ਹੁਸ਼ਿਆਰਪੁਰ, 25 ਜੁਲਾਈ, ( ਤਰਸੇਮ ਦੀਵਾਨਾ )
ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੇ ਸੱਦੇ ਤੇ ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਤਹਿਸੀਲ ਹੁਸ਼ਿਆਰਪੁਰ ਵਲੋਂ ਸੂਬੇ ਦੇ ਬਾਕੀ ਸਥਾਨਾਂ ਵਾਂਗ ਮਨੀਪੁਰ ਵਿਖੇ ਔਰਤਾਂ ਦੇ ਯੌਨ ਸ਼ੋਸ਼ਣ ਅਤੇ ਵਾਪਰ ਰਹੀਆਂ ਅਪਮਾਨਜਨਕ ਘਟਨਾਵਾਂ ਵਿਰੁੱਧ ਸ਼ਹੀਦ ਊਧਮ ਸਿੰਘ ਪਾਰਕ ਹੁਸ਼ਿਆਰਪੁਰ ਵਿਖੇ ਰੋਸ ਰੈਲੀ ਕੀਤੀ ਗਈ ਅਤੇ ਸ਼ਹਿਰ ਅੰਦਰ ਰੋਸ ਮਾਰਚ ਕਕੇ ਬੱਸ ਅੱਡੇ ਅੱਗੇ ਮਣੀਪੁਰ ਦੇ ਮੁੱਖ ਮੰਤਰੀ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਦੀ ਅਰਥੀ ਫੂਕੀ ਗਈ। ਜੱਥੇਬੰਦੀ ਦੀਆਂ ਆਗੂਆਂ ਹਰਨਿੰਦਰ ਕੌਰ ਅਤੇ ਬਲਵਿੰਦਰ ਕੌਰ ਦੀ ਅਗਵਾਈ ਹੇਠ ਕੀਤੀ ਇਸ ਅਰਥੀ ਫੂਕ ਰੈਲੀ ਨੂੰ ਸੰਬੋਧਨ ਕਰਦਿਆਂ ਉਹਨਾ ਕਿਹਾ ਕਿ ਔਰਤਾਂ ਤੇ ਅਤਿਆਚਾਰ ਕਰਨ ਵਾਲੇ ਦੋਸ਼ੀਆਂ ਨੂੰ ਤਰੁੰਤ ਫਾਹੇ ਲਾਇਆ ਜਾਵੇ ਅਤੇ ਮਨੀਪੁਰ ਵਿੱਚ ਸ਼ਾਂਤੀ ਸਥਾਪਿਤ ਕਰਨ ਲਈ ਉੱਪਰਾਲੇ ਕੀਤੇ ਜਾਣ ਅਤੇ ਰਾਸ਼ਟਰਪਤੀ ਰਾਜ ਲਾਗੂ ਕੀਤਾ ਜਾਵੇ ਸਾਰੇ ਦੇਸ਼ ਵਿੱਚ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਅਤੇ ਔਰਤਾਂ ਤੇ ਅੱਤਿਆਚਾਰ ਕਰਨ ਵਾਲੇ ਲੋਕਾਂ ਤੇ ਸਖਤ ਕਨੂੰਨੀ ਕਾਰਵਾਈ ਕੀਤੀ ਜਾਵੇ ਤੇ ਕਨੂੰਨ ਨੂੰ ਤੋੜਨ ਵਾਲਿਆਂ ਕੇ ਸਖਤੀ ਕੀਤੀ ਜਾਵੇ। ਇਸ ਸਮੇਂ ਆਗੂਆਂ ਨੇ ਕਿਹਾ ਕਿ ਬੀਤੇ ਤਿੰਨ ਮਹੀਨਿਆਂ ਤੋਂ ਮਨੀਪੁਰ ਵਿੱਚ ਸਰਕਾਰੀ ਸ਼ਹਿ ਤੇ ਇੱਕ ਖਾਸ ਫਿਰਕੇ ਦੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਤੇ ਪੁਲਿਸ ਫੋਰਸ ਮੂਕ ਦਰਸ਼ਕ ਬਣ ਕੇ ਰਹਿ ਗਈ ਹੈ, ਸਾਡੇ ਦੇਸ਼ ਦੇ ਪ੍ਰਧਾਨ ਮੰਤਰੀ ਮਨੀਪੁਰ ਦੀਆਂ ਘਟਨਾਵਾਂ ਤੋਂ ਮੂੰਹ ਮੋੜ ਕੇ ਵਿਦੇਸ਼ੀ ਦੌਰੇ ਕਰਨ ਵਿੱਚ ਵਿਅਸਤ ਹਨ। ਇਸ ਸਮੇਂ ਆਗੂਆਂ ਨੇ ਕਿਹਾ ਕਿ ਡਬਲ ਇੰਜਣ ਦੀ ਸਰਕਾਰ ਹੋਣ ਦੇ ਬਾਵਜੂਦ ਦੋਸ਼ੀਆਂ ਨੂੰ ਡਬਲ ਪੁਸ਼ਤਪਨਾਹੀ ਕਰਕੇ ਬਚਾਇਆ ਜਾ ਰਿਹਾ ਹੈ।ਇਸ ਮੌਕੇ ਜਸਪ੍ਰੀਤ ਕੌਰ ਹਜਿੰਦਰ ਕੌਰ, ਇੰਦਰਜੀਤ ਕੌਰ, ਕਮਲਜੀਤ ਕੌਰ, ਜਸਵੀਰ ਕੌਰ, ਮਨਿੰਦਰ ਕੌਰ, ਰਾਜ ਕੁਮਾਰੀ, ਪ੍ਰਵੀਨ ਕੁਮਾਰੀ, ਪਰਮਿੰਦਰ ਕੌਰ, ਕਮਲਜੀਤ ਕੌਰ, ਮਲਕੀਤ ਕੌਰ, ਕੁਲਵਿੰਦਰ ਕੌਰ, ਸੋਨੀਆ, ਨੀਲਮ, ਅਮਰਜੀਤ ਕੌਰ ਪ.ਸਸ.ਸ.ਫ. ਆਗੂ ਇੰਦਰਜੀਤ ਵਿਰਦੀ, ਰਕੇਸ਼ ਕੁਮਾਰ, ਗੁਰਪ੍ਰੀਤ ਸਿੰਘ, ਕੁਲ ਬਹਾਦਰ, ਸੁਖਵੀਰ ਸਿੰਘ, ਨਵਜੋਤ ਸਿੰਘ, ਪੈਨਸ਼ਨਰ ਆਗੂ ਕੁਲਵਰਨ ਸਿੰਘ, ਮਨਜੀਤ ਸੈਣੀ, ਦਵਿੰਦਰ ਸਿੰਘ ਕੱਕੋਂ, ਮਨਜੀਤ ਬਾਜਵਾ ਵੀ ਹਾਜਰ ਸਨ।