ਹੁਸ਼ਿਆਰਪੁਰ 25 ਜੁਲਾਈ (ਤਰਸੇਮ ਦੀਵਾਨਾ ) ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.)ਪੰਜਾਬ ਦੀ ਵਿਸ਼ੇਸ਼ ਮੀਟਿੰਗ ਚੇਅਰਮੈਨ ਸੰਤ ਸਰਵਣ ਦਾਸ ਜੀ ਬੋਹਣ,ਪ੍ਰਧਾਨ ਸੰਤ ਨਿਰਮਲ ਦਾਸ ਬਾਬੇ ਜੌੜੇ ਦੀ ਪ੍ਰਧਾਨਗੀ ਹੇਠ ਡੇਰਾ ਸੰਤ ਸੀਤਲ ਦਾਸ ਬੋਹਣ ਵਿਖੇ ਹੋਈ। ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਨੇ ਗੁਰੂ ਰਵਿਦਾਸ ਸਾਧੂ ਸੰਪਰਦਾਇਕ ਸੁਸਾਇਟੀ (ਰਜਿ.)ਪੰਜਾਬ ਦੀ ਦੇਖ ਰੇਖ ਚੱਲ ਰਹੇ ਗੁਰੂ ਰਵਿਦਾਸ ਅਸਥਾਨਾਂ, ਸੰਸਥਾਵਾਂ, ਸਕੂਲ ਆਦਿ ਨੂੰ ਕੁੱਝ ਜਥੇਬੰਦੀਆਂ ਦੇ ਆਗੂਆਂ ਦੇ ਹੱਥਾਂ ਵਿਚ ਸੌਂਪਣ ਦੇ ਬਿਆਨਾਂ ਦੀ ਸਖਤ ਆਲੋਚਨਾ ਕਰਦਿਆਂ ਕਿਹਾ ਕਿ ਇਹ ਸਾਰੇ ਪ੍ਰੋਜੈਕਟ ਸਾਧੂ ਸੰਪਰਦਾਇ ਸੁਸਾਇਟੀ ਨੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਵੱਡੇ ਸਹਿਯੋਗ ਨਾਲ ਬਣਾਏ ਹਨ,ਇਹ ਕਿਸੇ ਨਿੱਜੀ ਹੱਥਾਂ ਵਿਚ ਦੇ ਕੇ ਕੌਮ ਦੇ ਨਾਲ ਧੋਖਾ ਨਹੀਂ ਕੀਤਾ ਜਾ ਸਕਦਾ।ਉਨਾਂ ਕਿਹਾ ਕਿ ਇਹ ਸਾਰੇ ਪ੍ਰੋਜੈਕਟ ਤੇ ਸਕੂਲ਼ ਪੁਰਾਤਨ ਸੁਸਾਇਟੀ ਦੀ ਦੇਖ ਰੇਖ ਹੇਠ ਬੜੇ ਅਨੁਸ਼ਾਸਨ ਤੇ ਪਾਰਦਰਸ਼ੀ ਢੰਗ ਨਾਲ ਚੱਲ ਰਹੇ ਹਨ।ਇਸ ਮੌਕੇ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਦੇ ਮਹਾਂਪੁਰਸ਼ਾਂ ਵਲੋਂ ਸਾਂਝੇ ਬਿਆਨ ਵਿਚ ਮਨੀਪੁਰ ਘਟਨਾਵਾਂ ਦੀ ਸਖਤ ਆਲੋਚਨਾ ਕਰਦਿਆਂ ਕਿਹਾ ਕਿ ਸਬੰਧਤ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ । ਉਨਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਇਕ ਪਾਸੇ ਭਾਰਤ ਨੂੰ ਦੁਨੀਆਂ ਦਾ ਅਗਾਂਹਵਧੂ, ਵਿਕਸਿਤ ਦੇਸ਼ ਮੰਨਿਆ ਜਾ ਰਿਹਾ ਹੈ ਪਰ ਦੂਜੇ ਪਾਸੇ ਇਥੋਂ ਦੀਆਂ ਔਰਤਾਂ ਤੇ ਘੋਰ ਅਤਿਆਚਾਰਾਂ ਹੋ ਰਹੇ ਹਨ, ਬਲਾਤਕਾਰ, ਨਿਰਬਸਤਰ ਕਰਕੇ ਘੁੰਮਾਇਆ ਜਾ ਰਿਹਾ ਹੈ। ਉਨਾਂ ਕਿਹਾ ਮਨੀਪੁਰ ਦੀਆਂ ਗੈਰ ਮਨੁੱਖੀ ਘਟਨਾਵਾਂ, ਸਾੜਫੂਕ, ਲੁੱਟ ਖੋਹ, ਕਤਲੋਗਾਰਤ ਅਤੇ ਜਬਰ ਜਿਨਾਹ ਦੀਆਂ ਘਟਨਾਵਾਂ ਲਈ ਮਨੀਪੁਰ ਅਤੇ ਕੇਂਦਰ ਸਰਕਾਰ ਨੂੰ ਜਿੰਮੇਵਾਰੀ ਕਬੂਲਣੀ ਚਾਹੀਦੀ ਹੈ ਅਤੇ ਸਬੰਧਤ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿਵਾਉਣ ਲਈ ਢੁਕਵੇਂ ਕਦਮ ਚੁੱਕਣੇ ਚਾਹੀਦੇ ਹਨ । ਇਸ ਮੌਕੇ ਭੈਣ ਸੰਤੋਸ਼ ਕੁਮਾਰੀ ਮੈਂਬਰ ਅਤੇ ਬਿਲਡਿੰਗ ਇੰਚਾਰਜ ਪ੍ਰਧਾਨ ਨਾਰੀ ਸ਼ਕਤੀ ਫਾਂਉਡੇਸ਼ਨ ਨੇ ਕਿਹਾ ਕਿ ਮਨੀਪੁਰ ਸੂਬੇ ਵਿੱਚ ਔਰਤਾਂ ਤੇ ਹੋਏ ਤਸ਼ੱਦਦ ਨੇ ਸੰਵਿਧਾਨਕ ਅਧਿਕਾਰਾਂ ਨੂੰ ਭਾਰੀ ਸੱਟ ਮਾਰੀ ਹੈ ਅਤੇ ਗੁਰੂਆਂ, ਰਹਿਬਰਾਂ ਅਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵਲੋਂ ਔਰਤ ਜਾਤੀ ਨੂੰ ਦਿੱਤੇ ਸੰਵਿਧਾਨਕ ਮਾਨ ਸਨਮਾਨ ਦਾ ਸ਼ੋਸ਼ਣ,ਨਿਰਾਦਰ ਹੋਇਆ ਹੈ। ਓਨਾ ਕਿਹਾ ਇਹ ਘਟਨਾਵਾਂ ਸਰਕਾਰਾਂ ਦੀ ਨਲਾਇਕੀ ਦਾ ਨਤੀਜਾ ਹੈ । ਭੈਣ ਸੰਤੋਸ਼ ਕੁਮਾਰੀ ਨੇ ਮਾਨਯੋਗ ਸੁਪਰੀਮ ਕੋਰਟ ਦੇ ਚੀਫ ਜਸਟਿਸ ਦਾ ਧੰਨਵਾਦ ਕੀਤਾ ਜਿਨਾਂ ਨੇ ਮਨੀਪੁਰ ਦੀਆਂ ਗੈਰ ਮਨੁੱਖੀ ਘਟਨਾਵਾਂ ਤੇ ਗੰਭੀਰਤਾ ਨਾਲ ਨੋਟਿਸ ਲਿਆ ਅਤੇ ਸਰਕਾਰਾਂ ਨੂੰ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਚੌਕੰਨੇ ਕੀਤਾ। ਉਨਾਂ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੁ ਨੂੰ ਅਪੀਲ ਕੀਤੀ ਕਿ ਮਨੀਪੁਰ ਵਿਚ ਗੈਰ ਮਨੁੱਖੀ ਘਟਨਾਵਾਂ ਨੂੰ ਰੋਕਣ ਅਤੇ ਦੋਸ਼ੀਆਂ ਨੂੰ ਸਖਤ ਸਜਾਵਾਂ ਦਿਵਾਉਣ ਲਈ ਸਖਤ ਕਦਮ ਚੁੱਕਣ। ਇਸ ਮੌਕੇ ਸੰਤ ਇੰਦਰ ਦਾਸ ਸੇਖੈ ਜਨਰਲ ਸਕੱਤਰ,ਸੰਤ ਪਰਮਜੀਤ ਦਾਸ ਨਗਰ ਕੈਸ਼ੀਅਰ, ਸੰਤ ਸਰਵਣ ਦਾਸ ਲੁਧਿਆਣਾ ਸੀਨੀ.ਮੀਤ ਪ੍ਰਧਾਨ,ਸੰਤ ਬਲਵੰਤ ਸਿੰਘ ਡੀਗਰੀਆਂ ਮੀਤ ਪ੍ਰਧਾਨ, ਸੰਤ ਰਮੇਸ਼ ਦਾਸ ਸ਼ੇਰਪੁਰ ਕਲਰਾਂ, ਸੰਤ ਕ੍ਰਿਪਾਲ ਦਾਸ ਭਾਰਟਾ,ਸੰਤ ਧਰਮਪਾਲ ਸ਼ੇਰਗੜ,ਸੰਤ ਰਮੇਸ਼ ਦਾਸ ਸ਼ੇਰਪੁਰ ਢਕੋਂ,ਸੰਤ ਜਗੀਰ ਸਿੰਘ ਮਕਸੂਦਾਂ, ਸੰਤ ਸਤਵਿੰਦਰ ਹੀਰਾ,ਰਾਸ਼ਟਰੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸ਼ਨ (ਰਜਿ.)ਭਾਰਤ, ਸੰਤ ਬੀਬੀ ਕੁਲਦੀਪ ਕੌਰ ਮਹਿਨਾ ਵੀ ਹਾਜਰ ਸਨ।