Home » ਗ਼ਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਵੱਲੋਂ 31 ਜੁਲਾਈ ਨੂੰ ਮੁੱਖ ਮੰਤਰੀ ਨੂੰ ਮਿਲ ਕੇ ਮੰਗ ਪੱਤਰ ਸੌਂਪਣ ਦਾ ਫੈਸਲਾ

ਗ਼ਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਵੱਲੋਂ 31 ਜੁਲਾਈ ਨੂੰ ਮੁੱਖ ਮੰਤਰੀ ਨੂੰ ਮਿਲ ਕੇ ਮੰਗ ਪੱਤਰ ਸੌਂਪਣ ਦਾ ਫੈਸਲਾ

by Rakha Prabh
8 views
ਸ਼ਹੀਦ ਊਧਮ ਸਿੰਘ ਵਾਲਾ, 25 ਜੁਲਾਈ, 2023: ਗ਼ਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਨੇ ਫੈਸਲਾ ਕੀਤਾ ਹੈ ਕਿ ਇਸ 31ਜੁਲਾਈ ਨੂੰ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਸੁਨਾਮ ਊਧਮ ਸਿੰਘ ਵਾਲਾ ਦੌਰੇ ਦੌਰਾਨ ਉਨ੍ਹਾਂ ਨੂੰ ਮਿਲ ਕੇ ਮੰਗ ਪੱਤਰ ਦਿੱਤਾ ਜਾਵੇਗਾ।
ਮੰਚ ਦੇ ਪ੍ਰਧਾਨ ਰਾਕੇਸ਼ ਕੁਮਾਰ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਸਬੰਧੀ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਬਾਰੇ ਮੁੱਖ ਮੰਤਰੀ ਜੀ ਨੂੰ ਜਾਣੂ ਕਰਵਾਇਆ ਜਾਵੇਗਾ। ਉਹਨਾਂ ਨੂੰ ਦੱਸਿਆ ਜਾਵੇਗਾ ਕਿ ਸੁਨਾਮ ਊਧਮ ਸਿੰਘ ਵਾਲਾ ਵਿਖੇ ਸ਼ਹੀਦ ਊਧਮ ਸਿੰਘ ਜੀ ਸੰਬੰਧੀ ਮਿਊਜ਼ੀਅਮ ਬਣਨ ਦੇ ਦੋ ਸਾਲ ਬਾਅਦ ਵੀ ਸ਼ਹੀਦ ਸਬੰਧੀ ਇੱਕ ਵੀ ਸਮਾਨ ਉਸ ਵਿੱਚ ਲਿਆ ਕੇ ਨਹੀਂ ਰੱਖਿਆ ਗਿਆ। ਪਿਛਲੇ ਦੋ ਸਾਲਾਂ ਤੋਂ 31 ਜੁਲਾਈ ਨੂੰ ਸ਼ਹੀਦ ਦਾ ਸਰਕਾਰੀ ਕਾਲਜ ਸੁਨਾਮ ਵਿੱਚ ਪਏ ਦੋ ਕਲਸ਼ ਵਿਚ ਇਕ ਕਲਸ਼ ਉਥੋਂ ਉਧਾਰਾ ਲਿਆਂਦਾ ਜਾਂਦਾ ਹੈ ਤੇ ਮਿਊਜ਼ੀਅਮ ਵਿੱਚ ਲਿਆਂ ਕੇ ਰੱਖਿਆ ਜਾਂਦਾ ਹੈ ਅਤੇ ਇਸ ਨੂੰ ਮੁੱਖ ਮੰਤਰੀ ਦੇ ਜਾਣ ਤੋਂ ਬਾਅਦ ਇਸ ਨੂੰ ਕਾਲਜ ਵਾਪਸ ਕਰ ਦਿੱਤਾ ਜਾਂਦਾ ਹੈ। ਪਿਛਲੇ ਦੋ ਸਾਲਾਂ ਤੋਂ ਇਹੀ ਚਲ ਰਿਹਾ ਹੈ।
ਸਕੱਤਰ ਪ੍ਰਿੰਸੀਪਲ ਅਨਿਲ ਕੁਮਾਰ ਨੇ ਕਿਹਾ ਕਿ ਪਿਛਲੇ ਸਾਲ ਮੁੱਖ ਮੰਤਰੀ ਨੇ ਸੁਨਾਮ ਵਿਖੇ 31ਜੁਲਾਈ 2022 ਨੂੰ ਸ਼ਹਿਰ ਦੇ ਲੋਕਾਂ ਨੂੰ ਭਰੋਸਾ ਦਿੱਤਾ ਸੀ ਕਿ ਮੈਮੋਰੀਅਲ ਵਿਚ ਜਲਦੀ ਹੀ ਲੱਗੇ ਬੁੱਤ ਦੀ ਥਾਂ ਵਧੀਆ ਘਾੜੇ ਤੋਂ ਸ਼ਹੀਦ ਦੀ ਅਸਲੀ ਸ਼ਕਲ ਨਾਲ ਮਿਲਦਾ ਬੁੱਤ ਲਗਾਇਆ ਜਾਵੇਗਾ। ਪਰ ਹਕੀਕਤ ਵਿੱਚ ਵਿਭਾਗ ਵੱਲੋਂ ਅੱਜ ਤੱਕ ਨਹੀਂ ਲਗਾਇਆ ਗਿਆ।
ਮੰਚ ਆਗੂਆਂ ਨੇ ਕਿਹਾ ਕਿ ਸ਼ਹੀਦ ਸਬੰਧੀ ਹੋਰ ਬਹੁਤ ਸਾਰੀਆਂ ਮੰਗਾਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹਨ ਜਿਵੇਂ ਬਹੁਤ ਸਾਰੀਆਂ ਰੇਲਵੇ ਗੱਡੀਆਂ ਦਾ ਸੁਨਾਮ ਊਧਮ ਸਿੰਘ ਵਾਲਾ ਦੇ ਰੇਲਵੇ ਸਟੇਸ਼ਨ ਤੇ ਨਾ ਰੁਕਣਾਂ ,ਬੱਸ ਸਟੈਂਡ ਦੀ ਖ਼ਸਤਾ ਹਾਲਤ ਆਦਿ ਨੂੰ ਮੁੱਖ ਮੰਤਰੀ ਜੀ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ।

Related Articles

Leave a Comment