Home » 160 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਵਿਅਕਤੀ ਚੜਿਆ ਪੁਲਿਸ ਦੇ ਅੜਿੱਕੇ ।

160 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਵਿਅਕਤੀ ਚੜਿਆ ਪੁਲਿਸ ਦੇ ਅੜਿੱਕੇ ।

by Rakha Prabh
221 views

ਹੁਸ਼ਿਆਰਪੁਰ 26 ਜੁਲਾਈ ( ਤਰਸੇਮ ਦੀਵਾਨਾ ) ਸਰਤਾਜ ਸਿੰਘ ਚਾਹਲ ਆਈ.ਪੀ.ਐਸ.ਐਸ.ਐਸ.ਪੀ  ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ  ਪਲਵਿੰਦਰ ਸਿੰਘ ਡੀ.ਐਸ.ਪੀ. ਸਿਟੀ ਹੁਸ਼ਿਆਰਪੁਰ ਦੀ ਅਗਵਾਈ ਹੇਠ  ਸੰਜੀਵਨ ਸਿੰਘ ਐਸ.ਆਈ ਮੁੱਖ ਅਫਸਰ ਥਾਣਾ ਸਿਟੀ ਹੁਸ਼ਿਆਰਪੁਰ ਦੀ ਟੀਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਏ.ਐਸ.ਆਈ. ਗਗਨ ਸਿੰਘ ਨੇ ਇੱਕ ਮੁੱਕਦਮੇ ਦੇ ਤਹਿਤ ਥਾਣਾ ਸਿਟੀ, ਹੁਸ਼ਿਆਰਪੁਰ ਵਿੱਚ ਦੋਸ਼ੀ ਰਵੀਸ਼ ਕੁਮਾਰ ਉਰਫ ਬਿੱਟੂ ਪੁੱਤਰ ਰਾਮ ਪ੍ਰਕਾਸ਼ ਵਾਸੀ ਮਕਾਨ ਨੰਬਰ 506 ਛੱਤੀ ਗਲੀ ਪ੍ਰੇਮਗੜ੍ਹ ਥਾਣਾ ਸਿਟੀ ਹੁਸ਼ਿਆਰਪੁਰ ਨੂੰ ਗ੍ਰਿਫਤਾਰ ਕੀਤਾ। ਜਦੋ ਏ.ਐਸ.ਆਈ. ਗਗਨ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਸ਼ੱਕੀ ਪੁਰਸ਼ਾ ਦੀ ਤਲਾਸ਼ ਦੇ ਸਬੰਧ ਵਿਚ ਸੁਤਹਿਰੀ ਰੋਡ ਤੋਂ ਪ੍ਰੇਮਗੜ ਨੂੰ ਮੁੜਨ ਲੱਗੇ  ਤਾਂ ਮਾਤਾ ਰਾਣੀ ਚੋਂਕ ਨਜਦੀਕ ਇੱਕ ਮੋਨਾ ਨੌਜਵਾਨ ਪੁਲਿਸ ਪਾਰਟੀ ਨੂੰ ਦੇਖਕੇ ਪਿੱਛੇ ਨੂੰ ਮੁੜਨ ਲੱਗਾ ਤਾ ਪੁਲਿਸ ਪਾਰਟੀ ਨੇ ਉਸ ਨੌਜਵਾਨ ਨੂੰ ਕਾਬੂ ਕਰਕੇ ਉਸ ਦਾ ਨਾਮ ਪਤਾ ਪੁੱਛਿਆ ਤੇ ਉਸ ਨੇ ਆਪਣਾ ਨਾਮ ਰਵੀਸ਼ ਕੁਮਾਰ ਉਰਫ ਬਿੱਟੂ ਪੁੱਤਰ ਰਾਮ ਪ੍ਰਕਾਸ਼ ਵਾਸੀ ਮਕਾਨ ਨੰਬਰ 506 ਛੱਤੀ ਗਲੀ ਪ੍ਰੇਮਗੜ੍ਹ ਦੱਸਿਆ । ਜਿਸ ਦੀ ਤਲਾਸ਼ੀ ਲੈਣ ਤੇ ਉਸ ਕੋਲੋ 160 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ  ਹੋਣ ਤੇ ਉਸ ਉੱਪਰ ਮੁਕੱਦਮਾ ਦਰਜ ਕੀਤਾ ਗਿਆ।

Related Articles

Leave a Comment