ਜ਼ੀਰਾ/ ਫਿਰੋਜ਼ਪੁਰ 27 ਜੁਲਾਈ ( ਲਵਪ੍ਰੀਤ ਸਿੰਘ ਸਿੱਧੂ) ਮਨੀਪੁਰ ਵਿਚ ਵਾਪਰੀਆਂ ਘਟਨਾਵਾਂ ਦੀ ਗੋਰਮਿੰਟ ਟੀਚਰ ਯੂਨੀਅਨ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1406/22/ ਬੀ ਚੰਡੀਗੜ੍ਹ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਕੇਂਦਰ ਸਰਕਾਰ ਦੀ ਨਿਖੇਦੀ ਕੀਤੀ ਹੈ। ਇਸ ਸਬੰਧੀ ਜੀ ਟੀ ਯੂ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਟੋ ਅਤੇ ਪ ਸ ਸ ਫ ਫਿਰੋਜ਼ਪੁਰ ਦੇ ਜ਼ਿਲਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ ਦੀ ਅਗਵਾਈ ਹੇਠ ਜ਼ੀਰਾ, ਮੱਖੂ , ਮੱਲਾਂ ਵਾਲਾ ਬਲਾਕਾ ਦੇ ਵੱਖ ਵੱਖ ਸਰਕਾਰੀ ਸਕੂਲਾਂ ਵਿੱਚ ਪੜਾਉਂਦੇ ਅਧਿਆਪਕ ਵਰਗ ਨੇ ਕਾਲੀਆਂ ਪੱਟੀਆਂ ,
ਦਸਤਾਰਾਂ ਸਜਾ ਅਤੇ ਹੱਥਾਂ ਵਿਚ ਕਾਲੀਆਂ ਝੰਡੀਆਂ ਫੜਕੇ ਕੇਂਦਰ ਸਰਕਾਰ ਦੀ ਨਿਖੇਦੀ ਕੀਤੀ। ਇਸ ਮੌਕੇ ਅਧਿਆਪਕ ਆਗੂ ਬਲਵਿੰਦਰ ਸਿੰਘ ਭੁੱਟੋ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ ਨੇ ਮਨੀਪੁਰ ਘਟਨਾ ਤੇ ਬੋਲਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਵਿੱਚ ਸਰਕਾਰ ਹੋਣ ਦੇ ਬਾਵਜੂਦ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਪਾਸੇ ਔਰਤਾਂ ਦੀ ਸੁਰੱਖਿਆ ਦੀਆਂ ਵੱਡੀਆਂ ਵੱਡੀਆਂ ਗੱਲਾਂ ਕਰਦੇ ਹਨ ਅਤੇ ਉਨ੍ਹਾਂ ਦੀ ਹੀ ਪਾਰਟੀ ਦੀ ਸਰਕਾਰ ਦੇ ਰਾਜ ਵਿੱਚ ਮਹਿਲਾ ਨੂੰ ਨਿਰਵਸਤਰ ਕਰਕੇ ਦੁਸ਼ਕਰਮ ਕਰਕੇ ਕੁੱਟਣਾ ਅਤੇ ਘੁਮਾਣ ਵਰਗੇ ਘਿਨਾਉਣੇ ਕਾਰਨਾਮਿਆਂ ਨੂੰ ਅੰਜਾਮ ਦੇਣ ਵਾਲੇ ਸ਼ਰੇਆਮ ਘੁੰਮ ਰਹੇ। ਉਨ੍ਹਾਂ ਕਿਹਾ ਕਿ ਔਰਤਾਂ ਦੀ ਸੁਰੱਖਿਆ ਦਾ ਢੰਡੋਰਾ ਪਿੱਟਣ ਵਾਲੀ ਭਾਜਪਾ ਸਰਕਾਰ ਅਤੇ ਉਸਦਾ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੋਵੇ ਬੜੀ ਸ਼ਰਮਨਾਕ ਗੱਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਪੀੜਤਾਂ ਨੂੰ ਇਨਸਾਫ ਦਿਵਾਉਣ ਵਿੱਚ ਜਿਥੇ ਫੇਲ ਹੋਈ ਉਥੇ ਲੋਕਾਂ ਦੇ ਘਰਾਂ ਨੂੰ ਗੁਰਗਿਆਂ ਹੱਥੋਂ ਸੜਨ ਤੋਂ ਵੀ ਨਹੀ ਬਚਾ ਸਕੇ। ਉਨ੍ਹਾਂ ਕੇਂਦਰ ਸਰਕਾਰ ਅਤੇ ਮਾਨਯੋਗ ਨਿਆਂਪਾਲਿਕਾ ਤੋਂ ਪੀੜਤਾਂ ਨੂੰ ਨਿਆਂ ਦਿਵਾਉਣ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ। ਇਸ ਮੌਕੇ ਸਕੂਲ ਮੁਖੀ ਬਲਵਿੰਦਰ ਸਿੰਘ ਭੁੱਟੋ, ਮੈਡਮ ਹਰਜੀਤ ਕੌਰ, ਸੁਲੱਖਣ ਸਿੰਘ, ਚੰਦਰ ਕੁਮਾਰ, ਜਸਬੀਰ ਕੌਰ, ਮਨਦੀਪ ਕੌਰ ਮਿਡ ਡੇ ਮੀਲ ਵਰਕਰ, ਭਰਤ ਪ੍ਰਤਾਪ,ਮੈਡਮ ਅਪਲਨਾ ਕੰਬੋਜ, ਵੀਨਾ ਰਾਣੀ, ਰਛਪਾਲ ਸਿੰਘ , ਮਨਜੀਤ ਸਿੰਘ ਆਦਿ ਅਧਿਆਪਕ ਨੇ ਮਨੀਪੁਰ ਘਟਨਾ ਤੇ ਕੇਂਦਰ ਸਰਕਾਰ ਦੀ ਜੰਮ ਕੇ ਨਿਖੇਧੀ ਕਰਦਿਆਂ ਨਾਅਰੇਬਾਜ਼ੀ ਕੀਤੀ ਅਤੇ ਇਨਸਾਫ਼ ਦੀ ਮੰਗ ਕੀਤੀ।