੁਰੰਮਤ ਨਹੀ ਕਰਵਾਈ ਉਹਨਾ ਉਪਰ ਸਖ਼ਤ ਕਾਰਵਾਈ ਕੀਤੀ ਜਾਵੇ। ਉਹਨਾਂ ਕਿਸਾਨ ਨੂੰ ਅਪੀਲ ਕੀਤੀ ਕਿ ਉਹ ਹੜਾਂ ਵਿੱਚ ਆਏ ਇਲਾਕਿਆਂ ਅੰਦਰ ਇੱਕ ਦੂਜੇ ਦੀ ਮੱਦਦ ਕਰਨ।
           
ਜ਼ਿਲ੍ਹਾ ਸਕੱਤਰ ਲਾਭ ਸਿੰਘ ਅਤੇ ਭੀਮ ਸਿੰਘ ਆਲਮਪੁਰ ਨੇ ਆਖਿਆ ਕਿ ਸਭਾ ਵੱਲੋਂ ਵੱਲੋਂ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਜਥੇਬੰਦੀ ਦੇ ਯੂਨਿਟਾਂ ਦੀ ਚੋਣ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜਥੇਬੰਦੀ ਨੂੰ ਮਜ਼ਬੂਤ ਕਰਕੇ ਕਿਸਾਨਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਯਤਨ ਤੇਜ਼ ਕੀਤੇ ਜਾਣਗੇ। ਇਸ ਮੌਕੇ ਤੇ ਮੇਵਾ ਸਿੰਘ ਜੋ ਕਿ ਇਲਾਕੇ ਵਿੱਚ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਸੰਘਰਸ਼ਸ਼ੀਲ ਹਨ ਵੱਲੋਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਝੰਡੇ ਹੇਠ ਕੰਮ ਕਰਨ ਦਾ ਫੈਸਲਾ ਕੀਤਾ।
ਇਸ ਮੌਕੇ ਹਾਜ਼ਰ ਆਗੂਆਂ ਵੱਲੋਂ ਉਹਨਾਂ ਦਾ ਦਿਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਤੇ ਹੋਰਨਾ ਤੋ ਇਲਾਵਾ ਜਸਵੀਰ ਸਿੰਘ, ਮਿੱਤ ਸਿੰਘ, ਬਲਵੀਰ ਸਿੰਘ ਮਟੋਲ, ਨਾਥ ਸਿੰਘ ਬੇਨੜਾ, ਹਰਜਿੰਦਰ ਸਿੰਘ, ਰਣਵੀਰ ਸਿੰਘ ਘਰੋਚ, ਮੁਕੰਦ ਸਿੰਘ ਮੀਮਸਾ, ਭੂਰਾ ਸਿੰਘ, ਕੁਲਦੀਪ ਸਿੰਘ ਸੰਗਰੂਰ ਹਾਜ਼ਰ ਸਨ।

Related Articles

Leave a Comment