Home » ਦਸ਼ਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀਦੇ ਚਾਰ ਸਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ

ਦਸ਼ਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀਦੇ ਚਾਰ ਸਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ

ਭਾਈ ਗੁਰਭੇਜ ਸਿੰਘ ਦੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਕੀਤਾ ਨਿਹਾਲ

by Rakha Prabh
25 views
ਲੁਧਿਆਣਾ,26 ਜੁਲਾਈ(      ਕਰਨੈਲ ਸਿੰਘ ਐੱਮ ਏ   )   ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ  ਵਿਖੇ ਬੀਤੀ ਸ਼ਾਮ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਦਸ਼ਮੇਸ਼ ਪਿਤਾ  ਸ਼੍ਰੀ ਗੁਰੂ ਗੋਬਿੰਦ ਸਾਹਿਬ ਜੀ ਦੇ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ  ਆਯੋਜਿਤ ਗਿਆ।ਜਿਸ ਵਿੱਚ ਵਿਸ਼ੇਸ਼ ਤੌਰ ਤੇ  ਆਪਣੇ ਕੀਰਤਨੀ ਜੱਥੇ ਸਮੇਤ ਹਾਜ਼ਰੀ ਭਰਨ  ਲਈ
ਭਾਈ ਗੁਰਭੇਜ ਸਿੰਘ ਹਜ਼ੂਰੀ ਰਾਗੀ
ਸ਼੍ਰੀ ਕਤਲਗੜ੍ਹ ਸਾਹਿਬ (ਸ਼੍ਰੀ ਚਮਕੌਰ ਸਾਹਿਬ) ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ   ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਨੇ  ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ  ਆਯੋਜਿਤ ਕੀਤੇ ਗਏ ਕੀਰਤਨ ਸਮਾਗਮ ਨੂੰ ਇੱਕ ਉਪਦੇਸ਼ਕ ਸਮਾਗਮ ਦੱਸਦਿਆਂ  ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ ,ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ।ਇਸ ਦੌਰਾਨ ਭਾਈ ਗੁਰਭੇਜ ਸਿੰਘ ਜੀ ਦੇ ਕੀਰਤਨੀ ਜੱਥੇ ਦੇ ਸਮੂਹ ਮੈਬਰਾਂ ਨੂੰ ਸਿਰਪਾਉ ਬਖਸ਼ਿਸ਼ ਕਰਕੇ ਸਨਮਾਨਿਤ ਵੀ ਕੀਤਾ ਗਿਆ।ਕੀਰਤਨ ਸਮਾਗਮ ਅੰਦਰ  ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮੱਕੜ ,ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਬਰ ਇੰਦਰਬੀਰ ਸਿੰਘ ਬੱਤਰਾ,ਹਰਪਾਲ ਸਿੰਘ ਬੱਤਰਾ,, ਰਵਿੰਦਰਦਰਪਾਲ ਸਿੰਘ ਡੰਗ, ਗੁਰਦੀਪ ਸਿੰਘ ਡੀਮਾਰਟੇ,ਰਜਿੰਦਰ ਸਿੰਘ ਡੰਗ, ਮਨਜੀਤ ਸਿੰਘ ਨਾਟੀ  ,ਗੁਰਬਚਨ ਸਿੰਘ, ਹਰਪਾਲ ਸਿੰਘ ਖਾਲਸਾ,ਹਰਪ੍ਰੀਤ ਸਿੰਘ ਨੀਟਾ, ਸ.ਪ੍ਰੇਮ ਸਿੰਘ ,ਅਵਤਾਰ ਸਿੰਘ ਮਿੱਡਾ ,  ਦਵਿੰਦਰ ਸਿੰਘ ਬਿੱਟੂ ,ਹਰਚਰਨ ਸਿੰਘ ਕਾਲੜਾ,ਕੰਵਲਪ੍ਰੀਤ ਸਿੰਘ ਸੋਢੀ,ਚਰਨਜੀਤ ਸਿੰਘ ਚੰਨਾ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ, ਹਰਮੀਤ ਸਿੰਘ ਡੰਗ,ਮਹਿੰਦਰ ਸਿੰਘ ਡੰਗ, ਜਗਜੀਤ ਸਿੰਘ ਆਹੂਜਾ, ਜਗਦੇਵ ਸਿੰਘ ਕਲਸੀ, ,ਬਲਜੀਤ ਸਿੰਘ ਬਾਵਾ ,ਅਵਤਾਰ ਸਿੰਘ ਬੀ.ਕੇ, ਵਿਸ਼ੇਸ਼ ਤੋਂਰ ਤੇ ਹਾਜਰ ਸਨ ।

Related Articles

Leave a Comment