ਹੁਸ਼ਿਆਰਪੁਰ 25 ਜੁਲਾਈ ( ਤਰਸੇਮ ਦੀਵਾਨਾ) ਡੇਮੋਕ੍ਰੇਟਿਕ ਭਾਰਤੀ ਲੋਕ ਦਲ ਦੀ ਇੱਕ ਅਹਿਮ ਮੀਟਿੰਗ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਗੁਰਮੁੱਖ ਸਿੰਘ ਖੋਸਲਾ ਦੀ ਅਗਵਾਈ ਹੇਠ ਕੀਤੀ ਗਈ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਗੁਰਮੁਖ ਸਿੰਘ ਖੋਸਲਾ ਨੇ ਕਿਹਾ ਕਿ ਮਨੀਪੁਰ ਦੇ ਵਿੱਚ ਹਿੰਸਾ ਰੁਕਣ ਦਾ ਨਾਮ ਨਹੀਂ ਲੈ ਰਹੀ ਦੇਸ਼ ਦਾ ਪ੍ਰਧਾਨ ਮੰਤਰੀ ਇਸ ਤੇ ਕੁਝ ਵੀ ਬੋਲਣ ਲਈ ਤਿਆਰ ਨਹੀਂ ਹੈ। ਜਦੋ ਦੀ ਮੁਨੀਪੁਰ ਵਿੱਚ ਹਿੰਸਾ ਸ਼ੁਰੂ ਹੋਈ ਹੈ ਉਦੋਂ ਤੋਂ ਲੈ ਕੇ ਹੁਣ ਤੱਕ ਪ੍ਰਧਾਨ ਮੰਤਰੀ ਜੀ ਚੁੱਪੀ ਧਾਰਨ ਕਰੀ ਬੈਠੇ ਹੈ। ਉਹਨਾਂ ਨੇ ਕਿਹਾ ਕਿ ਮਣੀ ਪੁਰ ਵਿੱਚ ਔਰਤਾਂ ਦੇ ਕੱਪੜੇ ਉਤਾਰ ਕੇ ਉਹਨਾਂ ਨੂੰ ਨੰਗਾ ਕਰ ਘੁੰਮਾਇਆ ਗਿਆ ਜੋ ਬਹੁਤ ਹੀ ਸ਼ਰਮਨਾਕ ਘਟਨਾ ਸੀ! ਗੁਰਮੁਖ ਸਿੰਘ ਖੋਸਲਾ ਨੇ ਕਿਹਾ ਕਿ ਆਰਮੀ ਦੇ ਜਵਾਨ ਦੀ ਪਤਨੀ ਨੂੰ ਨੰਗਾ ਕਰ ਉਸ ਤੋਂ ਪ੍ਰੇਡ ਕਰਾਈ ਗਈ। ਜਿਸ ਨਾਲ ਭਾਰਤੀ ਸੈਨਾ ਅਤੇ ਭਾਰਤ ਦੇਸ਼ ਦੇ 140 ਕਰੋੜ ਲੋਕਾਂ ਦਾ ਸਿਰ ਸ਼ਰਮ ਨਾਲ ਝੁਕ ਗਿਆ! ਇਸ ਤੇ ਭਾਰਤ ਦੇਸ਼ ਦਾ ਪ੍ਰਧਾਨ ਮੰਤਰੀ ਕੋਈ ਵੀ ਜਵਾਬ ਦੇਣ ਨੂੰ ਤਿਆਰ ਨਹੀਂ ਹੈ।
ਇਸ ਮੌਕੇ ਡੈਮੋਕ੍ਰੇਟਿਕ ਭਾਰਤੀ ਲੋਕ ਦਲ ਵਲੋਂ ਭਾਰਤ ਦੇ ਰਾਸ਼ਟਰਪਤੀ ਦੇ ਨਾਮ ਇੱਕ ਮੰਗ ਪੱਤਰ ਸੌਂਪਦੇ ਹੋਏ ਮੰਗ ਕੀਤੀ ਹੈ ਕਿ ਮਨੀਪੁਰ ਸਰਕਾਰ ਨੂੰ ਤੁਰੰਤ ਬਰਖਾਸਤ ਕਰਕੇ ਰਾਸ਼ਟਰਪਤੀ ਸ਼ਾਸਨ ਲਾਗੂ ਕੀਤਾ ਜਾਵੇ! ਕਿਉਂਕਿ ਮਣੀ ਪੁਰ ਦੀ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਮਨੀਪੁਰ ਵਿੱਚ ਹੋ ਰਹੀ ਹਿੰਸਾ ਨੂੰ ਰੋਕਣ ਲਈ ਨਾਕਾਮ ਸਾਬਤ ਹੋ ਰਹੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮਨੀਪੁਰ ਦੇ ਮੁੱਖ ਮੰਤਰੀ ਨੂੰ ਤੱਤਕਾਲ ਹੀ ਆਪਣਾ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ। ਉਹਨਾਂ ਨੇ ਕਿਹਾ ਕਿ ਦੇਸ਼ ਦੀ ਸਰਬਉੱਚ ਅਦਾਲਤ ਸੁਪਰੀਮ ਕੋਰਟ ਨੇ ਵੀ ਇਸ ਮੁੱਦੇ ਤੇ ਕੇਂਦਰ ਸਰਕਾਰ ਨੂੰ ਫਟਕਾਰ ਲਗਾਈ ਹੈ ਕਿ ਮਨੀਪੁਰ ਵਿੱਚ ਔਰਤਾਂ ਨਾਲ ਕੀਤੀ ਗਈ ਦੁਰਵਿਹਾਰਤਾ ਬਹੁਤ ਹੀ ਨਿੰਦਣਯੋਗ ਹੈ! ਇਸ ਘਟਨਾ ਨੇ ਪੂਰੇ ਦੇਸ਼ ਨੂੰ ਸ਼ਰਮਸਾਰ ਕੀਤਾ ਹੈ! ਉਹਨਾਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੂੰ ਬਦਲਣ ਲਈ ਭਾਰਤ ਦੇਸ਼ ਦੇ ਲੋਕ ਬੇਸਬਰੀ ਨਾਲ ਲੋਕ ਸਭਾ ਦੇ ਚੁਣਾਵ ਦਾ ਇੰਤਜ਼ਾਰ ਕਰ ਰਹੇ ਹਨ! ਇਸ ਮੌਕੇ ਹੋਰਨਾਂ ਤੋਂ ਇਲਾਵਾ ਰੂੜਾ ਰਾਮ ਗਿੱਲ ਰਾਸ਼ਟਰੀ ਸਕੱਤਰ, ਗੁਰਦੇਵ ਮਾਲੜੀ ਰਾਸ਼ਟਰੀ ਸਕੱਤਰ ਪ੍ਰੇਮ ਮਸੀਹ ਪ੍ਰਧਾਨ ਪੰਜਾਬ, ਰੇਸ਼ਮ ਸਿੰਘ ਭੱਟੀ ਚੇਅਰਮੈਨ ਕ੍ਰਿਸਚੀਅਨ ਵਿੰਗ ਪੰਜਾਬ,ਪਾਸਟਰ ਸੰਦੀਪ ਅਦਮ ਪੁਰ,ਪਾਸਟਰ ਦਵਿੰਦਰ ਮਸੀਹ ਕੁਲੀਆ,ਪਾਸਟਰ ਮੁਲਖ ਰਾਜ ਜੰਡੂ ਸਿੰਘਾਂ,ਪਾਸਟਰ ਜਤਿੰਦਰ ਜਡਿਆਲਾ,ਪਾਸਟਰ ਰਾਮ ਚੋਟਾਲਾ,ਪਾਸਟਰ ਸਤਵੀਰ ਕਾਲਾ ਬੱਕਰਾ,ਕੁਲਜੀਤ ਪੰਡੋਰੀ,ਰਾਜ ਕੁਮਾਰ ਕਸਬਾ,ਸ਼ੈਰੀ ਟਾਂਡਾ,ਮੰਗੀ ਸੱਗਰਾ ਵਾਲੀ, ਰਾਜੂ ਕੋਟਲਾ, ਅਸ਼ੌਕ ਕੋਟਲੀ, ਅਮਰਜੀਤ ਝਾਵਾਂ,ਦਲੇਰ ਮਿਰਜਾ ਪੁਰ,ਚਰਨਜੀਤ ਕਸਬਾ ਅਦਿ ਮੌਜੂਦ ਸਨ।