ਫਿਰੋਜ਼ਪੁਰ, 27 ਜੁਲਾਈ 2023:
ਜ਼ਿਲ੍ਹਾ ਮੈਜਿਸਟਰੇਟ ਫਿਰੋਜਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐੱਸ. ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ.) ਅਤੇ (ਸੈ.ਸੀ.) ਫਿਰੋਜ਼ਪੁਰ ਦੀ ਪ੍ਰਤੀ ਬੇਨਤੀ ਨੂੰ ਮੁੱਖ ਰੱਖਦੇ ਹੋਏ ਮਿਤੀ 27-07-2023 ਤੋਂ 02-08-2023 ਤੱਕ ਸਰਕਾਰੀ ਪ੍ਰਾਈਮਰੀ ਸਕੂਲ ਖੁੰਦਰ ਗੱਟੀ, ਸਰਕਾਰੀ ਪ੍ਰਾਈਮਰੀ ਸਕੂਲ ਚਾਂਦੀ ਵਾਲਾ, ਸਰਕਾਰੀ ਪ੍ਰਾਈਮਰੀ ਸਕੂਲ ਟੇਂਡੀ ਵਾਲਾ, ਸਰਕਾਰੀ ਪ੍ਰਾਈਮਰੀ ਸਕੂਲ ਕਾਲੂ ਵਾਲਾ, ਸਰਕਾਰੀ ਪ੍ਰਾਈਮਰੀ ਸਕੂਲ ਨਿਹਾਲੇ ਵਾਲਾ, ਸਰਕਾਰੀ ਪ੍ਰਾਈਮਰੀ ਸਕੂਲ ਨੌ ਬਹਿਰਾਮ ਸ਼ੇਰ ਸਿੰਘ ਵਾਲਾ, ਸਰਕਾਰੀ ਪ੍ਰਾਈਮਰੀ ਸਕੂਲ ਢਾਣੀ ਗੁਰਮੁਖ ਸਿੰਘ, ਸਰਕਾਰੀ ਪ੍ਰਾਈਮਰੀ ਸਕੂਲ ਨਿਉ ਰਾਣਾ ਪੰਜ ਗਰਾਂਈ ਵਿਖੇ ਛੁੱਟੀ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ 27-07-2023 ਤੋਂ 30-07-2023 ਤੱਕ ਸਰਕਾਰੀ ਹਾਈ ਸਕੂਲ ਖੁੰਦੜ ਗੱਟੀ ਤੇ ਸਰਕਾਰੀ ਮਿਡਲ ਸਕੂਲ ਕਾਮਨ ਵਾਲਾ ਮੁੱਠਿਆਂ ਵਾਲਾ ਵਿਖੇ ਛੁੱਟੀ ਦਾ ਐਲਾਨ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫਸਰਾਂ ਦੀ ਪ੍ਰਤੀ ਬੇਨਤੀ ਅਨੁਸਾਰ ਜ਼ਿਲ੍ਹਾ ਫਿਰੋਜ਼ਪੁਰ ਦੇ ਕੁਝ ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋ ਚੁਕੇ ਹਨ। ਇਸ ਲਈ ਉਕਤ ਸਕੂਲਾਂ ਵਿੱਚ ਅਤੇ ਸਕੂਲ ਪਹੁੰਚਣ ਦੇ ਰਸਤੇ ਵਿੱਚ ਪਾਣੀ ਭਰ ਗਿਆ ਹੈ। ਜਿਸ ਕਾਰਨ ਸਕੂਲ ਪਹੁੰਚਣ ਦਾ ਕੋਈ ਰਸਤਾ ਨਹੀਂ ਹੈ। ਇਸ ਕਾਰਨ ਹਾਲ ਦੀ ਘੜੀ ਇਹ ਸਕੂਲ ਬੰਦ ਕੀਤੇ ਗਏ ਹਨ।