Home » ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਸਮਰਪਿਤ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਸਬੰਧੀ ਮੀਟਿੰਗ 29 ਨੂੰ

ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਸਮਰਪਿਤ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਸਬੰਧੀ ਮੀਟਿੰਗ 29 ਨੂੰ

by Rakha Prabh
30 views
ਫਗਵਾੜਾ 26 ਜੁਲਾਈ (ਸ਼ਿਵ ਕੋੜਾ) ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਹਰ ਸਾਲ ਦੀ ਤਰ੍ਹਾਂ ਫਗਵਾੜਾ ‘ਚ ਸ਼੍ਰੀ ਰਾਧਾ ਕ੍ਰਿਸ਼ਨ ਸੇਵਾ ਸੰਮਤੀ ਵੱਲੋਂ ਵਿਸ਼ਾਲ ਸ਼ੋਭਾ ਯਾਤਰਾ ਦੇ ਆਯੋਜਨ ਸੰਬੰਧੀ ਤਿਆਰੀਆਂ ਨੂੰ ਲੈ ਕੇ 29 ਜੁਲਾਈ ਦਿਨ ਸ਼ਨੀਵਾਰ ਨੂੰ ਸ਼ਾਮ 5 ਵਜੇ ਸ਼੍ਰੀ ਹਨੂੰਮਾਨਗੜ੍ਹੀ ਮੰਦਿਰ ਵਿਖੇ ਮੀਟਿੰਗ ਬੁਲਾਈ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੌਮੀ ਸੇਵਕ ਰਾਮਲੀਲਾ ਤਿਉਹਾਰ ਕਮੇਟੀ ਦੇ ਪ੍ਰਧਾਨ ਅਰੁਣ ਖੋਸਲਾ ਨੇ ਸ਼ਹਿਰ ਦੀਆਂ ਸਮੂਹ ਧਾਰਮਿਕ ਤੇ ਸਮਾਜਿਕ ਜੱਥੇਬੰਦੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਮੰਦਿਰ ਕਮੇਟੀਆਂ ਨੂੰ ਵੀ ਇਸ ਮੀਟਿੰਗ ਵਿੱਚ ਸਮੇਂ ਸਿਰ ਪਹੁੰਚਣ ਦੀ ਪੁਰਜ਼ੋਰ ਅਪੀਲ ਕੀਤੀ, ਤਾਂ ਜੋ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਸੇਵਾਦਾਰਾਂ ਦੀਆਂ ਡਿਊਟੀਆਂ ਵੀ ਲਗਾਈਆਂ ਜਾਣਗੀਆਂ।

Related Articles

Leave a Comment